ਬਠਿੰਡਾ ਪਹੁੰਚੇ ਨਵਜੋਤ ਸਿੱਧੂ ਨੇ ਨਸ਼ਿਆਂ ਖ਼ਿਲਾਫ਼ ਘੇਰੀ  ‘ਆਪ’ ਸਰਕਾਰ, ਪੰਜਾਬ ਸਰਕਾਰ ’ਤੇ ਕੀਤੇ ਤਿੱਖੇ ਹਮਲੇ

05/15/2022 5:00:10 PM

ਬਠਿੰਡਾ (ਬਾਂਸਲ) : ਸਾਬਕਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ ਦੇ ਦੁੱਖ ਦਾ ਪ੍ਰਗਟਾਵਾ ਕਰਨ ਬਠਿੰਡਾ ਵਿਖੇ ਪਹੁੰਚੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੂੰ ਨਸ਼ਿਆਂ ਖ਼ਿਲਾਫ਼ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਜੋ ਪੰਜਾਬ ਦੀ ਨੌਜਵਾਨ ਪੀੜ੍ਹੀ ਨੂੰ ਬਚਾਇਆ ਜਾ ਸਕੇ। ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਪੰਜਾਬ ’ਚੋਂ ਨਸ਼ਾ ਖ਼ਤਮ ਕਰਨ ਲਈ ਸਰਹੱਦੀ ਏਰੀਏ ’ਤੇ ਸਕੈਨਰ ਲਗਾਏ ਜਾਣੇ ਚਾਹੀਦੇ ਹਨ ਤਾਂ ਜੋ ਨਸ਼ਾ ਵੇਚਣ ਵਾਲੇ ਵੱਡੇ ਮਗਰਮੱਛਾਂ ਨੂੰ ਫੜਿਆ ਜਾਵੇ।  ਉਨ੍ਹਾਂ ਪੰਜਾਬ ਸਰਕਾਰ ਨੂੰ ਘੇਰਦਿਆਂ ਕਿਹਾ ਕਿ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਝੂਠੀਆਂ ਗਾਰੰਟੀਆਂ ਦਿੱਤੀਆਂ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਖਾਣ ਦੇ ਦੰਦ ਹੋਰ ਅਤੇ ਦਿਖਾਉਣ ਦੇ ਹੋਰ ਹਨ। ਸੱਤਾ ਹਾਸਲ ਕਰਨ ਤੋਂ ਪਹਿਲਾਂ ਕਿਹਾ ਕੁਝ ਸੀ ਅਤੇ ਹੁਣ ਕਰ ਕੁਝ ਹੋਰ ਰਹੇ ਹਨ।

ਇਹ ਵੀ ਪੜ੍ਹੋ : ਟ੍ਰੈਕਟਰ ਥੱਲੇ ਆਉਣ ਕਾਰਨ 7 ਸਾਲਾ ਬੱਚੀ ਦੀ ਮੌਤ, ਪਿਤਾ ਨੇ ਜਤਾਇਆ ਕਤਲ ਦਾ ਖ਼ਦਸ਼ਾ

ਸੁਨੀਲ ਜ਼ਾਖੜ ’ਤੇ ਬੋਲਦੇ ਹੋਏ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਤਿੰਨ ਪੀੜ੍ਹੀਆਂ ਤੋਂ 50 ਸਾਲ ਦਾ ਸੰਬੰਧ ਕੁਝ ਮਿੰਟਾਂ ’ਚ ਟੁੱਟ ਗਿਆ। ਸਿੱਧੂ ਨੇ ਕਿਹਾ ਕਿ ਉਨ੍ਹਾਂ ਨੂੰ ਤਾਂ ਕੋਈ ਫਰਕ ਨਹੀਂ ਪੈਂਦਾ ਚਾਹੇ ਉਨ੍ਹਾਂ ਬਾਰੇ ਜਿਹੜਾ ਕੋਈ ਮਰਜ਼ੀ ਬੋਲਦਾ ਰਹੇ। ਸਿੱਧੂ ਨੇ ਸ਼ਾਇਰੀ ਅੰਦਾਜ਼ ’ਚ ਬੋਲਦਿਆਂ ਕਿਹਾ ਕਿ ਬੇਕਦਰੋਂ ਕੇ ਸਾਥ ਯਾਰੀ ਲਗਾਈ ਥੀ ਜੋ ਪਲ ਭਰ ਮੇਂ ਟੂਟ ਗਈ। ਨਾਜਾਇਜ਼ ਕਬਜਿਆਂ ਬਾਰੇ ਬੋਲਦਿਆਂ ਸਿੱਧੂ ਨੇ ਕਿਹਾ ਕਿ ਪੰਚਾਇਤੀ ਜਗ੍ਹਾ ਖਾਲੀ ਕਰਵਾਈ ਜਾ ਰਹੀ ਹੈ ਪਰ ਸਿਰਫ਼ ਮਾਫੀਆ ਜਿਸ ’ਚ ਗੁਰਦੀਪ ਜੁਝਾਰ ਅਤੇ ਕੇ ਰਾਜੂ ਦਾ ਨਾਮ ਸਭ ਤੋਂ ਪਹਿਲਾਂ ਹੈ, 13 ਕਰੋੜ ਦੀ ਜ਼ਮੀਨ ਸੁਖਬੀਰ  ਬਾਦਲ ਵਲੋਂ 1 ਕਰੋੜ ’ਚ ਹੀ ਦੇ ਦਿੱਤੀ ਗਈ ਸੀ। 

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


Meenakshi

News Editor

Related News