ਨਵ-ਵਿਆਹੁਤਾ ਨੇ ਸਹੁਰਾ ਪਰਿਵਾਰ ''ਤੇ ਲਾਏ ਗੰਭੀਰ ਦੋਸ਼, ਕਿਹਾ- ਨਾਜਾਇਜ਼ ਸ਼ਰਾਬ ਕੱਢਣ ਦਾ ਕਾਰੋਬਾਰ ਕਰਦੇ ਸਹੁਰੇ
Monday, Nov 21, 2022 - 02:54 PM (IST)

ਫਾਜ਼ਿਲਕਾ (ਸੁਨੀਲ ਨਾਗਪਾਲ) : ਫਾਜ਼ਿਲਕਾ ਦੀ ਰਹਿਣ ਵਾਲੀ ਨਵ-ਵਿਆਹੁਤਾ , ਜਿਸ ਦਾ ਵਿਆਹ 11 ਮਹੀਨੇ ਪਹਿਲਾਂ ਹੋਇਆ ਹੈ ਨੇ ਆਪਣੇ ਸਹੁਰਾ ਪਰਿਵਾਰ 'ਤੇ ਕੁੱਟਮਾਰ ਕਰਨ ਤੋਂ ਇਲਾਵਾ ਨਾਜਾਇਜ਼ ਸ਼ਰਾਬ ਕੱਢਣ ਲਈ ਮਜ਼ਬੂਰ ਕਰਨ ਦੇ ਗੰਭੀਰ ਦੋਸ਼ ਲਾਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਸਪਤਾਲ 'ਚ ਦਾਖ਼ਲ ਨਵ-ਵਿਆਹੁਤਾ ਨੇ ਦੱਸਿਆ ਕਿ ਉਸਦਾ ਸਹੁਰਾ ਪਰਿਵਾਰ ਨਾਜਾਇਜ਼ ਸ਼ਰਾਬ ਦਾ ਕਾਰੋਬਾਰ ਕਰਦਾ ਹੈ ਅਤੇ ਸਭ ਉਸ ਨੂੰ ਡਰਾਉਂਦੇ-ਧਮਕਾਉਂਦੇ ਹਨ ਕਿ ਜੇਕਰ ਉਸ ਨੇ ਕਿਸੇ ਨੂੰ ਦੱਸਿਆ ਤਾਂ ਉਹ ਉਸ ਨੂੰ ਨਹੀਂ ਛੱਡਣਗੇ।
ਇਹ ਵੀ ਪੜ੍ਹੋ- ਬਹਿਬਲ ਕਲਾਂ ਇਨਸਾਫ਼ ਮੋਰਚੇ ਤੋਂ ਵੱਡੀ ਖ਼ਬਰ, 9 ਦਿਨਾਂ ਬਾਅਦ ਹੋ ਸਕਦੈ ਵੱਡਾ ਐਕਸ਼ਨ
ਉਕਤ ਔਰਤ ਨੇ ਸਹੁਰਾ ਪਰਿਵਾਰ 'ਤੇ ਇਲਜ਼ਾਮ ਲਾਉਂਦਿਆਂ ਕਿਹਾ ਕਿ ਬੀਤੇ ਦਿਨੀਂ ਉਸ ਨੇ ਆਪਣੀ ਸੱਸ ਕੋਲੋਂ ਪਹਿਣਨ ਲਈ ਮੋਟਾ ਕੱਪੜਾ ਖਰੀਦ ਕੇ ਦੇਣ ਦੀ ਗੱਲ ਕਹੀ ਤਾਂ ਉਸਦੀ ਸੱਸ ਨੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਤੇ ਉਹ ਪਹਿਲਾਂ ਵੀ ਉਸ ਨੇ ਅਜਿਹਾ ਹੀ ਕਰਦੇ ਹਨ। ਇਸ ਤੋਂ ਇਲਾਵਾ ਉਹ ਉਸ ਕੋਲੋਂ ਦਾਜ ਦੀ ਵੀ ਮੰਗ ਕਰਦੇ ਹਨ। ਗੱਲਬਾਤ ਕਰਦਿਆਂ ਫਾਜ਼ਿਲਕਾ ਦੇ ਡੀ. ਐੱਸ. ਪੀ. ਸੁਬੇਗ ਸਿੰਘ ਨੇ ਕਿਹਾ ਕਿ ਇਸ ਮਾਮਲੇ ਦਾ ਜਾਂਚ ਕੀਤੀ ਜਾ ਰਹੀ ਹੈ ਅਤੇ ਸਹੀ ਤੱਥ ਸਾਹਮਣੇ ਆਉਣ 'ਤੇ ਅਗਲੇਰੀ ਕਾਰਵਾਈ ਅਮਲ 'ਚ ਲਿਆਂਦੀ ਜਾਵੇਗੀ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।