ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਤੇ ਕੈਪਸੂਲ ਬਰਾਮਦ

Sunday, Sep 13, 2026 - 06:04 PM (IST)

ਕੇਂਦਰੀ ਜੇਲ੍ਹ ਫਿਰੋਜ਼ਪੁਰ ’ਚ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਤੇ ਕੈਪਸੂਲ ਬਰਾਮਦ

ਫਿਰੋਜ਼ਪੁਰ (ਕੁਮਾਰ, ਖੁੱਲਰ, ਪਰਮਜੀਤ, ਜ. ਬ.)- ਕੇਂਦਰੀ ਜੇਲ ਫਿਰੋਜ਼ਪੁਰ ਵਿਚ ਤਲਾਸ਼ੀ ਮੁਹਿੰਮ ਦੌਰਾਨ 2 ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ ਅਤੇ ਨਸ਼ੀਲੇ ਕੈਪਸੂਲ ਬਰਾਮਦ ਹੋਏ ਹਨ, ਜਿਸ ਨੂੰ ਲੈ ਕੇ ਜੇਲ੍ਹ ਅਧਿਕਾਰੀਆਂ ਵੱਲੋਂ ਭੇਜੀ ਗਈ ਲਿਖਤੀ ਜਾਣਕਾਰੀ ਦੇ ਆਧਾਰ ’ਤੇ 2 ਹਵਾਲਾਤੀਆਂ ਖ਼ਿਲਾਫ਼ ਪੰਜਾਬ ਪ੍ਰਿਜ਼ਨ ਐਂਡ ਕਰੈਕਸ਼ਨਲ ਸਰਵਿਸ ਐਕਟ-2026 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਜਲੰਧਰ-ਪਠਾਨਕੋਟ NH 'ਤੇ ਭਿਆਨਕ ਹਾਦਸਾ! ਮਾਤਾ ਵੈਸ਼ਨੋ ਦੇਵੀ ਤੋਂ ਪਰਤ ਰਹੇ ਦੋ ਸ਼ਰਧਾਲੂਆਂ ਦੀ ਮੌਤ

ਥਾਣਾ ਸਿਟੀ ਫਿਰੋਜ਼ਪੁਰ ਦੇ ਸਬ-ਇੰਸਪੈਕਟਰ ਸੁਖਦੇਵ ਸਿੰਘ ਨੇ ਦੱਸਿਆ ਕਿ ਜੇਲ ਅਧਿਕਾਰੀਆਂ ਨੇ ਪੁਲਸ ਨੂੰ ਭੇਜੇ ਲਿਖਤੀ ਪੱਤਰ ਵਿਚ ਦੱਸਿਆ ਹੈ ਕਿ ਸਰਚ ਮੁਹਿੰਮ ਦੌਰਾਨ ਮੁਲਜ਼ਮ ਹਵਾਲਾਤੀ ਪਵਨ ਕੁਮਾਰ ਵਾਸੀ ਅਬੋਹਰ ਅਤੇ ਹਵਾਲਾਤੀ ਗੁਰਜੀਤ ਸਿੰਘ ਉਰਫ਼ ਗੁਰੀ ਉਰਫ਼ ਸੁੱਚਾ ਕੋਲੋਂ 7 ਗ੍ਰਾਮ ਚਿੱਟੇ ਰੰਗ ਦਾ ਨਸ਼ੀਲਾ ਪਾਊਡਰ ਅਤੇ 6 ਗ੍ਰਾਮ ਕਰੀਮ ਰੰਗ ਦਾ ਨਸ਼ੀਲਾ ਪਦਾਰਥ ਅਤੇ 15 ਲਾਲ ਰੰਗ ਦੇ ਕੈਪਸੂਲ ਬਰਾਮਦ ਹੋਏ ਹਨ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਨੂੰ ਲੈ ਕੇ ਪੁਲਸ ਵੱਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਜਵਾਕੜੀ ਨਾਲ ਮੁੰਡੇ ਨੇ ਟੱਪੀਆਂ ਬੇਸ਼ਰਮੀ ਦੀਆਂ ਹੱਦਾਂ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

shivani attri

Content Editor

Related News