ਅਕਾਲੀ ਆਗੂ ਦੇ ਘਰ ''ਤੇ ਹੋਈ ਫਾਇਰਿੰਗ ਦੇ ਮਾਮਲੇ ''ਚ ਨਵਾਂ ਮੋੜ
Sunday, Nov 24, 2024 - 11:32 PM (IST)
ਬਠਿੰਡਾ (ਵਿਜੇ ਵਰਮਾ) : ਸ਼ਹਿਰ ਦੇ ਬਲਰਾਮ ਨਗਰ ਵਿੱਚ ਰਹਿਣ ਵਾਲੇ ਕਾਂਗਰਸੀ ਆਗੂ ਕਿਰਨਜੀਤ ਸਿੰਘ ਗਹਿਰੀ ਦੇ ਭਰਾ ਅਤੇ ਸ਼੍ਰੋਮਣੀ ਅਕਾਲੀ ਦਲ (ਸ਼ਿਅਦ) ਦੇ ਨੇਤਾ ਜਗਦੀਪ ਸਿੰਘ ਦੇ ਘਰ ‘ਤੇ ਬੀਤੀ ਰਾਤ ਹੋਈ ਫਾਇਰਿੰਗ ਦੇ ਮਾਮਲੇ 'ਚ ਨਵਾਂ ਮੋੜ ਆ ਗਿਆ ਹੈ, ਜਿੱਥੇ ਹੁਣ ਇਹ ਮਾਮਲਾ ਆਪਸੀ ਰੰਜਿਸ਼ ਨਾਲ ਜੁੜਿਆ ਹੋਇਆ ਨਿਕਲਿਆ। ਐਤਵਾਰ ਨੂੰ ਪੁਲਸ ਨੇ ਮਾਮਲੇ ਦੀ ਜਾਂਚ ਕਰ ਕੇ ਦੋ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਨੇਤਾ ਜਗਦੀਪ ਸਿੰਘ ਗਹਿਰੀ ਨੇ ਦੱਸਿਆ ਕਿ ਸ਼ਨੀਵਾਰ ਦੀ ਰਾਤ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ‘ਚ ਸਨ, ਤਦ ਮੋਟਰਸਾਈਕਲ ‘ਤੇ ਤਿੰਨ ਨੌਜਵਾਨ ਆਏ। ਬਾਈਕ ਦੇ ਪਿੱਛੇ ਬੈਠੇ ਨੌਜਵਾਨ ਨੇ ਉਸ ਕਮਰੇ ‘ਤੇ ਫਾਇਰਿੰਗ ਕਰ ਦਿੱਤੀ, ਜਿੱਥੇ ਰਾਤ ਦੇ ਸਮੇਂ ਉਨ੍ਹਾਂ ਦਾ ਬੇਟਾ ਸੌਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪਰ ਕੁਝ ਅਣਪਛਾਤੇ ਲੋਕਾਂ ਵੱਲੋਂ ਰਾਜਨੀਤਿਕ ਤੌਰ ‘ਤੇ ਉਨ੍ਹਾਂ ਦੇ ਘਰ ‘ਤੇ ਫਾਇਰਿੰਗ ਕਰਵਾਈ ਗਈ ਹੈ।
ਇਹ ਵੀ ਪੜ੍ਹੋ- ਮਿੰਟਾਂ-ਸਕਿੰਟਾਂ 'ਚ ਉੱਜੜ ਗਿਆ ਪੂਰਾ ਪਰਿਵਾਰ, ਪਿਓ ਨੇ 5 ਮਹੀਨੇ ਦੀ ਨੰਨ੍ਹੀ ਜਾਨ ਸਣੇ ਦੁਨੀਆ ਨੂੰ ਕਿਹਾ ਅਲਵਿਦਾ
ਪੁਲਸ ਨੇ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਪੂਰਾ ਖੁਲਾਸਾ ਕਰ ਦਿੱਤਾ। ਥਾਣਾ ਥਰਮਲ ਦੇ ਐੱਸ.ਐੱਚ.ਓ. ਇੰਸਪੈਕਟਰ ਅਨੁਸਾਰ, ਗਹਿਰੀ ਦੇ ਘਰ ‘ਤੇ ਹੋਈ ਫਾਇਰਿੰਗ ਦਾ ਕਾਰਨ ਆਪਸੀ ਰੰਜਿਸ਼ ਸੀ। ਉਨ੍ਹਾਂ ਦੱਸਿਆ ਕਿ ਜਗਦੀਪ ਗਹਿਰੀ ਦੇ ਪੁੱਤਰ ਆਕਾਸ਼ਦੀਪ ਸਿੰਘ ਦੀ ਕੁਝ ਨੌਜਵਾਨਾਂ ਨਾਲ ਰੰਜਿਸ਼ ਸੀ, ਜਿਸ ਦੇ ਚਲਦਿਆਂ ਤਿੰਨ ਨੌਜਵਾਨਾਂ ਨੇ ਉਨ੍ਹਾਂ ਦੇ ਘਰ ‘ਤੇ ਫਾਇਰਿੰਗ ਕਰ ਦਿੱਤੀ। ਐੱਸ.ਐੱਚ.ਓ. ਨੇ ਦੱਸਿਆ ਕਿ ਪੁਲਸ ਨੇ ਮੁਲਜ਼ਮਾਂ ਦੀ ਪਛਾਣ ਕਰ ਲਈ ਹੈ ਅਤੇ ਉਨ੍ਹਾਂ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।
ਇਹ ਵੀ ਪੜ੍ਹੋ- ਵੱਡੀ ਵਾਰਦਾਤ ; ਕਬੱਡੀ ਖਿਡਾਰੀ ਦਾ ਗੋਲ਼ੀਆਂ ਮਾਰ ਕੇ ਕਰ'ਤਾ ਕਤਲ, ਹਾਲੇ ਕੁਝ ਦਿਨ ਪਹਿਲਾਂ ਹੀ ਹੋਇਆ ਸੀ ਵਿਆਹ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e