ਪੰਜਾਬ ’ਚ ਗੈਂਗਸਟਰਾਂ ਨੂੰ ਨਹੀਂ ਨਵੀਂ ਸਰਕਾਰ ਦਾ ਡਰ ; ਲੋਕਾਂ ਨੂੰ ਆ ਰਹੀਆਂ ਧਮਕੀਆਂ ਭਰੀਆਂ ਫੋਨ ਕਾਲਾਂ
Thursday, Mar 24, 2022 - 11:24 AM (IST)
ਭੀਖੀ (ਤਾਇਲ) : ਪੰਜਾਬ ਅੰਦਰ ਲੰਬੇ ਸਮੇਂ ਤੋਂ ਗੁੰਡਾ ਅਨਸਰਾਂ/ਗੈਂਗਸਟਰਾਂ ਨੇ ਆਪਣੀਆਂ ਗਤੀਵਿਧੀਆਂ ਨਾਲ ਪੰਜਾਬ ਭਰ ’ਚ ਤਹਿਲਕਾ ਮਚਾਇਆ ਹੋਇਆ ਹੈ, ਜਦੋਂ ਕਿ ਬਹੁਤ ਸਾਰੇ ਗੈਂਗਸਟਰਾਂ ਨੂੰ ਪੁਲਸ ਨੇ ਟਰੇਸ ਕਰ ਕੇ ਜੇਲਾਂ ’ਚ ਵੀ ਸੁੱਟਿਆ ਹੈ ਅਤੇ ਬਹੁਤ ਸਾਰੇ ਗੈਂਗਸਟਰਾਂ ਦਾ ਪੁਲਸ ਐਨਕਾਊਂਟਰ ਵੀ ਕੀਤਾ ਗਿਆ ਹੈ ਪਰ ਪੰਜਾਬ ਅੰਦਰ ਨਵੀਂ ਬਣੀ ਭਗਵੰਤ ਮਾਨ ਸਰਕਾਰ ਦਾ ਵੀ ਬਦਮਾਸ਼ਾਂ ਨੂੰ ਕੋਈ ਡਰ ਖੌਫ ਨਹੀਂ ਹੈ। ਨਵੀਂ ਸਰਕਾਰ ਦੇ ਸਹੁੰ ਚੁੱਕਣ ਤੋਂ ਪਹਿਲਾਂ ਹੀ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆ ਦਾ ਸ਼ਾਹਕੋਟ ਕੋਲ ਇਕ ਕਬੱਡੀ ਟੂਰਨਮੈਂਟ ਦੌਰਾਨ ਹਜ਼ਾਰਾਂ ਲੋਕਾਂ ਦੀ ਹਾਜ਼ਰੀ ਵਿਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਇਕ ਹੋਰ ਕਬੱਡੀ ਖਿਡਾਰੀ ’ਤੇ ਵੀ ਅਜਿਹੇ ਬਦਮਾਸ਼ਾਂ ਨੇ ਹਮਲਾ ਕੀਤਾ।
ਇਹ ਵੀ ਪੜ੍ਹੋ : ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ’ਤੇ ਪਹਿਲੇ ਦਿਨ ਰਿਪੋਰਟ ਹੋਏ ਪੁਰਾਣੇ ਮਾਮਲੇ, ਕਈ ਅਧਿਕਾਰੀ ਫਸੇ
ਓਧਰ ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਮੀਡੀਆ ਇੰਚਾਰਜ ਕਰੁਣ ਕੌੜਾ ਨੇ ਦੱਸਿਆ ਹੈ ਕਿ ਉਹ ਖਾਲਿਸਤਾਨ ਵਿਰੁੱਧ ਖਬਰਾਂ ਪ੍ਰਕਾਸ਼ਿਤ ਕਰਦੇ ਰਹਿੰਦੇ ਹਨ। ਇਸ ਕਰ ਕੇ ਪਿਛਲੇ ਕਰੀਬ ਇਕ ਮਹੀਨੇ ਤੋਂ ਉਨ੍ਹਾਂ ਨੂੰ ਵੀ ਕੁੱਝ ਗੁੰਡਾ ਅਨਸਰਾਂ/ਗੈਂਗਸਟਰਾਂ ਵੱਲੋਂ ਉਨ੍ਹਾਂ ਦੇ ਫੋਨ ਨੰਬਰ ’ਤੇ ਵਟਸਐਪ ਕਾਲਾਂ ਕਰ ਕੇ ਧਮਕਾਇਆ ਜਾ ਰਿਹਾ ਹੈ ਕਿ ਉਨ੍ਹਾਂ ਨੂੰ ਪਰਿਵਾਰ ਸਮੇਤ ਖਤਮ ਕਰ ਦਿੱਤਾ ਜਾਵੇਗਾ, ਜਿਸ ਦੀ ਉਨ੍ਹਾਂ ਵੱਲੋਂ ਇਕ ਲਿਖਤੀ ਸ਼ਿਕਾਇਤ ਪਟਿਆਲਾ ਪੁਲਸ ਨੂੰ ਦਿੱਤੀ ਗਈ ਹੈ ਅਤੇ ਡੀ. ਜੀ. ਪੀ. ਪੰਜਾਬ ਨੂੰ ਵੀ ਸਬੂਤਾਂ ਸਹਿਤ ਈਮੇਲ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਾਨਸਿਕ ਤੌਰ ’ਤੇ ਪ੍ਰੇਸ਼ਾਨ ਭਾਰਤੀ ਨੌਜਵਾਨ ਪਾਕਿਸਤਾਨ ਸਰਹੱਦ ’ਚ ਹੋਇਆ ਦਾਖ਼ਲ, ਪਾਕਿ ਰੇਂਜਰਾਂ ਕੀਤਾ ਗ੍ਰਿਫ਼ਤਾਰ
ਇਸ ਤੋਂ ਸਾਫ ਹੈ ਕਿ ਬਦਮਾਸ਼ਾਂ ਦੇ ਹੌਸਲੇ ਵਧ ਰਹੇ ਹਨ। ਅਜਿਹੀਆਂ ਹੋਰ ਵੀ ਕਾਫੀ ਉਦਾਹਰਣਾਂ ਮਿਲ ਰਹੀਆਂ ਹਨ। ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਨੂੰ ਅਜਿਹੇ ਮਾਮਲਿਆਂ ਨੂੰ ਗੰਭੀਰਤਾ ਨਾਲ ਲੈਣਾ ਚਾਹੀਦਾ ਹੈ ਤਾਂ ਜੋ ਸੰਦੀਪ ਨੰਗਲ ਅੰਬੀਆ ਵਰਗੀ ਵਾਰਦਾਤ ਨੂੰ ਪਹਿਲਾਂ ਹੀ ਰੋਕਿਆ ਜਾ ਸਕੇ ਅਤੇ ਨਵੀਂ ਬਣੀ ਭਗਵੰਤ ਮਾਨ ਸਰਕਾਰ ਨੂੰ ਵੀ ਗੁਜ਼ਾਰਿਸ ਹੈ ਕਿ ਅਜਿਹੇ ਬਦਮਾਸ਼ਾਂ/ਗੈਂਗਸਟਰਾਂ ’ਚ ਕਾਬੂ ਪਾਉਣ ਲਈ ਸਖਤੀ ਨਾਲ ਕਦਮ ਉਠਾਏ ਜਾਣ।
ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ