ਕੰਬਾਇਨ ਮਾਲਕ ਦੀ ਕਰੰਟ ਲੱਗਣ ਨਾਲ ਮੌਤ

10/20/2020 11:22:38 AM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਬਿਲਾਸਪੁਰ ਦੇ ਇਕ ਕੰਬਾਇਨ ਮਾਲਕ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਸਮਾਚਾਰ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਹਰਦੀਪ ਸਿੰਘ ਪੁੱਤਰ ਇੰਦਰ ਸਿੰਘ ਵਾਸੀ ਬਿਲਾਸਪੁਰ ਜੋ ਕਿ ਆਪਣੇ ਡਰਾਇਵਰ ਨਾਲ ਕੰਬਾਇਨ ਲੈ ਕੇ ਪਿੰਡ ਲੁਹਾਰਾ ਵਿਖੇ ਝੋਨੇ ਦੀ ਕਟਾਈ ਕਰਨ ਲਈ ਜਾ ਰਿਹਾ ਸੀ। ਇਸੇ ਦੌਰਾਨ ਖੇਤਾਂ 'ਚ ਕੰਬਾਇਨ ਬਿਜਲੀ ਦੀਆਂ ਤਾਰਾ ਨਾਲ ਟਕਰਾ ਗਈ, ਜਿਸ ਨਾਲ ਕੰਬਾਇਨ ਮਾਲਕ ਦੀ ਮੌਤ ਹੋ ਗਈ। ਘਟਨਾਂ ਦਾ ਪਤਾ ਲੱਗਦਿਆਂ ਹੀ ਪੁਲਸ ਚੌਂਕੀ ਬਿਲਾਸਪੁਰ ਦੇ ਇੰਚਾਰਜ ਬਲਵੀਰ ਸਿੰਘ ਪੁਲਸ ਪਾਰਟੀ ਨਾਲ ਮੌਕੇ 'ਤੇ ਪਹੁੰਚ ਗਏ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਨਾਬਾਲਗ ਨੇ ਸਪੇਰਅ ਪੀ ਕੀਤੀ ਸੀ ਖ਼ੁਦਕੁਸ਼ੀ, 47 ਦਿਨਾਂ ਬਾਅਦ ਸਾਹਮਣੇ ਆਈ ਵੀਡੀਓ ਨੇ ਸਭ ਦੇ ਉਡਾਏ ਹੋਸ਼

Baljeet Kaur

This news is Content Editor Baljeet Kaur