ਅਗਲੀ ਅਕਾਲੀ ਦਲ ਤੇ ਬਸਪਾ ਸਰਕਾਰ ਪੰਜਾਬ ''ਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ : ਹਰਸਿਮਰਤ ਬਾਦਲ
Sunday, Feb 06, 2022 - 11:47 PM (IST)
ਮੌੜ : ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਪੰਜਾਬੀਆਂ ਨੂੰ ਭਰੋਸਾ ਦਵਾਇਆ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਪੰਜਾਬ 'ਚ ਨਸ਼ਾ ਮਾਫੀਆ ਦਾ ਭੋਗ ਪਾ ਦੇਵੇਗੀ ਅਤੇ ਕਿਹਾ ਕਿ ਜਾਂ ਤਾਂ ਪੰਜਾਬ 'ਚ ਨਸ਼ਾ ਰਹੇਗਾ ਜਾਂ ਫਿਰ ਸਾਡੀ ਸਰਕਾਰ। ਪਾਰਟੀ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਉਮੀਦਵਾਰ ਜਗਮੀਤ ਸਿੰਘ ਬਰਾੜ ਦੇ ਹੱਕ 'ਚ ਜਨਤਕ ਇਕੱਠਾਂ ਨੂੰ ਸੰਬੋਧਨ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੱਤਾ 'ਚ ਆਉਣ ਤੋਂ ਚਾਰ ਹਫਤਿਆਂ ਦੇ ਅੰਦਰ-ਅੰਦਰ ਨਸ਼ਾ ਖਤਮ ਕਰਨ ਦੇ ਆਪਣੇ ਦੇ ਨਾਂ ’ਤੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ।
ਇਹ ਵੀ ਪੜ੍ਹੋ :ਕਾਂਗਰਸ ਨੇ ਗ਼ਰੀਬ ਘਰ ਦਾ ਨਹੀਂ, ਮਾਫ਼ੀਆ ਮੁੱਖ ਮੰਤਰੀ ਚਿਹਰਾ ਚੁਣਿਆ: ਭਗਵੰਤ ਮਾਨ
ਉਨ੍ਹਾਂ ਕਿਹਾ ਕਿ ਬਜਾਏ ਆਪਣੇ ਵਾਅਦੇ ਅਨੁਸਾਰ ਨਸ਼ਾ ਖਤਮ ਕਰਨ ਅਤੇ ਕਾਂਗਰਸ ਸਰਕਾਰ ਨੇ ਨਸ਼ਾ ਘਰ-ਘਰ ਪਹੁੰਚਦਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਅਗਲੀ ਅਕਾਲੀ ਦਲ ਤੇ ਬਸਪਾ ਗਠਜੋੜ ਸਰਕਾਰ ਇਸ ਬੁਰਾਈ ਦਾ ਹਮੇਸ਼ਾ ਲਈ ਭੋਗ ਦੇਵੇਗੀ। ਹਰਸਿਮਰਤ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਨੂੰ ਪਛੜਿਆ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਸੂਬੇ ਸਿਰ ਕਰਜ਼ਾ ਵੀ 1 ਲੱਖ ਕਰੋੜ ਰੁਪਏ ਵੱਧ ਗਿਆ ਹੈ, ਸਾਰੀਆਂ ਸਮਾਜ ਭਲਾਈ ਸਕੀਮਾਂ ਜਾਂ ਤਾਂ ਖਤਮ ਕਰ ਦਿੱਤੀਆਂ ਗਈਆਂ ਹਨ ਜਾਂ ਫਿਰ ਇਨ੍ਹਾਂ 'ਚ ਕਟੌਤੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਗਰੀਬਾਂ ਦੇ ਲੱਖਾਂ ਨੀਲੇ ਕਾਰਡ ਕੱਟ ਦਿੱਤੇ ਗਏ ਹਨ। ਕਾਂਗਰਸ ਸਰਕਾਰ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 51000 ਰੁਪਏ ਕਰਨ ਅਤੇ ਬੁਢਾਪਾ ਪੈਨਸ਼ਨ 2500 ਰੁਪਏ ਪ੍ਰਤੀ ਮਹੀਨਾ ਕਰਨ ਦੇ ਆਪਣੇ ਵਾਅਦੇ ਤੋਂ ਵੀ ਭੱਜ ਗਈ ਹੈ।
ਇਹ ਵੀ ਪੜ੍ਹੋ : ਬਰਤਾਨੀਆ ਦੀ ਗ੍ਰਹਿ ਸਕੱਤਰ ਪ੍ਰੀਤੀ ਪਟੇਲ ਖ਼ਿਲਾਫ਼ ਸਿੱਖਾਂ 'ਚ ਭਾਰੀ ਰੋਸ, ਸਿੱਖ ਸੰਸਦ ਮੈਂਬਰਾਂ ਨੇ ਮੁਆਫ਼ੀ ਮੰਗਣ ਲਈ ਕਿਹਾ
ਉਨ੍ਹਾਂ ਨੇ ਕਾਂਗਰਸ ਪਾਰਟੀ ਵੱਲੋਂ ਘਰ-ਘਰ ਨੌਕਰੀ ਦੇਣ ਦੀ ਥਾਂ ’ਤੇ ਘਰ-ਘਰ ਬੇਰੋਜ਼ਗਾਰੀ ਪਹੁੰਚਾਉਣ ਦੀ ਜ਼ੋਰਦਾਰ ਨਿਖੇਧੀ ਕੀਤੀ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ’ਤੇ ਹੱਲਾ ਬੋਲਦਿਆਂ ਬਠਿੰਡਾ ਦੇ ਐੱਮ.ਪੀ. ਨੇ ਕਿਹਾ ਕਿ ਚੰਨੀ ਨੇ ਸਾਰੇ ਪੰਜਾਬ ਹਰਸਿਮਰਤ ਚ ਪੋਸਟਰ ਲਗਾ ਦਿੱਤੇ ਕਿ ਉਸ ਨੇ ਮਸਲੇ ਹੱਲ ਕਰ ਦਿੱਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬੀ ਹੁਣ ਪੁੱਛ ਰਹੇ ਹਨ ਕਿ ਉਸ ਨੇ ਸੂਬੇ ਦੇ 36000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਿਉਂ ਨਹੀਂ ਕੀਤਾ ? ਉਸ ਨੇ ਵਾਅਦੇ ਅਨੁਸਾਰ ਗਰੀਬਾਂ ਤੇ ਬੇਘਰਿਆਂ ਨੂੰ ਪੰਜ-ਪੰਜ ਮਰਲੇ ਦੇ ਪਲਾਟ ਕਿਉਂ ਨਹੀਂ ਦਿੱਤੇ। ਆਮ ਆਦਮੀ ਪਾਰਟੀ ਅਤੇ ਇਸ ਦੇ ਏਜੰਡੇ ਦੀ ਗੱਲ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਬਦਲਾਅ ਦਾ ਮਤਲਬ ਹੈ ਲੋਕਾਂ ਦੇ ਜੀਵਨ ਮਿਆਰ ਨੁੰ ਉੱਚਾ ਚੁੱਕਣਾ।
ਇਹ ਵੀ ਪੜ੍ਹੋ : CM ਚਿਹਰਾ ਐਲਾਨਣ ਮਗਰੋਂ ਰਾਘਵ ਚੱਢਾ ਨੇ ਘੇਰੀ ਕਾਂਗਰਸ
ਆਮ ਆਦਮੀ ਪਾਰਟੀ ਇਹ ਬਦਲਾਅ ਨਹੀਂ ਲਿਆ ਸਕਦੀ ਕਿਉਂਕਿ ਇਸ ਦੇ ਦਿੱਲੀ ਮਾਡਲ ਦਾ ਮਤਲਬ ਹੈ ਕਿ ਕਿਸਾਨਾਂ ਲਈ ਮੁਫਤ ਬਿਜਲੀ ਬੰਦ ਕਰਨਾ। ਇਹ ਬੁਢਾਪਾ ਪੈਨਸ਼ਨ ਤੇ ਸ਼ਗਨ ਸਕੀਮ ਵੀ ਬੰਦ ਦੇਵੇਗੀ। ਇਹ ਸੂਬੇ ਦੇ ਲੋਕਾਂ ਨੁੰ ਦਿੱਲੀ ਦੀ ਤਰਜ ’ਤੇ 12 ਤੋਂ 13 ਰੁਪਏ ਪ੍ਰਤੀ ਯੂਨਿਟ ਬਿਜਲੀ ਦੇਵੇਗੀ ਅਤੇ ਕੋਈ ਵੀ ਅਜਿਹਾ ਬਦਲਾਅ ਨਹੀਂ ਚਾਹੁੰਦਾ। ਹਰਸਿਮਰਤ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਭਰੋਸਾ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਕੱਲ੍ਹ ਨੂੰ ਉਹ ਪੰਜਾਬ ਦਾ ਪਾਣੀ ਦਿੱਲੀ ਨੂੰ ਦੇਣ ਦੇ ਹਕੁਮ ਦੇ ਦੇਵੇਗਾ ਜਿਵੇਂ ਕਿ ਉਸ ਨੇ ਪਹਿਲਾਂ ਵਾਅਦਾ ਕੀਤਾ ਸੀ। ਉਨ੍ਹਾਂ ਕਿਹਾ ਕਿ ਉਸ ਨੇ ਸਪਸ਼ਟ ਤੌਰ ’ਤੇ ਪੰਜਾਬ ਦੇ ਚਾਰ ਥਰਮਲ ਬੰਦ ਕਰਨ ਅਤੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਖਿਲਾਫ ਫੌਜਦਾਰੀ ਕੇਸ ਦਰਜ ਕਰਨ ਦੀ ਮੰਗ ਕੀਤੀ ਸੀ। ਅਜਿਹੇ ਬੰਦੇ ’ਤੇ ਕਦੇ ਭਰੋਸਾ ਨਹੀਂ ਕੀਤਾ ਜਾ ਸਕਦਾ। ਹਰਸਿਮਰਤ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਆਮ ਆਦਮੀ ਪਾਰਟੀ ਨੇ ਸਭ ਤੋਂ ਵੱਧ ਬੋਲੀ ਲਾਉਣ ਵਾਲਿਆਂ ਖਾਸ ਤੌਰ ’ਤੇ ਕਾਂਗਰਸੀਆਂ ਨੂੰ ਟਿਕਟਾਂ ਵੇਚੀਆਂ। ਉਨ੍ਹਾਂ ਕਿਹਾ ਕਿ ਬਠਿੰਡਾ 'ਚ ਸਾਰੇ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਸਾਬਕਾ ਕਾਂਗਰਸੀ ਹਨ। ਇਸ ਤੋਂ ਇਹ ਵੀ ਸਪਸ਼ਟ ਹੋ ਜਾਂਦਾ ਹੈ ਕਿ ਇਸ ਦੀ ਕਾਂਗਰਸ ਨਾਲ ਗੰਢਤੁੱਪ ਹੈ।
ਇਹ ਵੀ ਪੜ੍ਹੋ : 20 ਫਰਵਰੀ ਤੱਕ ਜ਼ਿੰਮੇਵਾਰੀ ਤੁਹਾਡੀ, ਉਸ ਤੋਂ ਬਾਅਦ ਪੰਜਾਬ ਦੀ ਸਾਰੀ ਜ਼ਿੰਮੇਵਾਰੀ ਸਾਡੀ : ਭਗਵੰਤ ਮਾਨ
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ।