ਨਵੀਂ ਪੰਜਾਬ ਕਾਂਗਰਸ ਕਮੇਟੀ ਟੀਮ ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ: ਪਵਨ ਗੋਇਲ

07/24/2021 11:59:05 AM

ਜੈਤੋ (ਰਘੂਨੰਦਨ ਪਰਾਸ਼ਰ): ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਜੈਤੋ ਨੇ ਕਿਹਾ ਕਿ ਕਾਂਗਰਸ ਪਾਰਟੀ ਸੂਬੇ ਵਿਚ ਹੁਣ ਪੂਰੀ ਤਰ੍ਹਾਂ ਇਕਜੁੱਟ ਹੋ ਗਈ ਹੈ।ਉਨ੍ਹਾਂ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਨਵੀਂ ਟੀਮ ਸਾਰਿਆਂ ਨੂੰ ਨਾਲ ਲੈ ਕੇ ਚੱਲੇਗੀ ਤਾਂ ਜੋ ਕਾਂਗਰਸ ਪਾਰਟੀ ਹੋਰ ਮਜ਼ਬੂਤ ​​ਹੋ ਸਕੇ।ਉਨ੍ਹਾਂ ਕਿਹਾ ਕਿ ਪਾਰਟੀ ਵਿਚਲੇ ਹਰ ਛੋਟੇ ਅਤੇ ਵੱਡੇ ਵਰਕਰ ਦੀ ਸੁਣਵਾਈ ਕੀਤੀ ਜਾਵੇਗੀ।ਉਨ੍ਹਾਂ ਕਿਹਾ ਕਿ ਸੂਬੇ ਦੇ ਆਮ ਲੋਕ ਰਾਜ ਵਿਚ ਕਾਂਗਰਸ ਪਾਰਟੀ ਨੂੰ ਮੁੜ ਸੱਤਾ ਵਿਚ ਲਿਆਉਣ ਲਈ ਉਤਸ਼ਾਹਤ ਹਨ।

ਉਨ੍ਹਾਂ ਕਿਹਾ ਕਿ ਲੋਕ ਪਹਿਲਾਂ ਹੀ ਵੇਖ ਚੁੱਕੇ ਹਨ ਕਿ ਰਾਜ ਵਿੱਚ ਕਾਂਗਰਸ ਦੀ ਸੱਤਾ ਦੌਰਾਨ ਵੱਡੇ ਵਿਕਾਸ ਕਾਰਜਾਂ ਦੇ ਨਾਲ-ਨਾਲ ਆਮ ਲੋਕਾਂ ਖ਼ਾਸ ਕਰਕੇ ਗਰੀਬ ਵਰਗਾਂ ਦੀਆਂ ਭਲਾਈ ਸਕੀਮਾਂ ਸ਼ੁਰੂ ਕੀਤੀਆਂ ਗਈਆਂ ਹਨ। ਪੰਜਾਬ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਪਵਨ ਗੋਇਲ ਨੇ ਕਿਹਾ ਕਿ ਰਾਜ ਦੇ ਲੋਕ ਵਿਰੋਧੀ ਪਾਰਟੀਆਂ ਦੀ ਸਰਕਾਰ ਦਾ ਕੰਮ ਵੇਖ ਚੁੱਕੇ ਹਨ ਕਿ ਉਹ ਚੋਣਾਂ ਦੌਰਾਨ ਝੂਠੇ ਵਾਅਦੇ ਕਰਕੇ ਵੋਟਾਂ ਪ੍ਰਾਪਤ ਕਰਦੇ ਹਨ, ਪਰ ਹੁਣ ਜਨਤਾ ਉਨ੍ਹਾਂ ਦੀ ਗੱਲ ਨਹੀਂ ਸੁਣੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵਿਕਾਸ ਕਾਰਜਾਂ ਨੂੰ ਲੈ ਕੇ ਹੀ ਮੈਦਾਨ ਵਿੱਚ ਉਤਰੇਗੀ, ਪਰ ਵਿਰੋਧੀ ਪਾਰਟੀਆਂ ਕੋਲ ਚੋਣ ਲੜਨ ਦਾ ਕੋਈ ਮੁੱਦਾ ਨਹੀਂ ਹੈ, ਆਖਰਕਾਰ, ਉਹ ਕਿਸ ਮੂੰਹ ਨਾਲ ਲੋਕਾਂ ਸਾਹਮਣੇ ਵੋਟਾਂ ਮੰਗਣਗੀਆਂ। ਇਸ ਮੌਕੇ ਨਗਰ ਕੌਂਸਲ ਜੈਤੋ ਦੇ ਪ੍ਰਧਾਨ ਸੁਰਜੀਤ ਸਿੰਘ ਬਾਬਾ,ਮੀਤ ਪ੍ਰਧਾਨ ਜੀਤੂ ਬਾਂਸਲ, ਕੌਂਸਲਰ ਤੁਲਸੀ ਰਾਮ ਬਾਂਸਲ,ਹਰਸੰਗੀਤ ਸਿੰਘ ਹੈੱਪੀ, ਆਸ਼ੂ ਮਿਤੱਲ, ਮੰਨੂ ਗੋਇਲ, ਪਵਨ ਛਾਬੜਾ, ਗੌਰਵ ਲੱਕੀ ਅਤੇ ਸਵਾਇਟ ਇੰਸਟੀਚਿਊਟ ਆਫ ਐਜੂਕੇਸ਼ਨ ਗਰੁੱਪ ਬਨੂੜ ਦੇ ਐਮ.ਡੀ. ਅਸ਼ਵਨੀ ਗਰਗ ਗੌਰਿਆ ਹਾਜ਼ਰ ਸਨ।
 


Shyna

Content Editor

Related News