ਨਾਰਕੋਟਿਕਸ ਡਾੱਗ ਪਿੰਕੀ ਤੇ ਬਲੂ BSF ਦੇ ਜਵਾਨਾਂ ਦੀ ਕਰ ਰਹੇ ਮਦਦ, ਸਰਹੱਦਾਂ ਦੀ ਰਾਖੀ ਕਰਦੇ ਫੜੇ ਕਈ ਸਮੱਗਲਰ

08/28/2023 12:02:13 PM

ਫਿਰੋਜ਼ਪੁਰ (ਕੁਮਾਰ)– ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਦੇਸ਼ ਦੀ ਰਾਖੀ ਕਰਦੇ ਹੋਏ ਬੀ. ਐੱਸ. ਐੱਫ. ਦੇ ਜਵਾਨ 24 ਘੰਟੇ ਤਾਇਨਾਤ ਰਹਿੰਦੇ ਹਨ ਅਤੇ ਦੇਸ਼ ਵਿਰੋਧੀ ਅਨਸਰਾਂ ਅਤੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੇ ਨਾਲ ਨਸ਼ਾ ਸਮੱਗਲਰਾਂ ਨੂੰ ਫੜਦੇ ਹਨ। ਇਸੇ ਤਰ੍ਹਾਂ ਉਨ੍ਹਾਂ ਦੀ ਮਦਦ ਨਾਲ ਦੇਸ਼ ਦੀ ਸੁਰੱਖਿਆ ਕਰਦੇ ਹੋਏ ਨਾਰਕੋਟਿਕਸ ਡਾੱਗਸ ਪਿੰਕੀ ਅਤੇ ਬਲੂ ਆਦਿ ਵੀ ਦੇਸ਼ ਦੀ ਸੁਰੱਖਿਆ ’ਚ ਅਹਿਮ ਭੂਮਿਕਾ ਨਿਭਾਅ ਰਹੇ ਹਨ।

ਇਹ ਵੀ ਪੜ੍ਹੋ-  ਸਰਹੱਦ ਪਾਰ: ਹਨੇਰੀ ਕਾਰਨ ਡਿੱਗੇ ਦਰੱਖਤ ਦੀ ਮਾਲਕੀ ਨੂੰ ਲੈ ਕੇ 2 ਪਰਿਵਾਰਾਂ ’ਚ ਗੋਲੀਬਾਰੀ, 4 ਭਰਾਵਾਂ ਦੀ ਮੌਤ

ਡਿਊਟੀ ’ਤੇ ਮੌਜੂਦ ਜਵਾਨਾਂ ਨੇ ਦੱਸਿਆ ਕਿ ਇਨ੍ਹਾਂ ਨਾਰਕੋਟਿਕਸ ਡਾੱਗਸ ਦੀ ਸੁੰਗਣ ਸ਼ਕਤੀ ਬਹੁਤ ਤੇਜ਼ ਹੁੰਦੀ ਹੈ ਅਤੇ ਜਦੋਂ ਵੀ ਕੋਈ ਦੇਸ਼ ਵਿਰੋਧੀ ਅਨਸਰ ਕੰਡਿਆਲੀ ਤਾਰ ਦੇ ਨੇੜੇ ਆਉਂਦਾ ਹੈ ਜਾਂ ਪਾਕਿਸਤਾਨ ਤੋਂ ਹੈਰੋਇਨ ਜਾਂ ਹਥਿਆਰਾਂ ਦੀ ਖੇਪ ਭੇਜੀ ਜਾਂਦੀ ਹੈ ਤਾਂ ਉਸ ਨੂੰ ਫੜਨ ’ਚ ਇਹ ਨਾਰਕੋਟਿਕਸ ਡਾੱਗ ਅਹਿਮ ਭੂਮਿਕਾ ਨਿਭਾਉਂਦੇ ਹਨ। ਇਨ੍ਹਾਂ ਨਾਰਕੋਟਿਕਸ ਡਾੱਗਸ ਦੇ ਇੰਚਾਰਜ ਬੀ. ਐੱਸ. ਐੱਫ. ਅਧਿਕਾਰੀ ਨੇ ਦੱਸਿਆ ਕਿ ਇਨ੍ਹਾਂ ਦੇ ਖਾਣ-ਪੀਣ ਦਾ ਖ਼ਾਸ ਖਿਆਲ ਰੱਖਿਆ ਜਾਂਦਾ ਹੈ ਅਤੇ ਇਨ੍ਹਾਂ ਦਾ ਇਕ ਵਿਸ਼ੇਸ਼ ਡਾਈਟ ਪਲਾਨ ਹੈ, ਜਿਸ ਅਨੁਸਾਰ ਇਨ੍ਹਾਂ ਨੂੰ ਖਾਣ-ਪੀਣ ਵਾਲੀਆਂ ਚੀਜ਼ਾਂ ਦਿੱਤੀਆਂ ਜਾਂਦੀਆਂ ਹਨ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਉਜਾੜਿਆ ਪਰਿਵਾਰ, ਮਾਪਿਆਂ ਦੇ ਨੌਜਵਾਨ ਪੁੱਤ ਦੀ ਮੌਤ

ਉਨ੍ਹਾਂ ਦੱਸਿਆ ਕਿ ਬੀ. ਐੱਸ. ਐੱਫ. ਕੋਲ ਫਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਕਰੀਬ 25 ਅਜਿਹੇ ਸਪੈਸ਼ਲ ਅਤੇ ਟ੍ਰੇਂਡ ਨਾਰਕੋਟਿਕਸ ਡਾੱਗਸ ਹਨ, ਜੋ ਹੁਣ ਤੱਕ ਹੈਰੋਇਨ ਅਤੇ ਤਸਕਰਾਂ ਨੂੰ ਫੜਨ ’ਚ ਅਹਿਮ ਭੂਮਿਕਾ ਨਿਭਾ ਚੁੱਕੇ ਹਨ। ਇਨ੍ਹਾਂ ਕੁੱਤਿਆਂ ਨੂੰ ਮਾਹਿਰਾਂ ਵਲੋਂ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਵੱਖ-ਵੱਖ ਨਾਂ ਦਿੱਤੇ ਜਾਂਦੇ ਹਨ ਅਤੇ ਦੱਸਿਆ ਕਿ ਅਜਿਹੇ ਕੁੱਤਿਆਂ ’ਤੇ ਦੇਸ਼ ਨੂੰ ਮਾਣ ਹੈ।

ਇਹ ਵੀ ਪੜ੍ਹੋ-  ਨਸ਼ਾ ਵਿਰੋਧੀ ਕਮੇਟੀ ਵੱਲੋਂ ਨਸ਼ੇੜੀ ਕਾਬੂ, ਨਸ਼ੇ ਕਰਦਿਆਂ ਦੀ ਵੀਡੀਓ ਹੋਈ ਸੀ ਵਾਇਰਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Shivani Bassan

This news is Content Editor Shivani Bassan