ਕੋਈ ਵੀ ਸਰਕਾਰੀ ਮੁਲਾਜ਼ਮਾਂ ਪੱਖਪਾਤ ਨਾ ਕਰੇ ਨਿਰਪੱਖਤਾ ਨਾਲ ਚੋਣਾਂ ਕਰਵਾਉਣ : ਅਰਵਿੰਦ ਖੰਨਾ

01/26/2022 11:22:05 AM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਵਿਧਾਨ ਸਭਾ ਹਲਕਾ ਸੰਗਰੂਰ ਤੋਂ ਭਾਜਪਾ ਦੇ ਉਮੀਦਵਾਰ ਅਰਵਿੰਦ ਖੰਨਾ ਨੇ ਕਿਹਾ ਕਿ ਉਹ ਮੁਲਾਜ਼ਮਾਂ ਦਾ ਪੂਰਾ ਮਾਨ ਸਨਮਾਨ ਕਰਦੇ ਹਨ। ਜੇਕਰ ਚੋਣਾਂ ਦੌਰਾਨ ਕਿਸੇ ਵੀ ਮੁਲਾਜਮ ਜਾਂ ਅਧਿਕਾਰੀ ਨੇ ਕੋਈ ਖੇਡ ਖੇਡਣ ਦੀ ਕੋਸ਼ਿਸ਼ ਕੀਤੀ ਤਾਂ ਉਸਨੂੰ ਬਖਸ਼ਿਆਂ ਨਹੀਂ ਜਾਵੇਗਾ।

ਇਹ ਵੀ ਪੜ੍ਹੋ : ਬੀਬੀ ਭੱਠਲ ਦਾ ਕੈਪਟਨ 'ਤੇ ਵੱਡਾ ਹਮਲਾ, ਚੰਨੀ ਦੀਆਂ ਕੀਤੀਆਂ ਤਾਰੀਫ਼ਾਂ, ਸੁਣੋ ਪੂਰੀ ਗੱਲਬਾਤ (ਵੀਡੀਓ)

ਖੰਨਾ ਨੇ ਕਿਹਾ ਕਿ ਕੁਝ ਸਰਕਾਰੀ ਮੁਲਾਜ਼ਮ ਪੱਖਪਾਤ ਕਰਦੇ ਹਨ ਚਾਹੇ ਉਹ ਜੂਨੀਅਰ, ਸੀਨੀਅਰ ਜਾਂ ਮਿਡਲ ਅਧਿਕਾਰੀ ਹੋਣ। ਹੁਣ ਜੇਕਰ ਉਨ੍ਹਾਂ ਨੇ ਇਸ ਤਰ੍ਹਾਂ ਦੀਆਂ ਹਰਕਤਾਂ ਬਰਦਾਸ਼ਤਯੋਗ ਨਹੀਂ ਹੋਣਗੀਆਂ। ਉਨ੍ਹਾਂ ਦਾਅਵਾ ਕਰਦਿਆਂ ਕਿਹਾ ਕਿ ਪੰਜਾਬ ਵਿਚ ਆਗਾਮੀ ਸਰਕਾਰ ਭਾਜਪਾ ਦੀ ਬਣਨਾ ਲਗਭਗ ਤੈਅ ਹੈ। ਸਰਕਾਰ ਬਣਨ ’ਤੇ ਚੋਣਾਂ ਦੌਰਾਨ ਧੱਕੇਸ਼ਾਹੀ ਕਰਨ ਵਾਲਿਆਂ ਤੋਂ ਹਿਸਾਬ ਲਿਆ ਜਾਵੇਗਾ। ਸ੍ਰੀ ਖੰਨਾ ਨੇ ਬਿਨਾਂ ਕਿਸੇ ਅਧਿਕਾਰੀ ਦਾ ਨਾਂ ਲਏ ਕਿਹਾ ਕਿ ਉਹ ਜਿਨ੍ਹਾਂ ਨੂੰ ਕਹਿਣਾ ਚਾਹੁੰਦੇ ਹਨ ਇਹ ਅਧਿਕਾਰੀ ਆਪ ਸਮਝ ਜਾਣਗੇ। ਸ੍ਰੀ ਖੰਨਾ ਨੇ ਕਿਹਾ ਕਿ ਉਹ ਇੱਕ ਦੂਜੇ ’ਤੇ ਚਿੱਕੜ ਉਛਾਲਣ ਦੀ ਰਾਜਨੀਤੀ ਵਿੱਚ ਵਿਸ਼ਵਾਸ ਨਹੀਂ ਰੱਖਦੇ ਪਰ ਜੇਕਰ ਕਾਂਗਰਸ ਦੇ ਆਗੂਆਂ ਨੇ ਆਪਣੀਆਂ ਹਰਕਤਾਂ ਬੰਦ ਨਾ ਕੀਤੀਆਂ ਤਾਂ ਉਨ੍ਹਾਂ ਵੱਲੋਂ ਵੀ ਉਸ ਦਾ ਜਵਾਬ ਠੋਕਵਾਂ ਦਿੱਤਾ ਜਾਵੇਗਾ। ਜ਼ਿਲ੍ਹਾ ਸੰਗਰੂਰ ਅੰਦਰ ਵਿਕਾਸ ਦੇ ਮਾਮਲੇ ਤੇ ਸਵਾਲ ਦਾ ਜਵਾਬ ਦਿੰਦਿਆਂ ਸ੍ਰੀ ਖੰਨਾ ਨੇ ਕਿਹਾ ਕਿ ਜੋ ਸੜਕਾਂ ਸੰਗਰੂਰ ਸਮੇਤ ਪੰਜਾਬ ਅੰਦਰ ਬਣੀਆਂ ਹਨ ਉਨ੍ਹਾਂ ਦਾ ਨਿਰਮਾਣ ਕੇਂਦਰ ਸਰਕਾਰ ਦੇ ਪੈਸਿਆਂ ਨਾਲ ਹੋਇਆ। 

ਇਹ ਵੀ ਪੜ੍ਹੋ : ਸੁਖਬੀਰ ਬਾਦਲ ਦਾ ਵੱਡਾ ਦਾਅਵਾ, ਕਿਹਾ-ਮਜੀਠੀਆ ਖ਼ਿਲਾਫ ਇਕ ਵੀ ਸਬੂਤ ਮਿਲਿਆ ਤਾਂ ਛੱਡ ਦੇਵਾਂਗਾ ਸਿਆਸਤ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News