NHAI ਪੰਜਾਬ ਦੇ ਪ੍ਰੋਜੈਕਟ ਨਹੀਂ ਠੇਕੇ ਕੀਤੇ ਰੱਦ
Saturday, Aug 10, 2024 - 02:21 PM (IST)
ਚੰਡੀਗੜ੍ਹ: ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ (ਐੱਨ.ਐੱਚ.ਏ.ਆਈ.) ਨੇ ਪੰਜਾਬ ਦੇ ਸੱਤ ਗਰੀਨਫੀਲਡ ਨੈਸ਼ਨਲ ਹਾਈਵੇਅ ਪ੍ਰੋਜੈਕਟਾਂ ਨੂੰ ਰੱਦ ਨਹੀਂ ਕੀਤਾ ਹੈ, ਪਰ ਇਨ੍ਹਾਂ ਹਾਈਵੇਅ ਨੂੰ ਬਣਾਉਣ ਦਾ ਕੰਮ ਕਰਨ ਵਾਲੀਆਂ ਕੰਪਨੀਆਂ ਦੇ ਫਿਲਹਾਲ ਇਕਰਾਰਨਾਮਾ ਰੱਦ ਕਰ ਦਿੱਤੇ ਗਏ ਹਨ। ਕੰਪਨੀਆਂ ਨੇ ਅਜਿਹਾ ਇਸ ਲਈ ਕੀਤਾ ਹੈ ਤਾਂ ਜੋ NHAI ਸਮੇਂ 'ਤੇ ਕੰਮ ਪੂਰਾ ਨਾ ਕਰਨ 'ਤੇ ਜੁਰਮਾਨਾ ਨਾ ਲਵੇ। ਇਨ੍ਹਾਂ ਸਾਰੇ ਪ੍ਰਾਜੈਕਟਾਂ 'ਤੇ ਕੰਮ ਸ਼ੁਰੂ ਹੋ ਗਿਆ ਹੈ, ਪਰ ਜ਼ਮੀਨ ਐਕਵਾਇਰ ਅਜੇ ਤੱਕ ਮੁਕੰਮਲ ਨਹੀਂ ਹੋਈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ ਦੇ ਕੜਾਹੇ 'ਚ ਡਿੱਗਣ ਵਾਲੇ ਸੇਵਾਦਾਰ ਦੀ ਹੋਈ ਮੌਤ
ਪੰਜਾਬ ਲੋਕ ਨਿਰਮਾਣ ਵਿਭਾਗ ਦੇ ਸਕੱਤਰ ਪ੍ਰਿਅੰਕ ਭਾਰਤੀ ਨੇ ਦੱਸਿਆ ਕਿ ਪਹਿਲਾਂ ਇਹ ਨਿਯਮ ਸੀ ਕਿ ਜੇਕਰ ਕਿਸੇ ਪ੍ਰਾਜੈਕਟ ਲਈ ਜ਼ਮੀਨ ਐਕੁਆਇਰ ਕਰਨ ਦਾ 60 ਫੀਸਦੀ ਕੰਮ ਪੂਰਾ ਹੋ ਜਾਂਦਾ ਹੈ ਤਾਂ ਹਾਈਵੇਅ ਬਣਾਉਣ ਦਾ ਕੰਮ ਕਰਨ ਵਾਲੀ ਕੰਪਨੀ ਉਸ ਨੂੰ ਬਣਾਉਣਾ ਸ਼ੁਰੂ ਕਰ ਸਕਦੀ ਹੈ। ਇਸ ਦੇ ਨਾਲ ਹੀ ਬਾਕੀ ਰਹਿੰਦੀ ਜ਼ਮੀਨ ਐਕੁਆਇਰ ਕਰਨ ਦਾ ਕੰਮ ਵੀ ਪੂਰਾ ਹੋ ਜਾਂਦਾ ਸੀ ਪਰ ਡੇਢ ਸਾਲ ਪਹਿਲਾਂ ਇਸ ਨਿਯਮ ਨੂੰ ਬਦਲ ਕੇ 80 ਫੀਸਦੀ ਜ਼ਮੀਨ ਐਕੁਆਇਰ ਕਰਨਾ ਲਾਜ਼ਮੀ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸੱਤ ਅਜਿਹੇ ਪ੍ਰਾਜੈਕਟ ਚੱਲ ਰਹੇ ਹਨ ਜਿਨ੍ਹਾਂ ਵਿੱਚ ਜ਼ਮੀਨ ਐਕੁਆਇਰ ਕਰਨ ਦਾ ਕੰਮ ਅਜੇ ਪੂਰਾ ਨਹੀਂ ਹੋਇਆ। ਪਿਛਲੇ ਦਿਨੀਂ ਵਿਭਾਗ ਦੇ ਮੰਤਰੀ ਹਰਭਜਨ ਸਿੰਘ ਈ. ਟੀ. ਓ. ਨੇ ਵੀ ਇਸ ਸਬੰਧੀ ਸਪੱਸ਼ਟੀਕਰਨ ਦਿੱਤਾ ਸੀ। ਉਨ੍ਹਾਂ ਕਿਹਾ ਕਿ ਕਿਸੇ ਪ੍ਰੋਜੈਕਟ ਨੂੰ ਰੱਦ ਕਰਨ ਅਤੇ ਇਕਰਾਰਨਾਮਾ ਰੱਦ ਕਰਨ ਵਿੱਚ ਫਰਕ ਹੈ। ਜ਼ਮੀਨ ਪ੍ਰਾਪਤੀ ਦਾ ਕੰਮ ਪੂਰਾ ਹੋਣ ਤੋਂ ਬਾਅਦ ਇਸ ਕੰਮ ਲਈ ਨਵੇਂ ਸਿਰੇ ਤੋਂ ਟੈਂਡਰ ਜਾਰੀ ਕਰਨੇ ਪੈਣਗੇ।
ਇਹ ਵੀ ਪੜ੍ਹੋ- ਪੰਜਾਬ 'ਚ ਸਨਸਨੀਖੇਜ਼ ਘਟਨਾ, ਨੌਜਵਾਨ ਨੇ ਤੇਜ਼ਧਾਰ ਹਥਿਆਰ ਨਾਲ ਵੱਢੀ ਪਤਨੀ ਤੇ ਬੱਚਾ, ਫਿਰ ਕਰ ਲਿਆ ਆਤਮਦਾਹ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8