ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੱਢਿਆ ਗਿਆ ਨਗਰ ਕੀਰਤਨ

Tuesday, Jan 19, 2021 - 04:38 PM (IST)

ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਤੇ ਕੱਢਿਆ ਗਿਆ ਨਗਰ ਕੀਰਤਨ

ਗੁਰੂਹਰਸਹਾਏ(ਆਵਲਾ)-ਦਸ਼ਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ’ਚ ਅੱਜ ਇਲਾਕੇ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਜਿਵੇਂ ਕਿ ਫ਼ਰੀਦਕੋਟ ਰੋਡ,ਮੁਕਤਸਰ ਰੋਡ,ਮੇਨ ਬਾਜ਼ਾਰ 'ਚੋ ਨਗਰ ਕੀਰਤਨ ਕੱਢਿਆ ਗਿਆ। ਇਹ ਨਗਰ ਕੀਰਤਨ ਸ਼ਹਿਰ ਦੇ ਪ੍ਰਸਿੱਧ ਗੁਰਦੁਆਰਾ ਸ੍ਰੀ ਵਿਸ਼ਵਕਰਮਾ ਜੀ  ਤੋਂ ਸ਼ੁਰੂ ਹੋਇਆ ਅਤੇ ਇਲਾਕੇ ਦੇ ਵੱਖ-ਵੱਖ ਬਾਜ਼ਾਰਾਂ 'ਚੋ ਅਤੇ ਸ਼ਹਿਰ ਦੀ ਪਰਿਕਰਮਾ ਕਰਦੇ ਹੋਏ ਜਾ ਕੇ ਵਿਸ਼ਵਕਰਮਾ ਗੁਰਦੁਆਰਾ ਸਾਹਿਬ ਵਿੱਖੇ ਸਮਾਪਤ ਹੋਇਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਨੂੰ ਫੁੱਲਾਂ ਨਾਲ ਸਜਾਇਆ ਗਿਆ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਨਗਰ ਕੀਰਤਨ ਸਜਾਇਆ ਗਿਆ।

PunjabKesari

ਬਾਜ਼ਾਰ ਵਾਲਿਆਂ ਲੋਕਾਂ ਵੱਲੋ ਥਾਂ ਥਾਂ ਤੇ ਸਵਾਗਤੀ ਗੇਟ ਵੀ ਸਜਾਏ ਗਏ।ਬਾਜ਼ਾਰਾਂ 'ਚੋਂ ਨਿਕਲੇ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਅੱਗੇ ਸੰਗਤਾਂ ਵੱਲੋਂ ਵਾਹਿਗੁਰੂ ਵਾਹਿਗੁਰੂ ਦਾ ਜਾਪ ਕੀਤਾ ਗਿਆ ਅਤੇ ਝਾੜੂ ਫੇਰ ਕੇ ਅਤੇ ਸ਼ੁੱਧ ਜਲ ਦਾ ਛਿੜਕਾਅ ਕੀਤਾ ਗਿਆ। ਇਸ ਮੌਕੇ ਛਿੰਦਰਪਾਲ  ਸਿੰਘ, ਹਰਨੇਕ ਸਿੰਘ ਅਤੇ ਕਮੇਟੀ ਮੈਂਬਰ ਆਦਿ ਹਾਜ਼ਰ ਸਨ। 


author

Aarti dhillon

Content Editor

Related News