CIA ਸਟਾਫ਼ ਨੇ ਹੈਰੋਇਨ ਸਮੇਤ ਨਾਈਜੀਰੀਅਨ ਕੀਤਾ ਗ੍ਰਿਫ਼ਤਾਰ

Monday, Dec 16, 2024 - 07:05 PM (IST)

ਮਲੇਰਕੋਟਲਾ (ਜ਼ਹੂਰ, ਸ਼ਹਾਬੂਦੀਨ)-ਮਲੇਰਕੋਟਲਾ ਪੁਲਸ ਵੱਲੋਂ ਨਸ਼ਾ ਸਮੱਗਲਰਾਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਵੈਭਵ ਸਹਿਗਲ ਪੀ. ਪੀ. ਐੱਸ. ਕਪਤਾਨ ਪੁਲਸ (ਇਨਵੈਸਟੀਗੇਸ਼ਨ), ਸਤੀਸ਼ ਕੁਮਾਰ ਪੀ. ਪੀ. ਐੱਸ. ਉੱਪ ਕਪਤਾਨ ਪੁਲਸ (ਇਨਵੈਸਟੀਗੇਸ਼ਨ) ਮਲੇਰਕੋਟਲਾ ਦੀ ਨਿਗਰਾਨੀ ਤਹਿਤ ਇੰਸਪੈਕਟਰ ਹਰਜਿੰਦਰ ਸਿੰਘ ਇੰਚਾਰਜ ਸੀ. ਆਈ. ਏ. ਸਟਾਫ਼, ਮਾਹੋਰਾਣਾ ਦੀ ਟੀਮ ਦੇ ਮੈਂਬਰ ਸਹਾਇਕ ਥਾਣੇਦਾਰ ਹਰਿਜੰਦਰ ਸਿੰਘ ਵੱਲੋਂ ਇਕ ਨਾਈਜੀਰੀਅਨ ਵਿਅਕਤੀ ਨੂੰ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਗ੍ਰਿਫ਼ਤਾਰ ਵਿਅਕਤੀ ਦੀ ਪਛਾਣ ਗੋਡਵਨ ਸੈਮੂਲ ਪੁੱਤਰ ਮਾਸਿਕਾਸ ਵਾਸੀ ਓਲਕਵੂ ਟਾਊਨ ਉਬਾ ਸਟੇਟ ਨਾਈਜੀਰੀਆ ਹਾਲ ਆਬਾਦ ਵਾਸੀ ਤਿਲਕ ਨਗਰ ਮੈਟਰੋ ਸਾਹਪੁਰ ਗਲੀ ਨੰਬਰ 18 ਨਵੀਂ ਦਿੱਲੀ ਨੂੰ 505 ਗ੍ਰਾਮ ਹੈਰੋਇਨ ਸਮੇਤ ਦਿੱਲੀ-ਜੰਮੂ-ਕੱਟੜਾ ਐਕਸਪ੍ਰੈੱਸ ਹਾਈਵੇਅ ਪਾਸੋਂ ਕਾਬੂ ਕਰ ਲਿਆ ਗਿਆ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੀਤ ਲਹਿਰ ਦਾ 'ਅਲਰਟ', ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਾਣਕਾਰੀ ਦਿੰਦੇ ਐੱਸ. ਐੱਸ. ਪੀ. ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਦੱਸਿਆ ਕਿ ਇਸ ਵਿਅਕਤੀ ’ਤੇ ਪਹਿਲਾਂ ਵੀ ਐੱਨ. ਡੀ. ਪੀ. ਐੱਸ. ਦਾ ਪਰਚਾ ਕੁਰਾਲੀ ਥਾਣੇ ’ਚ ਦਰਜ ਹੈ ਅਤੇ ਇਹ ਸੰਗਰੂਰ ਜੇਲ੍ਹ ’ਚ ਵੀ ਰਹਿ ਚੁੱਕਿਆ ਹੈ। ਇਹ ਵਿਅਕਤੀ ਦਿੱਲੀ ਤੋਂ ਨਸ਼ਾ ਲਿਆ ਕੇ ਅੱਗੇ ਸਪਲਾਈ ਕਰਦਾ ਸੀ।
ਦਵਿੰਦਰ ਸਿੰਘ ਪੀ. ਪੀ. ਐੱਸ. ਉੱਪ ਕਪਤਾਨ ਪੁਲਸ ਸਬ ਡਿਵੀਜ਼ਨ ਅਮਰਗੜ੍ਹ ਦੀ ਹਾਜ਼ਰੀ ’ਚ ਤਲਾਸ਼ੀ ਲਈ ਗਈ, ਜਿਸ ਪਾਸੋਂ ਤਲਾਸ਼ੀ ਦੌਰਾਨ 505 ਗ੍ਰਾਮ ਹੈਰੋਇਨ, 500 ਰੁਪਏ ਭਾਰਤੀ ਕਰੰਸੀ ਅਤੇ ਇਕ ਮੋਬਾਇਲ ਬਰਾਮਦ ਕੀਤਾ ਗਿਆ ਅਤੇ ਗੋਡਵਨ ਸੈਮੂਲ ਖ਼ਿਲਾਫ਼ ਥਾਣਾ ਅਮਰਗੜ੍ਹ ਵਿਖੇ ਪਰਚਾ ਦਰਜ ਕਰਕੇ ਸੈਮੂਲ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਅੱਜ ਗੋਡਵਨ ਸੈਮੂਲ ਨੂੰ ਮਾਣਯੋਗ ਅਦਾਲਤ ’ਚ ਪੇਸ਼ ਕਰਕੇ ਪੁਲਸ ਰਿਮਾਂਡ ਲਿਆ ਜਾਵੇਗਾ ਅਤੇ ਹੋਰ ਪੁੱਛਗਿੱਛ ਕਰਕੇ ਉਸ ਦੇ ਅਗਲੇ ਅਤੇ ਪਿਛਲੇ ਲਿੰਕ ਬਾਰੇ ਤਫ਼ਤੀਸ਼ ਕੀਤੀ ਜਾ ਰਹੀ ਹੈ, ਦੋਸ਼ੀ ਦੀ ਪੁੱਛਗਿੱਛ ਤੋਂ ਕਈ ਅਹਿਮ ਖ਼ੁਲਾਸੇ ਹੋਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਬੇਹੱਦ ਮੰਦਭਾਗੀ ਘਟਨਾ, ਗੀਜ਼ਰ ਦੀ ਗੈਸ ਚੜ੍ਹਨ ਕਾਰਨ ਦੋ ਸਕੀਆਂ ਭੈਣਾਂ ਦੀ ਮੌਤ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


shivani attri

Content Editor

Related News