ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਨੂੰ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ : ਹਰਚੰਦ ਬਰਸਟ
Friday, Sep 08, 2023 - 08:53 PM (IST)

ਐੱਸਏਐੱਸ ਨਗਰ (ਮੋਹਾਲੀ) : ਪੰਜਾਬ ਬੋਰਡ ਮੰਡੀ ਫੀਲਡ ਆਫੀਸਰਜ਼ ਐਸੋਸੀਏਸ਼ਨ ਦੇ ਪ੍ਰਧਾਨ (ਪੰਜਾਬ ਮੰਡੀ ਬੋਰਡ) ਹਰਚੰਦ ਸਿੰਘ ਬਰਸਟ ਨੇ ਸਕੱਤਰ ਮਾਰਕੀਟ ਕਮੇਟੀ, ਉਪ ਜ਼ਿਲ੍ਹਾ ਮੰਡੀ ਅਫਸਰਾਂ ਅਤੇ ਜ਼ਿਲ੍ਹਾ ਮੰਡੀ ਦੇ ਅਧਿਕਾਰੀਆਂ ਨਾਲ ਇਸ ਸਬੰਧੀ ਜਾਣਕਾਰੀ ਦੇਣ ਲਈ ਇਕ ਮੀਟਿੰਗ ਕੀਤੀ। ਅਧਿਕਾਰੀਆਂ ਨੇ ਇਲਾਕੇ ਦੀਆਂ ਦਰਪੇਸ਼ ਮੁਸ਼ਕਿਲਾਂ ਬਾਰੇ ਦੱਸਿਆ। ਇਸ ਮੀਟਿੰਗ ਦੌਰਾਨ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਹਰ ਸਮੱਸਿਆ ਨੂੰ ਉਸਾਰੂ ਢੰਗ ਨਾਲ ਹੱਲ ਕਰਨ ਦੀ ਹਾਮੀ ਭਰੀ। ਇਸ ਮੌਕੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਪੰਜਾਬ ਮੰਡੀ ਬੋਰਡ ਫੀਲਡ ਆਫੀਸਰਜ਼ ਐਸੋਸੀਏਸ਼ਨ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਆਉਣ ਵਾਲੇ ਮੌਨਸੂਨ ਸੀਜ਼ਨ ਦੌਰਾਨ ਕਿਸਾਨਾਂ, ਕਾਸ਼ਤਕਾਰਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਹ ਵੀ ਪੜ੍ਹੋ : ਮੰਡੀ ਗੋਬਿੰਦਗੜ੍ਹ 'ਚ ਸਕ੍ਰੈਪ ਨਾ ਮਿਲਣ ਕਾਰਨ ਫਰਨਿਸ਼ਾਂ ਬੰਦ ਹੋਣ ਕਿਨਾਰੇ, ਲੋਹਾ ਨਗਰੀ 'ਚ ਛਾਇਆ ਸੰਨਾਟਾ
ਇਸ ਤੋਂ ਇਲਾਵਾ ਚੇਅਰਮੈਨ ਪੰਜਾਬ ਮੰਡੀ ਬੋਰਡ ਨੇ ਮੰਡੀ ਬੋਰਡ ਦੀ ਆਮਦਨ ਵਧਾਉਣ ਲਈ ਹੋਰ ਉਪਰਾਲੇ ਕਰਨ, ਮੰਡੀਆਂ 'ਚ ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਮੰਡੀਆਂ 'ਚ ਕੀਤੇ ਨਾਜਾਇਜ਼ ਕਬਜ਼ਿਆਂ ਨੂੰ ਤੁਰੰਤ ਹਟਾਉਣ ਲਈ ਲੋੜੀਂਦੀ ਕਾਰਵਾਈ ਕਰਨ ਲਈ ਕਿਹਾ। ਪੰਜਾਬ ਮੰਡੀ ਬੋਰਡ ਫੀਲਡ ਆਫੀਸਰਜ਼ ਐਸੋਸੀਏਸ਼ਨ ਨੇ ਮੰਡੀ ਬੋਰਡ ਦੇ ਚੇਅਰਮੈਨ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਪ੍ਰਤੀ ਭਰੋਸੇ ਅਤੇ ਉਸਾਰੂ ਰਵੱਈਏ ਲਈ ਧੰਨਵਾਦ ਕੀਤਾ ਤੇ ਚੇਅਰਮੈਨ ਵੱਲੋਂ ਦਿੱਤੀਆਂ ਹਦਾਇਤਾਂ ਨੂੰ ਫੀਲਡ ਵਿੱਚ ਲਾਗੂ ਕਰਨ ਦਾ ਭਰੋਸਾ ਦਿੱਤਾ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8