ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਘੁਮਾਣ

Wednesday, Apr 13, 2022 - 08:47 PM (IST)

ਮੰਡੀਆਂ ’ਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ : ਘੁਮਾਣ

ਸੰਗਰੂਰ (ਵਿਜੈ ਕੁਮਾਰ ਸਿੰਗਲਾ)-‘‘ਜ਼ਿਲ੍ਹਾ ਸੰਗਰੂਰ ਅਧੀਨ ਪੈਂਦੀਆਂ ਅਨਾਜ ਮੰਡੀਆਂ, ਖਰੀਦ ਕੇਂਦਰਾਂ 'ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ।’’ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਗਰੂਰ ਵਿਖੇ ਨਵੇਂ ਆਏ ਜ਼ਿਲ੍ਹਾ ਮੰਡੀ ਅਫਸਰ ਜਸਪਾਲ ਸਿੰਘ ਘੁਮਾਣ ਨੇ ਅੱਜ ਆਪਣਾ ਚਾਰਜ ਸੰਭਾਲਣ ਤੋਂ ਬਾਅਦ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਕਰਦੇ ਹੋਏ ਕੀਤਾ।

ਇਹ ਵੀ ਪੜ੍ਹੋ : ਮੰਡੀਆਂ 'ਚ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਵਚਨਬੱਧ: ਕਟਾਰੂਚੱਕ

ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਮੰਡੀਆਂ ’ਚ ਕਣਕ ਦੀ ਖ਼ਰੀਦ ਸਮੇਂ ਸਿਰ ਕਰਨ ਅਤੇ ਉਸ ਦੀ ਬਣਦੀ ਅਦਾਇਗੀ ਕਰਨ ਸਬੰਧੀ ਜੋ ਹੁਕਮ ਜਾਰੀ ਕੀਤੇ ਗਏ ਹਨ ਉਨ੍ਹਾਂ ਦੀ ਪਾਲਣਾ ਜ਼ਿਲ੍ਹਾ ਸੰਗਰੂਰ ਅਧੀਨ ਪੈਂਦੀਆਂ ਮੰਡੀਆਂ ’ਚ ਲਾਗੂ ਕਰਵਾਈ ਜਾਵੇਗੀ। ਕਿਸਾਨਾਂ ਨੂੰ ਮੰਡੀਆਂ ’ਚ ਕਿਸੇ ਵੀ ਤਰ੍ਹਾਂ ਦੀ ਪ੍ਰੇਸ਼ਾਨੀ ਜਾਂ ਖੱਜਲ-ਖੁਆਰੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਜੇਕਰ ਕਿਸੇ ਵੀ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਨੂੰ ਕੋਈ ਵੀ ਸਮੱਸਿਆ ਹੈ ਤਾਂ ਉਹ ਉਨ੍ਹਾਂ ਨਾਲ ਕਿਸੇ ਸਮੇਂ ਵੀ ਸੰਪਰਕ ਕਰ ਸਕਦੇ ਹਨ। ਜਸਪਾਲ ਸਿੰਘ ਘੁਮਾਣ ਜ਼ਿਲ੍ਹਾ ਮੰਡੀ ਅਫ਼ਸਰ ਦਾ ਸੰਗਰੂਰ ਪੁੱਜਣ ’ਤੇ ਅਨੁਪਮ ਗੋਇਲ ਪੋਪੀ ਸਾਬਕਾ ਐੱਮ. ਸੀ. ਤੇ ਰਾਜ ਕੁਮਾਰ ਰਾਜੂ ਸਾਬਕਾ ਪ੍ਰਧਾਨ ਸਬਜ਼ੀ ਮੰਡੀ ਸੰਗਰੂਰ ਵੱਲੋਂ ਫੁੱਲਾਂ ਦੇ ਗੁਲਦਸਤੇ ਦੇ ਕੇ ਸਵਾਗਤ ਵੀ ਕੀਤਾ ਗਿਆ।

ਇਹ ਵੀ ਪੜ੍ਹੋ : ਹਰਪਾਲ ਚੀਮਾ ਵੱਲੋਂ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੀ ਵੈੱਬਸਾਈਟ ਜਾਰੀ

ਨੋਟ - ਇਸ ਖਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Karan Kumar

Content Editor

Related News