ਦੋ ਭਰਾਵਾਂ ਦੇ ਝਗੜੇ ਤੋਂ ਬਾਅਦ ਪੂਰਾ ਪਿੰਡ ਬਣਿਆ ਯੁੱਧ ਦਾ ਮੈਦਾਨ, ਸਥਿਤੀ ਤਣਾਅਪੂਰਨ

10/08/2020 5:04:41 PM

ਨਿਹਾਲ ਸਿੰਘ ਵਾਲਾ/ਬਿਲਾਸਪੁਰ (ਬਾਵਾ) : ਦੋ ਭਰਾਵਾਂ ਦੇ ਝਗੜੇ ਤੋਂ ਬਾਅਦ ਪਿੰਡ ਭਾਗੀਕੇ ਯੁੱਧ ਦਾ ਮੈਦਾਨ ਬਣ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਦੋ ਭਰਾਵਾਂ ਅਵਤਾਰ ਸਿੰਘ ਅਤੇ ਰਾਮ ਸਿੰਘ ਦਾ ਝਗੜਾ ਚੱਲ ਰਿਹਾ ਹੈ। ਇਸ ਝਗੜੇ ਨੇ ਉਸ ਸਮੇਂ ਖੂਨੀ ਰੂਪ ਧਾਰਨ ਕਰ ਲਿਆ ਜਦ ਰਾਮ ਸਿੰਘ ਨੇ ਆਪਣੇ ਦੋ ਰਿਸ਼ਤੇਦਾਰ ਬੁਲਾ ਲਏ ਇਨ੍ਹਾਂ ਰਿਸ਼ਤੇਦਾਰਾਂ 'ਤੇ ਅਵਤਾਰ ਸਿੰਘ ਦੀ ਕੁੜੀ ਦੀ ਕੁੱਟਮਾਰ ਦੇ ਦੋਸ਼ ਲੱਗਣ ਤੋਂ ਬਾਅਦ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਭੜਕੇ ਪਿੰਡ ਵਾਸੀਆਂ ਨੇ ਉਕਤ ਦੋ ਵਿਅਕਤੀਆਂ ਦੀ ਕੁੱਟਮਾਰ ਕੀਤੀ ਅਤੇ ਉਨ੍ਹਾਂ ਦੀ ਗੱਡੀ ਦੀ ਵੀ ਭੰਨਤੋੜ ਕੀਤੀ।

ਇਹ ਵੀ ਪੜ੍ਹੋ : ਦੁਨੀਆ ਨੂੰ ਅਲਵਿਦਾ ਆਖ ਗਈ ਨਵ-ਵਿਆਹੁਤਾ, ਪਿਤਾ ਨੇ ਕੀਤਾ ਹੈਰਾਨੀਜਨਕ ਖ਼ੁਲਾਸਾ

ਘਟਨਾ ਦਾ ਪਤਾ ਲੱਗਦਿਆਂ ਹੀ ਨਿਹਾਲ ਸਿੰਘ ਵਾਲਾ ਦੀ ਪੁਲਸ ਪਾਰਟੀ ਮੌਕੇ 'ਤੇ ਪਹੁੰਚੀ, ਜਿਸ ਨੇ ਲੋਕਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕੀਤੀ ਪਰ ਸਥਿਤੀ ਬੇਕਾਬੂ ਹੁੰਦੀ ਦੇਖ ਪੁਲਸ ਨੂੰ ਹਵਾਈ ਫਾਇਰ ਕਰਨੇ ਪਏ। ਇਸ ਸਬੰਧੀ ਅਵਤਾਰ ਸਿੰਘ ਦੀ ਕੁੜੀ ਨੇ ਨਿਹਾਲ ਸਿੰਘ ਵਾਲਾ ਵਿਖੇ ਸ਼ਿਕਾਇਤ ਪੱਤਰ ਦੇ ਕੇ ਰਾਮ ਦੂਸਰੀ ਧਿਰ 'ਤੇ ਕੁੱਟਮਾਰ ਕਰਨ, ਕੱਪੜੇ ਪਾੜਨ ਅਤੇ ਉਨ੍ਹਾਂ ਨੂੰ ਘਰੋਂ ਬਾਹਰ ਕੱਢਣ ਦੇ ਦੋਸ਼ ਲਗਾਏ ਹਨ। ਇਸ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਸਰੂਪਾਂ ਦੇ ਮਾਮਲੇ 'ਚ ਫ਼ੌਜਦਾਰੀ ਮੁੱਕਦਮੇ ਸਬੰਧੀ ਸ਼੍ਰੋਮਣੀ ਕਮੇਟੀ ਦੇ ਯੂ-ਟਰਨ ਦੀ ਭਾਈ ਲੌਂਗੋਵਾਲ ਨੇ ਦੱਸੀ ਵਜ੍ਹਾ


Baljeet Kaur

Content Editor

Related News