ਪੰਜਾਬ ’ਚ ਸਨਅਤ ਲਈ ਸਾਜ਼ਗਾਰ ਮਾਹੌਲ ਅਤੇ ਬਿਜਲੀ ਦੀ ਕੋਈ ਘਾਟ ਨਹੀਂ : ਸੁੰਦਰ ਸ਼ਾਮ ਅਰੋੜਾ

07/15/2021 2:54:20 AM

ਚੰਡੀਗੜ੍ਹ (ਸ਼ਰਮਾ)- ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਪੰਜਾਬ ’ਚ ਉਦਯੋਗਾਂ ਲਈ ਬਿਜਲੀ ਦੀ ਘਾਟ ਸਬੰਧੀ ਵਿਰੋਧੀ ਪਾਰਟੀਆਂ ਦੇ ਆਗੂਆਂ ਦੇ ਬਿਆਨਾਂ ਨੂੰ ਹਾਸੋਹੀਣਾ ਦੱਸਦਿਆਂ ਕਿਹਾ ਹੈ ਕਿ ਪੰਜਾਬ ’ਚ ਸਨਅਤ ਲਈ ਸਾਜ਼ਗਾਰ ਮਾਹੌਲ ਹੈ ਅਤੇ ਬਿਜਲੀ ਦੀ ਕੋਈ ਘਾਟ ਨਹੀਂ ਹੈ।

ਇਹ ਵੀ ਪੜ੍ਹੋ- ਕਾਊਂਟਰ ਇੰਟੈਲੀਜੈਂਸ ਦੀ ਵੱਡੀ ਕਾਰਵਾਈ, ਹਥਿਆਰਾਂ ਦੇ ਜ਼ਖੀਰੇ ਸਣੇ ਕਾਬੂ ਕੀਤੇ 2 ਨਾਮੀ ਸਪਲਾਇਰ

ਉਨ੍ਹਾਂ ਕਿਹਾ ਕਿ ਪੰਜਾਬ ਦੀ ਉਦਯੋਗਿਕ ਅਤੇ ਵਪਾਰ ਨੀਤੀ ਦੇਸ਼ ਭਰ ’ਚੋਂ ਸਭ ਤੋਂ ਬਿਹਤਰ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਹੁਣ ਤਕ 91 ਹਜ਼ਾਰ ਕਰੋੜ ਰੁਪਏ ਦਾ ਨਿਵੇਸ ਸੂਬੇ ’ਚ ਹੋ ਚੁੱਕਾ ਹੈ। ਪੰਜਾਬ ਉਦਯੋਗਪਤੀਆਂ ਲਈ ਮਨਪਸੰਦ ਸਥਾਨ ਹੈ ਅਤੇ ਪਿਛਲੇ ਚਾਰ ਸਾਲਾਂ ਦੌਰਾਨ ਨਿਵੇਸ਼ ਦੀਆਂ 2900 ਤਜਵੀਜ਼ਾਂ ਵਿਚੋਂ 51 ਫੀਸਦੀ ਨੇ ਆਪਣਾ ਉਦਯੋਗਿਕ ਕਾਰੋਬਾਰ ਸ਼ੁਰੂ ਕਰ ਦਿੱਤਾ ਹੈ, ਜਿਨ੍ਹਾਂ ’ਚ 20 ਵਿਦੇਸ਼ੀ ਫਰਮਾਂ ਵੀ ਸ਼ਾਮਲ ਹਨ। ਅਰੋੜਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਉਦਯੋਗਾਂ ਨੂੰ ਬਹੁਤ ਹੀ ਜਾਇਜ਼ ਰੇਟ ’ਤੇ 5 ਰੁਪਏ ਪ੍ਰਤੀ ਯੂਨਿਟ ਬਿਜਲੀ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ- 7 ਮਹੀਨਿਆਂ ਤੋਂ ਕੰਮ ਨਾ ਮਿਲਣ ਕਾਰਨ ਡਰਾਈਵਰ ਨੇ ਕੀਤੀ ਖੁਦਕੁਸ਼ੀ

ਸੂਬਾ ਸਰਕਾਰ ਉਦਯੋਗਾਂ ਨੂੰ 24 ਘੰਟੇ ਬਿਜਲੀ ਮੁਹੱਈਆ ਕਰਵਾ ਰਹੀ ਹੈ ਅਤੇ ਸਰਕਾਰ ਵੱਲੋਂ 2018 ਤੋਂ 2021 ਤਕ 3669 ਕਰੋੜ ਰੁਪਏ ਦੀ ਸਬਸਿਡੀ ਉਦਯੋਗਾਂ ਲਈ ਦਿੱਤੀ ਜਾ ਚੁੱਕੀ ਹੈ।

Bharat Thapa

This news is Content Editor Bharat Thapa