ਨਰਮਾ ਖ਼ਰਾਬ ਹੋਣ ਤੋਂ ਪ੍ਰੇਸ਼ਾਨ ਕਿਸਾਨ ਨੇ ਸਰਹਿੰਦ ਨਹਿਰ ’ਚ ਮਾਰੀ ਛਾਲ, ਹੋਈ ਮੌਤ

07/30/2022 12:21:05 PM

ਬਠਿੰਡਾ (ਸੁਖਵਿੰਦਰ) - ਨਰਮੇ ਦੀ ਫ਼ਸਲ ਖ਼ਰਾਬ ਹੋਣ ਤੋਂ ਪ੍ਰੇਸ਼ਾਨ ਪਿੰਡ ਨੰਦਗੜ੍ਹ ਦੇ ਕਿਸਾਨ ਨੇ ਪਿੰਡ ਪੂਹਲਾ ਦੇ ਨਜ਼ਦੀਕ ਸਰਹਿੰਦ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਅਗਲੀ ਕਾਰਵਾਈ ਕਰ ਰਹੀ ਹੈ। ਜਾਣਕਾਰੀ ਅਨੁਸਾਰ ਬੀਬੀਵਾਲਾ ਰੋਡ ਪੂਹਲਾ ਦੇ ਨਜ਼ਦੀਕ ਨਹਿਰ ਵਿਚ ਇਕ ਲਾਸ਼ ਹੋਣ ਦੀ ਸੂਚਨਾ ਮਿਲਣ ’ਤੇ ਸੰਸਥਾ ਵਰਕਰ ਸੰਦੀਪ ਗੋਇਲ ਘਟਨ ਸਥਾਨ ’ਤੇ ਪਹੁੰਚੇ। ਸੂਚਨਾ ਮਿਲਣ ’ਤੇ ਥਾਣਾ ਨਥਾਣਾ ਪੁਲਸ ਵੀ ਘਟਨਾ ਸਥਾਨ ’ਤੇ ਪਹੁੰਚੇ। ਪੁਲਸ ਦੀ ਮੌਜੂਦਗੀ ਵਿਚ ਲਾਸ਼ ਨੂੰ ਨਹਿਰ ਵਿਚੋਂ ਬਾਹਰ ਕੱਢਿਆ। ਮ੍ਰਿਤਕ ਦੀ ਸਨਾਖਤ ਹਰਵਿੰਦਰ ਸਿੰਘ (55) ਪੁੱਤਰ ਅਮਰਜੀਤ ਸਿੰਘ ਵਾਸੀ ਨੰਦਗੜ੍ਹ ਵਜੋਂ ਹੋਈ।

ਪਤਾ ਲੱਗਿਆ ਹੈ ਕਿ ਮ੍ਰਿਤਕ ਇਕ ਕਿਸਾਨ ਸੀ ਜਿਸ ਨੇ ਨਰਮੇ ਦੀ ਬਿਜਾਈ ਕੀਤੀ ਸੀ ਜੋ ਖ਼ਰਾਬ ਹੋ ਗਈ। ਨਰਮੇ ਦੀ ਫ਼ਸਲ ਸੁੰਡੀ ਅਤੇ ਹੋਰ ਕਾਰਨ ਦੇ ਚਲਦਿਆਂ ਖ਼ਰਾਬ ਹੋ ਗਈ ਸੀ ਅਤੇ ਕਈ ਦਿਨਾਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਇਸ ਕਾਰਨ ਉਸ ਨੇ ਨਹਿਰ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਜਾਂਚ ਤੋਂ ਬਾਅਦ ਸਹਾਰਾ ਵਰਕਰਾਂ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ। ਪੁਲਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।


rajwinder kaur

Content Editor

Related News