14 ਮਈ ਨੂੰ ਫਿਰੋਜ਼ਪੁਰ ''ਚ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

Wednesday, May 04, 2022 - 10:00 PM (IST)

14 ਮਈ ਨੂੰ ਫਿਰੋਜ਼ਪੁਰ ''ਚ ਲਗਾਈ ਜਾਵੇਗੀ ਨੈਸ਼ਨਲ ਲੋਕ ਅਦਾਲਤ

ਫਿਰੋਜ਼ਪੁਰ (ਕੁਮਾਰ) ਜ਼ਿਲ੍ਹਾ ਫਿਰੋਜ਼ਪੁਰ ਵਜੋਂ 14 ਮਈ ਨੂੰ ਨੈਸ਼ਨਲ ਲੋਕ ਅਦਾਲਤ ਲਗਾਈ ਜਾਵੇਗੀ। ਇਹ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਤੇ ਸੈਸ਼ਨ ਜੱਜ ਇੰਚਾਰਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਿਰੋਜ਼ਪੁਰ ਵੀਰਇੰਦਰ ਅਗਰਵਾਲ ਨੇ ਦੱਸਿਆ ਕਿ ਇਸ ਨੈਸ਼ਨਲ ਲੋਕ ਅਦਾਲਤ 'ਚ ਦੋਵਾਂ ਪਾਰਟੀਆਂ ਦੀ ਸਹਿਮਤੀ ਨਾਲ ਅਦਾਲਤੀ ਕੇਸਾਂ ਦਾ ਨਿਪਟਾਰਾ ਕੀਤਾ ਜਾਵੇਗਾ ਅਤੇ ਪ੍ਰੀ ਲਿਟੀਗੇਟਿਵ ਕੇਸ ਨਿਪਟਾਏ ਜਾਣਗੇ।

ਇਹ ਵੀ ਪੜ੍ਹੋ :- ਡੈਨਮਾਰਕ ਦੀ ਯਾਤਰਾ ਤੋਂ ਬਾਅਦ PM ਮੋਦੀ ਫਰਾਂਸ ਲਈ ਹੋਏ ਰਵਾਨਾ

ਉਨ੍ਹਾਂ ਨੇ ਦੱਸਿਆ ਕਿ ਸੰਗੀਨ ਫ਼ੌਜਦਾਰੀ ਮੁਕੱਦਮਿਆਂ ਨੂੰ ਛੱਡ ਕੇ ਇਸ ਲੋਕ ਅਦਾਲਤ 'ਚ ਦੀਵਾਨੀ, ਪਰਿਵਾਰਕ ਝਗੜੇ, ਦੀਵਾਨੀ ਰੈਵੇਨਿਊ, ਚੈੱਕ ਬਾਊਂਸ ਲੋਨ ਅਤੇ ਇੰਸ਼ੋਰੈਂਸ ਕਵਰ ਆਦਿ ਮੁਕੱਦਮਿਆਂ ਦੀ ਸੁਣਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਜੇਕਰ ਕੋਈ ਵਿਅਕਤੀ ਆਪਣੇ ਮੁਕੱਦਮਿਆਂ ਦੀ ਇਸ ਲੋਕ ਅਦਾਲਤ 'ਚ ਸੁਣਵਾਈ ਕਰਵਾਉਣਾ ਚਾਹੁੰਦਾ ਹੈ ਤਾਂ ਉਹ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਦਫ਼ਤਰ ਨਾਲ ਸੰਪਰਕ ਕਰ ਸਕਦਾ ਹੈ।

ਇਹ ਵੀ ਪੜ੍ਹੋ :- ਭੋਜਨ ਦੀ ਕਮੀ ਦਾ ਸਾਹਮਣਾ ਕਰਨ ਵਾਲੇ ਲੋਕਾਂ ਦੀ ਗਿਣਤੀ 2021 'ਚ ਉੱਚ ਪੱਧਰ 'ਤੇ ਰਹੀ : UN

ਜ਼ਿਲ੍ਹਾ ਤੇ ਸੈਸ਼ਨ ਜੱਜ ਨੇ ਦੱਸਿਆ ਕਿ ਲੋਕ ਅਦਾਲਤ 'ਚ ਨਿਪਟਾਏ ਗਏ ਮੁਕੱਦਮੇ ਦੇ ਫ਼ੈਸਲੇ ਦੇ ਖ਼ਿਲਾਫ਼ ਕਿਸੇ ਵੀ ਅਦਾਲਤ 'ਚ ਅਪੀਲ ਨਹੀਂ ਕੀਤੀ ਜਾ ਸਕਦੀ ਅਤੇ ਲੋਕ ਅਦਾਲਤਾਂ 'ਚ ਮੁਕੱਦਮਿਆਂ ਦਾ ਨਿਪਟਾਰਾ ਹੋਣ ਨਾਲ ਲੋਕਾਂ ਦੀਆਂ ਆਪਸੀ ਦੁਸ਼ਮਣੀਆਂ ਖ਼ਤਮ ਹੁੰਦੀਆਂ ਹਨ ਅਤੇ ਉਨ੍ਹਾਂ ਦੇ ਪੈਸੇ ਅਤੇ ਸਮੇਂ ਦੀ ਬੱਚਤ ਹੁੰਦੀ ਹੈ।

ਇਹ ਵੀ ਪੜ੍ਹੋ :- IPS ਅਧਿਕਾਰੀ ਸੁਖਚੈਨ ਗਿੱਲ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਸੰਭਾਲਣਗੇ ਇਹ ਅਹੁਦਾ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News