ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ’ਚ ਨਵੀਆਂ ਨਿਯੁਕਤੀਆਂ ਨੂੰ ਮਨਜ਼ੂਰੀ
Friday, Oct 29, 2021 - 02:26 AM (IST)
ਚੰਡੀਗੜ੍ਹ (ਰਮਨਜੀਤ) : ਪੰਜਾਬ ’ਚ ਵਿਧਾਨਸਭਾ ਚੋਣਾਂ ਜਿਵੇਂ ਜਿਵੇਂ ਨੇੜੇ ਆ ਰਹੀਆਂ ਹਨ, ਉਂਝ ਹੀ ਕਾਂਗਰਸ ਦਾ ਚੋਣ ਪ੍ਰਚਾਰ ਤੇਜ਼ੀ ਨਾਲ ਜ਼ੋਰ ਫੜ੍ਹ ਰਿਹਾ ਹੈ। ਇਸ ਚੋਣਾਵੀ ਮਾਹੌਲ ਨੂੰ ਵੇਖਦਿਆਂ ਸੂਬੇ ਦੀ ਜਨਤਾ ’ਚ ਪਹਿਲਾਂ ਤੋਂ ਐਕਟਿਵ ਪੰਜਾਬ ਕਾਂਗਰਸ ਕਮੇਟੀ ਮੈਂਬਰਾਂ ਨੂੰ ਹੁਣ ਨਵੀਂ ਜ਼ਿੰਮੇਵਾਰੀ ਸੌਂਪੀ ਗਈ ਹੈ। ਇਸੇ ਕੜੀ ’ਚ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੋਸ਼ਲ ਮੀਡੀਆ ਵਿਭਾਗ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ਨੂੰ ਹੋਰ ਮਜਬੂਤੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਲਈ ਕਈ ਅਹੁਦਿਆਂ ’ਤੇ ਨਿਯੁਕਤੀ ਦੇ ਮਤੇ ਨੂੰ ਮਨਜ਼ੂਰੀ ਦਿੱਤੀ ਗਈ ਹੈ।
ਪੰਜਾਬ ਕਾਂਗਰਸ ਦੇ ਸੋਸ਼ਲ ਮੀਡੀਆ ਵਿਭਾਗ ’ਚ 6 ਜਨਰਲ ਸਕੱਤਰਾਂ ਤੋਂ ਇਲਾਵਾ 15 ਸਕੱਤਰਾਂ ਨੂੰ ਤਤਕਾਲ ਪ੍ਰਭਾਵ ਨਾਲ ਨਿਯੁਕਤ ਕੀਤਾ ਗਿਆ ਹੈ। ਡਾ. ਮਨਜੀਤ ਸਿੰਘ ਸਰੋਆ ਤੋਂ ਇਲਾਵਾ 5 ਹੋਰ ਮੈਂਬਰਾਂ ਨੂੰ ਜਨਰਲ ਸਕੱਤਰ ਬਣਾਇਆ ਗਿਆ ਹੈ, ਜਦਕਿ ਰਮਜੀਤਪਾਲ ਚਿੰਨਾ ਸਮੇਤ ਕੁੱਲ 15 ਮੈਂਬਰਾਂ ਨੂੰ ਸਕੱਤਰਾਂ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।