NDA ਦੇ ਚੋਣ ਮਨੋਰਥ ਪੱਤਰ ਨੇ ਪੰਜਾਬ ਦੇ ਲੋਕਾਂ ਅੰਦਰ ਸੁਨਹਿਰੀ ਭਵਿੱਖ ਦੀ ਆਸ ਜਗਾਈ: ਸੁਖਦੇਵ ਢੀਂਡਸਾ

02/10/2022 4:54:52 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) -ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਐੱਨ. ਡੀ. ਏ. ਦਾ ਚੋਣ ਮਨੋਰਥ ਪੱਤਰ ਜਾਰੀ ਹੋਣ ਨਾਲ ਪੰਜਾਬ ਦੇ ਲੋਕਾਂ ਅੰਦਰ ਸੁਨਹਿਰੇ ਭਵਿੱਖ ਦੀ ਆਸ ਜਾਗੀ ਹੈ। ਆਪਣੀ ਰਿਹਾਇਸ਼ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਸਮੇਂ ਢੀਂਡਸਾ ਨੇ ਆਮ ਆਦਮੀ ਪਾਰਟੀ, ਬਾਦਲ ਦਲ ਅਤੇ ਕਾਂਗਰਸ ਉੱਪਰ ਖੁੱਲ੍ਹ ਕੇ ਨਿਸ਼ਾਨੇ ਸਾਧੇ। ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨੂੰ ਸਿੱਧੇ ਤੌਰ ’ਤੇ ਅਕਾਲੀ ਸੋਚ ਦਾ ਵਿਰੋਧੀ ਦੱਸਦਿਆਂ ਕਿਹਾ ਕਿ ਸੁਖਬੀਰ ਨੇ ਸ਼੍ਰੋਮਣੀ ਅਕਾਲੀ ਦਲ ਅਤੇ ਪੰਜਾਬ ਦਾ ਮੁਹਾਂਦਰਾ ਵਿਗਾੜ ਕੇ ਰੱਖ ਦਿੱਤਾ ਹੈ। ਅਕਾਲੀ ਸਿਧਾਂਤਾਂ ’ਤੇ ਪੰਥਕ ਏਜੰਡਿਆਂ ਤੋਂ ਭੱਜ ਜਾਣ ਦਾ ਵਰਤਾਰਾ ਬਾਦਲ ਪਰਿਵਾਰ ਨੂੰ ਪੰਜਾਬ ਦੀ ਸਿਆਸਤ ਤੋਂ ਬਾਹਰ ਕਰ ਦੇਵੇਗਾ।

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪੈਸਿਆਂ ਖਾਤਰ ਸਿਰ ’ਤੇ ਵਾਰ ਕਰ ਕੀਤਾ ਕਬਾੜੀਏ ਦਾ ਕਤਲ, ਘਰ ’ਚ ਦੱਬੀ ਲਾਸ਼

ਢੀਂਡਸਾ ਨੇ ਕਿਹਾ ਕਿ ਕਾਂਗਰਸ ਤੇ ਬਾਦਲ ਪਰਿਵਾਰ ਨੇ ਪੰਜਾਬ ਦੇ ਹਿੱਤਾਂ ਦੀ ਪੈਰਵਾਈ ਕਰਨ ਦੀ ਥਾਂ ਆਪਣੇ ਨਿੱਜੀ ਹਿੱਤ ਪੂਰੇ ਕੀਤੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਦੇ ਰਾਜ ਅੰਦਰ ਹਰੇਕ ਵਿਅਕਤੀ ਜਲਾਲਤ ਸਹਿੰਦਾ ਹੈ। ਆਮ ਆਦਮੀ ਪਾਰਟੀ ਬਾਰੇ ਬੋਲਦਿਆਂ ਢੀਂਡਸਾ ਨੇ ਕਿਹਾ ਕਿ ਤਜੁਰਬੇਕਾਰ ਹੰਢੇ-ਵਰਤੇ ਅਤੇ ਲੋਕਾਂ ਦੇ ਅਜਮਾਏ ਆਗੂਆਂ ਦੀ ਕੀਮਤ ’ਤੇ ਬਿਲਕੁਲ ਗੈਰ ਤਜੁਰਬੇਕਾਰ ਅਤੇ ਅਣਜਾਣ ਧਿਰ ਨੂੰ ਲੋਕ ਅੱਗੇ ਨਹੀਂ ਲਿਆ ਸਕਦੇ, ਕਿਉਂਕਿ ਇਹ ਚੋਣਾਂ ਖ਼ਾਸ ਕਰਕੇ ਪੰਜਾਬ ਦੇ ਭਵਿੱਖ ਨਾਲ ਜੁੜੀਆਂ ਹੋਈਆਂ ਹਨ। 

ਪੜ੍ਹੋ ਇਹ ਵੀ ਖ਼ਬਰ - ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਪਤੰਗ ਉਡਾਉਣ ਨੂੰ ਲੈ ਕੇ ਹੋਈ ਲੜਾਈ, ਨੌਜਵਾਨ ਦਾ ਗਲਾ ਵੱਢ ਕੀਤਾ ਕਤਲ

ਉਨ੍ਹਾਂ ਕਿਹਾ ਕਿ ਹਰ ਪਾਰਟੀ ਦਾ ਕੋਈ ਸੰਵਿਧਾਨ ਹੁੰਦਾ ਹੈ, ਕੋਈ ਵਿਜਨ ਹੁੰਦਾ ਹੈ, ਵਿਚਾਰਧਾਰਾ ਹੁੰਦੀ ਹੈ ਅਤੇ ਜਥੇਬੰਦਕ ਢਾਂਚਾ ਹੁੰਦਾ ਹੈ, ਜੋ ਸਮਤੋਲ ਰੱਖਦਾ ਹੈ। ਆਮ ਆਦਮੀ ਪਾਰਟੀ ਇਨ੍ਹਾਂ ਵਿੱਚੋਂ ਕੁਝ ਵੀ ਨਹੀਂ ਹੈ। ਢੀਂਡਸਾ ਨੇ ਕਿਹਾ ਕਿ ਸੂਬੇ ਦੇ ਹੱਕਾਂ ਤੇ ਹਿੱਤਾਂ ਦੀ ਲੜਾਈ ਸ਼੍ਰੋਮਣੀ ਅਕਾਲੀ ਦਲ ਸੰਯੁਕਤ, ਭਾਜਪਾ ਤੇ ਪੰਜਾਬ ਲੋਕ ਕਾਂਗਰਸ ਦੇ ਗਠਜੋੜ ਤੋਂ ਇਲਾਵਾ ਲੜਨ ਵਾਲੀ ਕੋਈ ਧਿਰ ਨਹੀਂ ਲੱਗਦੀ, ਜਿਸ ਉੱਪਰ ਲੋਕ ਭਰੋਸਾ ਕਰ ਸਕਣ। ਗਠਜੋੜ ਦੇ ਚੋਣ ਮਨੋਰਥ ਪੱਤਰ ਨੇ ਹਰ ਵਰਗ ਦੇ ਲੋਕਾਂ ਦੇ ਭਲੇ ਅਤੇ ਪੰਜਾਬ ਹਿੱਤਾਂ ਦੀ ਡੱਟ ਕੇ ਪੈਰਵਾਈ ਕਰਨ ਦਾ ਯਤਨ ਕੀਤਾ ਹੈ। ਪੰਥਕ ਮਾਮਲਿਆਂ ਦਾ ਬੇਬਾਕੀ ਨਾਲ ਜ਼ਿਕਰ ਕੀਤਾ ਹੈ ਅਤੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਅਜਿਹੇ ਵਿਧਾਇਕ ਚੁਣ ਕੇ ਭੇਜਣ, ਜੋ ਪੰਜਾਬ ਦੇ ਹਿੱਤਾਂ ਦੀ ਬੇਬਾਕ ਹੋ ਪਹਿਰੇਦਾਰੀ ਕਰ ਸਕਣ।

ਪੜ੍ਹੋ ਇਹ ਵੀ ਖ਼ਬਰ - ਪਰਿਵਾਰ ’ਤੇ ਟੁੱਟਾ ਦੁੱਖਾਂ ਦਾ ਪਹਾੜ, ਇਕੋ ਘਰ ਵਿਆਹੇ ਦੋ ਸਕੇ ਭਰਾਵਾਂ ਦੀ ਇਕੱਠਿਆਂ ਮੌਤ (ਤਸਵੀਰਾਂ)

rajwinder kaur

This news is Content Editor rajwinder kaur