ਭੈਣੀ ਸਾਹਿਬ ਉਤਰਾਧਿਕਾਰ ਵਿਵਾਦ ''ਚ ਨਵਾਂ ਮੋੜ, ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਐਲਾਨਣ ਦੀ ਪ੍ਰਕਿਰਿਆ ਸ਼ੁਰੂ
Sunday, Mar 29, 2026 - 11:59 AM (IST)
ਪਾਇਲ (ਵਿਨਾਇਕ)- ਨਾਮਧਾਰੀ ਸੰਪਰਦਾ ਦੇ ਪ੍ਰਸਿੱਧ ਭੈਣੀ ਸਾਹਿਬ ਉਤਰਾਧਿਕਾਰ ਵਿਵਾਦ ਅਤੇ ਇਸ ਨਾਲ ਸਬੰਧਤ ਕਤਲ ਅਤੇ ਅਪਰਾਧਿਕ ਸਾਜ਼ਿਸ਼ ਮਾਮਲਿਆਂ ਵਿੱਚ ਮਹੱਤਵਪੂਰਨ ਕਾਨੂੰਨੀ ਕਾਰਵਾਈ ਕੀਤੀ ਗਈ ਹੈ। ਮੋਹਾਲੀ ਦੀ ਵਿਸ਼ੇਸ਼ ਸੀ. ਬੀ. ਆਈ. ਅਦਾਲਤ ਨੇ ਸਿਰਸਾ ਧੜੇ ਦੇ ਮੁਖੀ ਠਾਕੁਰ ਦਿਲੀਪ ਸਿੰਘ ਨੂੰ ਭਗੌੜਾ ਘੋਸ਼ਿਤ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ, ਉਸ ਦੇ ਵਿਰੁੱਧ ਇਕ ਜਨਤਕ ਨੋਟਿਸ ਜਾਰੀ ਕੀਤਾ ਹੈ ਅਤੇ ਉਸ ਨੂੰ 8 ਅਪ੍ਰੈਲ ਤੱਕ ਅਦਾਲਤ ਵਿੱਚ ਪੇਸ਼ ਹੋਣ ਦਾ ਆਖਰੀ ਮੌਕਾ ਦਿੱਤਾ ਹੈ।
ਇਹ ਵੀ ਪੜ੍ਹੋ: ਸਿਆਸਤ 'ਚ ਵੱਡੀ ਹਲਚਲ! ਸ਼ਾਹਕੋਟ ਹਲਕੇ 'ਚ ਅਕਾਲੀ ਦਲ ਦੀ ਰੈਲੀ ਮਗਰੋਂ ਛਿੜੀ ਨਵੀਂ ਚਰਚਾ
ਸੀ. ਬੀ. ਆਈ .ਕੇਸ ਨੰਬਰ 3(ਐਸ)/2017 ਦੀ ਸੁਣਵਾਈ ਦੌਰਾਨ ਅਦਾਲਤ ਨੇ ਨੋਟ ਕੀਤਾ ਕਿ ਦੋਸ਼ੀ ਲੰਬੇ ਸਮੇਂ ਤੋਂ ਨਿਆਂਇਕ ਪ੍ਰਕਿਰਿਆ ਤੋਂ ਬਚ ਰਿਹਾ ਹੈ ਅਤੇ ਜਾਂਚ ਏਜੰਸੀ ਨੂੰ ਆਪਣਾ ਮੌਜੂਦਾ ਪਤਾ ਨਹੀਂ ਦਿੱਤਾ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਜੇਕਰ ਦਿਲੀਪ ਸਿੰਘ ਨਿਰਧਾਰਤ ਮਿਤੀ ਤੱਕ ਅਦਾਲਤ ਵਿੱਚ ਪੇਸ਼ ਨਹੀਂ ਹੁੰਦਾ ਹੈ ਤਾਂ ਉਸ ਨੂੰ ਰਸਮੀ ਤੌਰ 'ਤੇ ਭਗੌੜਾ ਘੋਸ਼ਿਤ ਕੀਤਾ ਜਾਵੇਗਾ, ਜਿਸ ਤੋਂ ਬਾਅਦ ਉਸਦੀ ਚੱਲ ਅਤੇ ਅਚੱਲ ਜਾਇਦਾਦ ਜ਼ਬਤ ਕੀਤੀ ਜਾ ਸਕਦੀ ਹੈ ਅਤੇ ਹੋਰ ਕਾਨੂੰਨੀ ਕਾਰਵਾਈ ਸ਼ੁਰੂ ਕੀਤੀ ਜਾ ਸਕਦੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ 48 ਘੰਟੇ ਅਹਿਮ! ਮੌਸਮ ਦੀ 1 ਅਪ੍ਰੈਲ ਤੱਕ ਹੋਈ ਵੱਡੀ ਭਵਿੱਖਬਾਣੀ, ਇਨ੍ਹਾਂ ਜ਼ਿਲ੍ਹਿਆਂ 'ਚ Alert
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
