ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ ''ਤੇ ਬੋਲੇ ਨਾਇਬ ਸੈਣੀ, ਕਿਹਾ- ''ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ''

Thursday, Oct 01, 2026 - 06:08 PM (IST)

ਕਾਂਗਰਸ ਪ੍ਰਧਾਨ ਬਦਲਣ ਦੀਆਂ ਚਰਚਾਵਾਂ ''ਤੇ ਬੋਲੇ ਨਾਇਬ ਸੈਣੀ, ਕਿਹਾ- ''ਕੋਈ ਵੀ ਇਕ-ਦੂਜੇ ਨਾਲ ਸਹਿਮਤ ਨਹੀਂ''

ਪਟਿਆਲਾ (ਸੁਖਮੀਤ)- ਪਟਿਆਲਾ ਦੇ ਸਨੌਰ ਹਲਕੇ ਦੇ ਪਿੰਡ ਪੰਜੋਲਾ 'ਚ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਾਂਗਰਸ ਦੇ ਪ੍ਰਧਾਨ ਨੂੰ ਬਦਲਣ ਦੀਆਂ ਚਰਚਾਵਾਂ ’ਤੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੇ ਅੰਦਰ ਇਸ ਸਮੇਂ ਕਾਫੀ ਉਥਲ-ਪੁਥਲ ਚੱਲ ਰਹੀ ਹੈ ਅਤੇ ਕੋਈ ਵੀ ਇੱਕ-ਦੂਜੇ ਨਾਲ ਸਹਿਮਤ ਨਹੀਂ ਹੈ।

ਨਾਇਬ ਸਿੰਘ ਸੈਣੀ ਨੇ ਕਿਹਾ ਕਿ ਲੋਕਾਂ ਨੇ ਕਾਂਗਰਸ ਨੂੰ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਵੱਲੋਂ ਲੋਕਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਹੀ ਨਹੀਂ, ਸਗੋਂ ਪੂਰੇ ਦੇਸ਼ ਵਿੱਚ ਕਾਂਗਰਸ ਦੇ ਅੰਦਰ ਵਿਵਾਦ ਚੱਲ ਰਿਹਾ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਸਬੰਧੀ ਕੀਤੀਆਂ ਟਿੱਪਣੀਆਂ ਬਾਰੇ ਪੁੱਛੇ ਜਾਣ ’ਤੇ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਉਨ੍ਹਾਂ ਦੇ ਨੇਤਾ ਹਨ ਅਤੇ ਬਹੁਤ ਵੱਡੇ ਨੇਤਾ ਹਨ।
 


author

Shivani Bassan

Content Editor

Related News