ਭਰਜਾਈ ਨਾਲ ਨਾਜਾਇਜ਼ ਸਬੰਧ ਬਣਾਉਣ ਤੋ ਰੋਕਣ ਦੀ ਨੌਜਵਾਨ ਨੂੰ ਮਿਲੀ ਸਜ਼ਾ

Thursday, Oct 08, 2020 - 03:00 PM (IST)

ਭਰਜਾਈ ਨਾਲ ਨਾਜਾਇਜ਼ ਸਬੰਧ ਬਣਾਉਣ ਤੋ ਰੋਕਣ ਦੀ ਨੌਜਵਾਨ ਨੂੰ ਮਿਲੀ ਸਜ਼ਾ

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ): ਭਰਜਾਈ ਨਾਲ ਨਾਜਾਇਜ਼ ਸਬੰਧਾਂ ਤੋਂ ਰੋਕਣ 'ਤੇ ਇਕ ਨੌਜਵਾਨ ਦੀ ਕੁੱਟਮਾਰ ਕਰਨ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ। ਇਸ ਮਾਮਲੇ ਦੀ ਜਾਂਚ ਕਰ ਰਹੇ ਹੌਲਦਾਰ ਰਾਜਾ ਸਿੰਘ ਨੇ ਦੱਸਿਆ ਕਿ ਜ਼ਖਮੀ ਸ਼ਿੰਦਰਪਾਲ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਰਣਸੀਹ ਖੁਰਦ ਨੇ ਪੁਲਸ ਨੂੰ ਦਰਜ ਕਰਵਾਏ ਬਿਆਨ 'ਚ ਦੱਸਿਆ ਕਿ ਉਸਦੀ ਭਰਜਾਈ ਨਾਲ ਜਗਸੀਰ ਸਿੰਘ ਨਾਂ ਦੇ ਵਿਅਕਤੀ ਦੇ ਨਾਜਾਇਜ਼ ਸਬੰਧ ਸਨ, ਜਿਸ ਨੂੰ ਲੈ ਕੇ ਉਹ ਜਗਸੀਰ ਸਿੰਘ ਨੂੰ ਰੋਕਦਾ ਸੀ।

ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ ਗਈ ਨਵ-ਵਿਆਹੁਤਾ, ਪਿਤਾ ਨੇ ਕੀਤੇ ਹੈਰਾਨੀਜਨਕ ਖ਼ੁਲਾਸਾ

ਇਸ ਰੰਜਿਸ਼ ਨੂੰ ਲੈ ਕੇ ਸਚਿਨਦੀਪ ਸਿੰਘ ਪੁੱਤਰ ਜਗਸੀਰ ਸਿੰਘ ਵਾਸੀ ਹਿੰਮਤਪੁਰਾ, ਜਗਸੀਰ ਸਿੰਘ ਪੁੱਤਰ ਅਵਤਾਰ ਸਿੰਘ, ਜਸਪ੍ਰੀਤ ਸਿੰਘ ਪੁੱਤਰ ਜਗਤਾਰ ਸਿੰਘ, ਮਨੀ ਸਿੰਘ ਪੁੱਤਰ ਅਮਰ ਸਿੰਘ ਵਾਸੀ ਰਣਸੀਂਹ ਖੁਰਦ ਨੇ ਹਮ ਮਸ਼ਵਰਾ ਹੋ ਕੇ ਬੇਸਬਾਲ, ਖੰਡਾ ਅਤੇ ਲੋਹੇ ਦੀ ਪਾਇਪ ਨਾਲ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸ ਨੂੰ ਬੁਰੀ ਤਰ੍ਹਾਂ ਜ਼ਖਮੀ ਕਰ ਦਿੱਤਾ ਉਸ ਵਲੋਂ ਰੌਲਾ ਪਾਉਣ 'ਤੇ ਕਥਿਤ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਸ ਨੇ ਸ਼ਿੰਦਰਪਾਲ ਸਿੰਘ ਦੇ ਬਿਆਨਾਂ 'ਤੇ ਸਚਿਨਦੀਪ ਸਿੰਘ, ਜਗਸੀਰ ਸਿੰਘ, ਜਸਪ੍ਰੀਤ ਸਿੰਘ ਅਤੇ ਮਨੀ ਸਿੰਘ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ :  ਸਰੂਪਾਂ ਦੇ ਮਾਮਲੇ 'ਚ ਫ਼ੌਜਦਾਰੀ ਮੁੱਕਦਮੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਯੂ-ਟਰਨ ਦੀ ਭਾਈ ਲੌਂਗੋਵਾਲ ਨੇ ਦੱਸੀ ਵਜ੍ਹਾ


author

Baljeet Kaur

Content Editor

Related News