ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

Friday, Sep 11, 2020 - 03:45 PM (IST)

ਪਟਵਾਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਕੀਤੀ ਗੇਟ ਰੈਲੀ

ਨਿਹਾਲ ਸਿੰਘ ਵਾਲਾ (ਬਾਵਾ) : ਦਿ ਰੈਵੀਨਿਊ ਪਟਵਾਰ ਯੂਨੀਅਨ ਨਿਹਾਲ ਸਿੰਘ ਵਾਲਾ ਵਲੋਂ ਆਪਣੀਆ ਮੰਗਾਂ ਨੂੰ ਲੈ ਕੇ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਅਤੇ ਤਹਿਸੀਲ ਪ੍ਰਧਾਨ ਮੱਖਣ ਸਿੰਘ ਖਾਈ ਦੀ ਅਗਵਾਈ 'ਚ ਗੇਟ ਰੈਲੀ ਕੀਤੀ ਗਈ ਅਤੇ ਨਾਲ ਹੀ ਪੰਜਾਬ ਸਰਕਾਰ ਦੇ ਨਾਮ ਇਕ ਮੰਗ ਪੱਤਰ ਨਾਇਬ ਤਹਿਸੀਲਦਾਰ ਗੁਰਸੇਵਕ ਸਿੰਘ ਭੁੱਲਰ ਨੂੰ ਸੌਂਪਿਆ ਗਿਆ। 

ਇਹ ਵੀ ਪੜ੍ਹੋ : ਗਮ 'ਚ ਬਦਲੀਆਂ ਖ਼ੁਸ਼ੀਆਂ : ਪ੍ਰੇਮ ਵਿਆਹ ਦੇ ਦੋ ਹਫ਼ਤੇ ਬਾਅਦ ਹੀ ਨੌਜਵਾਨ ਨੂੰ ਮਿਲੀ ਦਰਦਨਾਕ ਮੌਤ

ਇਸ ਮੌਕੇ ਸੰਬੋਧਨ ਕਰਦਿਆਂ ਪ੍ਰਧਾਨ ਮੱਖਣ ਸਿੰਘ ਨੇ ਕਿਹਾ ਪਟਵਾਰੀਆ ਦੀਆਂ ਮੰਗਾ ਪੂਰੀਆਂ ਕੀਤੀਆਂ ਜਾਣ, ਪੰਜਾਬ 'ਚ ਜੋ 4716 ਅਸਾਮੀਆਂ 'ਚੋਂ 2648 ਪੋਸਟਾਂ ਖਾਲੀ ਹਨ। ਅਸਾਮੀਆਂ ਦੀ ਪੂਰਤੀ ਕੀਤੀ ਜਾਵੇ, ਪਟਵਾਰੀਆ ਦੀ 18 ਮਹੀਨੇ ਦੀ ਟ੍ਰੇਨਿੰਗ ਨੂੰ ਸੇਵਾ ਕਾਲ 'ਚ ਸ਼ਾਮਲ ਕੀਤਾ ਜਾਵੇ ਅਤੇ ਟ੍ਰੇਨਿੰਗ ਦੌਰਾਨ ਬੇਸ਼ੱਕ ਤਨਖ਼ਾਹ ਦਿੱਤੀ ਜਾਵੇ, ਪਟਵਾਰੀਆ ਨੂੰ ਕੰਪਿਊਟਰ ਅਤੇ ਡਾਟਾ ਐਂਟਰੀ ਸਾਫਟਵੇਅਰ ਮੁਹੱਈਆ ਕਰਵਾਇਆ ਜਾਵੇ, ਇਕ ਜਨਵਰੀ 2004 ਤੋਂ ਮਗਰੋਂ ਭਰਤੀ ਪਟਵਾਰੀਆਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ, ਨਵੀਆਂ ਬਣੀਆਂ ਤਹਿਸੀਲਾਂ 'ਚ ਦਫ਼ਤਰ ਕਨੂੰਗੋ, ਸਹਾਇਕ ਕਨੂੰਗੋ ਅਤੇ ਖੇਵਟ ਸਟਾਫ਼ ਦੀਆਂ ਪੋਸਟਾਂ ਦੀ ਮਨਜ਼ੂਰੀ ਦਿੱਤੀ ਜਾਵੇ। ਪੁਲਸ ਕੇਸਾਂ 'ਚ ਪਟਵਾਰੀਆਂ ਵਿਰੁੱਧ ਕੋਈ ਵੀ ਕਾਰਵਾਈ ਬਿਨ੍ਹਾਂ ਵਿਭਾਗੀ ਪੜਤਾਲ ਤੋਂ ਨਾ ਕੀਤੀ ਜਾਵੇ ਅਤੇ ਇਸ ਸਬੰਧੀ ਗ੍ਰਹਿ ਅਤੇ ਨਿਆ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਪੁਲਸ ਅਤੇ ਵਿਜੀਲੈਂਸ ਵਿਭਾਗ ਲਈ ਯਕੀਨੀ ਬਣਾਇਆ ਜਾਵੇ। ਪਟਵਾਰੀਆਂ ਦੀਆ ਰਹਿੰਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇ। ਇਸ ਮੌਕੇ ਜਨਰਲ ਸਕੱਤਰ ਸ਼ਮਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ, ਪਰਮਜੀਤ ਸਿੰਘ, ਕਿਰਨਪਾਲ ਕੌਰ, ਸਤਵੀਰ ਸਿੰਘ ਆਦਿ ਸਾਰੇ ਪਟਵਾਰੀ ਸ਼ਾਮਲ ਸਨ।

ਇਹ ਵੀ ਪੜ੍ਹੋ : 328 ਪਾਵਨ ਸਰੂਪਾਂ ਦ ਮਾਮਲੇ ਸਿੱਖਾਂ ਨੇ ਘੇਰੀ SGPC, ਪੱਕਾ ਮੋਰਚਾ ਲਾਉਣ ਦਾ ਕੀਤਾ ਐਲਾਨ


author

Baljeet Kaur

Content Editor

Related News