ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ

03/14/2020 1:26:28 PM

ਫਤਿਹਗੜ੍ਹ ਸਾਹਿਬ (ਵਿਪਨ): ਹਲਕਾ ਅਮਲੋਹ ਦੇ ਪਿੰਡ ਸੋਂਟੀ 'ਚ ਇਕ ਨਵ-ਵਿਆਹੁਤਾ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਮ੍ਰਿਤਕਾ ਦੇ ਪਰਿਵਾਰ ਨੇ ਸਹੁਰਾ ਪਰਿਵਾਰ 'ਤੇ ਧੀ ਦੀ ਹੱਤਿਆ ਕਰਨ ਦੇ ਦੋਸ਼ ਲਾਏ ਹਨ ਅਤੇ ਉਨ੍ਹਾਂ ਨੇ ਇਨਸਾਫ ਦੀ ਮੰਗ ਕੀਤੀ ਹੈ।

ਦੂਜੇ ਪਾਸੇ ਸਹੁਰਾ ਪੱਖ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਨੂੰਹ ਦੇ ਨਾਜਾਇਜ਼ ਸਬੰਧ ਸਨ, ਜਿਸ ਲਈ ਉਨ੍ਹਾਂ ਦਾ ਪੁੱਤਰ ਰੋਕਦਾ ਸੀ, ਪਰ ਉਨ੍ਹਾਂ ਦੀ ਨੂੰਹ ਉਲਟਾ ਲੜਾਈ ਝਗੜਾ ਕਰਦੀ ਸੀ, ਜਿਸ 'ਤੇ ਉਸ ਨੇ ਫਾਹਾ ਲੈ ਕੇ ਆਤਮ-ਹੱਤਿਆ ਕਰ ਲਈ। ਇਸ ਸਬੰਧੀ ਮੌਕੇ 'ਤੇ ਪਹੁੰਚੀ ਪੁਲਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਸਥਾਨਕ ਸਿਵਿਲ ਹਸਪਤਾਲ 'ਚ ਪੋਸਟਮਾਰਟਮ ਕਰਵਾ ਵਾਰਸਾਂ ਦੇ ਹਵਾਲੇ ਕਰ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ।


Shyna

Content Editor

Related News