‘ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਤੋਂ ਰੋਕਣਾ ਮੰਦਭਾਗਾ’

02/20/2021 12:39:25 PM

ਜਲਾਲਾਬਾਦ (ਟੀਨੂੰ, ਸੁਮਿਤ): ਸ਼੍ਰੋਮਣੀ ਅਕਾਲੀ ਦਲ ਦੇ ਜਲਾਲਾਬਾਦ ਤੋਂ ਸੀਨੀਅਰ ਅਕਾਲੀ ਆਗੂ ਮਾਸਟਰ ਬਲਵਿੰਦਰ ਸਿੰਘ ਗੋਰਾਇਆ ਨੇ ਕੇਂਦਰ ਸਰਕਾਰ ਨੂੰ ਆਖਿਆ ਕਿ ਉਹ ਸਾਕਾ ਨਨਕਾਣਾ ਸਾਹਿਬ ਦੀ 100ਵੀਂ ਵਰ੍ਹੇਗੰਢ ਮੌਕੇ ਸ੍ਰੀ ਨਨਕਾਣਾ ਸਾਹਿਬ ਜਾਣ ਦੇ ਇੱਛੁਕ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇਣ ਤੋਂ ਮਨਾ ਕਰਨ ਦੀ ਥਾਂ ਉਨ੍ਹਾਂ ਦੀ ਸੁਰੱਖਿਆ ਨੂੰ ਖ਼ਤਰੇ ਦਾ ਮੁੱਦਾ ਪਾਕਿਸਤਾਨ ਸਰਕਾਰ ਚੁੱਕੇ। ਸਿੱਖ ਜਥੇ ਨੂੰ ਰਵਾਨਗੀ ਤੋਂ ਇਕ ਦਿਨ ਪਹਿਲਾਂ ਹੀ ਆਗਿਆ ਦੇਣ ਤੋਂ ਮਨਾ ਕਰਨ ਨੂੰ ਬਹੁਤ ਹੀ ਮੰਦਭਾਗਾ ਕਰਾਰ ਦਿੰਦਿਆਂ ਮਾਸਟਰ ਗੋਰਾਇਆ ਨੇ ਕਿਹਾ ਕਿ ਇਸ ਕਾਰਵਾਈ ਨੇ ਸਿੱਖ ਸੰਗਤ ’ਚ ਗਲਤ ਸੰਦੇਸ਼ ਦਿੱਤਾ ਹੈ ਅਤੇ ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੀ ਸੱਟ ਵੱਜੀ ਹੈ। ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ 600 ਸਿੱਖਾਂ ਦੇ ਜਥੇ ਨੂੰ ਵੀਜ਼ਾ ਜਾਰੀ ਹੋਣ ਤੋਂ ਬਾਅਦ ਜਾਣ ਦੀ ਆਗਿਆ ਦੇਣ ਤੋਂ ਮਨਾ ਕਰਨ ਦੇ ਦੱਸੇ ਕਾਰਣ ਵੀ ਹੈਰਾਨੀਜਨਕ ਹਨ। ਸਾਨੂੰ ਸਮਝ ਨਹੀਂ ਆਉਂਦੀ ਕਿ ਅਜਿਹੇ ਕਿਹੜੇ ਕਾਰਣ ਦਿਨਾਂ ’ਚ ਹੀ ਆ ਗਏ।

ਇਹ ਵੀ ਪੜ੍ਹੋ:  ਰਿਸ਼ਤੇ ਹੋਏ ਤਾਰ-ਤਾਰ, ਸਕੇ ਭਰਾ ਵਲੋਂ ਨਲਕੇ ਦੀ ਹੱਥੀ ਮਾਰ ਕੇ ਭਰਾ ਦਾ ਕਤਲ

ਜੇਕਰ ਕੇਂਦਰ ਸਰਕਾਰ ਕੋਲ ਪਾਕਿਸਤਾਨ ਜਾ ਰਹੇ ਸ਼ਰਧਾਲੂਆਂ ਦੀ ਜਾਨ ਨੂੰ ਖਤਰੇ ਬਾਰੇ ਕੋਈ ਰਿਪੋਰਟ ਹੈ ਤਾਂ ਇਸ ਨੂੰ ਇਸ ਬਾਰੇ ਤੁਰੰਤ ਹੈਰਾਨੀਜਨਕ ਪ੍ਰਤੀਕਰਮ ਦੇਣ ਦੀ ਥਾਂ ਪਾਕਿਸਤਾਨ ’ਚ ਇਹ ਮੁੱਦਾ ਚੁੱਕਣਾ ਚਾਹੀਦਾ ਸੀ। ਅਕਾਲੀ ਆਗੂ ਨੇ ਕਿਹਾ ਕਿ ਸ਼ਰਧਾਲੂਆਂ ਨੂੰ ਕੋਰੋਨਾ ਦੇ ਕਾਰਨ ਸਿਹਤ ਨੂੰ ਖ਼ਤਰੇ ਨੂੰ ਵੇਖਦਿਆਂ ਆਗਿਆ ਦੇਣ ਤੋਂ ਮਨਾ ਕਰਨਾ ਵੀ ਬੇਤੁਕਾ, ਕਿਉਂਕਿ ਪਿਛਲੇ ਸਾਲ ਨਵੰਬਰ ’ਚ ਜਥੇ ਨੂੰ ਪਾਕਿਸਤਾਨ ਜਾਣ ਦੀ ਆਗਿਆ ਦੇ ਦਿੱਤੀ ਗਈ ਸੀ, ਜਦੋਂ ਮਹਾਮਾਰੀ ਦੇ ਹਾਲਾਤ ਹੋਰ ਵੀ ਗੰਭੀਰ ਸਨ। ਉਨ੍ਹਾਂ ਕਿਹਾ ਕਿ ਇਸ ਵੇਲੇ ਤਾਂ ਸਫਰ ਦੀਆਂ ਰੋਕਾਂ ਵੀ ਹੋਰ ਸਖਤ ਕਰਨ ਦੀ ਥਾਂ ਹਟਾ ਦਿੱਤੀਆਂ ਗਈਆਂ ਹਨ। ਅਕਾਲੀ ਆਗੂ ਨੇ ਕਿਹਾ ਕਿ ਪਹਿਲਾਂ ਕਰਤਾਰਪੁਰ ਸਾਹਿਬ ਲਾਂਘਾ ਸ਼ਰਧਾਲੂਆਂ ਵਾਸਤੇ ਬੰਦ ਕੀਤਾ ਗਿਆ ਅਤੇ ਹੁਣ ਸ਼੍ਰੀ ਨਨਕਾਣਾ ਸਾਹਿਬ ਦੇ ਦਰਸ਼ਨਾਂ ’ਤੇ ਰੋਕ ਲਗਾ ਦਿੱਤੀ ਗਈ ਹੈ। ਇਸ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਵੱਡੀ ਸੱਟ ਲੱਗੀ ਹੈ ਅਤੇ ਭਾਈਚਾਰਾ ਮਹਿਸੂਸ ਕਰਦਾ ਹੈ ਕਿ ਸ਼ਰਧਾਲੂਆਂ ਨੂੰ ਪਾਕਿਸਤਾਨ ’ਚ ਧਾਰਮਿਕ ਸਥਾਨਾਂ ਦੇ ਦਰਸ਼ਨਾਂ ਵਾਸਤੇ ਸੌਖਿਆ ਜਾ ਕੇ ਦਰਸ਼ਨ ਕਰਵਾਉ ਦੀ ਯੋਜਨਾ ਬਣਾਉਣਾ ਕੇਂਦਰ ਸਰਕਾਰ ਦੀ ਜ਼ਿੰਮੇਵਾਰੀ ਹੈ।

ਇਹ ਵੀ ਪੜ੍ਹੋ:  ਸ਼ਰਮਨਾਕ ਹਾਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਦੇ ਭਾਜਪਾ ਦੇ ਮੰਡਲ ਪ੍ਰਧਾਨ ਨੇ ਦਿੱਤਾ ਅਸਤੀਫ਼ਾ


Shyna

Content Editor

Related News