ਚੋਣ ਡਿਊਟੀ ਕਟਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ : ਜ਼ਿਲ੍ਹਾ ਚੋਣ ਅਫਸਰ

02/04/2022 3:16:24 PM

ਫਿਰੋਜ਼ਪੁਰ (ਕੁਮਾਰ) : ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਗਿਰੀਸ਼ ਦਿਆਲਨ ਨੇ ਕਿਹਾ ਕਿ ਚੋਣਾਂ ਦੇ ਕੰਮ ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨਾ ਜ਼ਿਲ੍ਹਾ ਪ੍ਰਸ਼ਾਸਨ ਦਾ ਪਹਿਲਾ ਕੰਮ ਹੈ ਅਤੇ ਇਸ ਕੰਮ ਨੂੰ ਜ਼ਿਲ੍ਹੇ ਦੇ ਸਮੂਹ ਅਧਿਕਾਰੀਆਂ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਜ਼ਿਲ੍ਹਾ ਚੋਣ ਅਫਸਰ ਗਿਰਿਸ਼ ਦਿਆਲਨ ਨੇ ਕਿਹਾ ਕਿ ਚੋਣਾਂ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਕਿਸੇ ਵੀ ਅਧਿਕਾਰੀ ਅਤੇ ਕਰਮਚਾਰੀ ਨੂੰ ਬਿਨਾਂ ਕਿਸੀ ਵੈਲਿਡ ਰੀਜ਼ਨ ਤੋਂ ਡਿਊਟੀ ਤੋਂ ਛੋਟ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਇਸ ਲਈ ਆਪਣੀ ਚੋਣ ਡਿਊਟੀ ਕਟਵਾਉਣ ਲਈ ਕਿਸੇ ਵੀ ਤਰ੍ਹਾਂ ਦੀ ਸਿਫ਼ਾਰਸ਼ ਨਾ ਕੀਤੀ ਜਾਵੇ ਅਤੇ ਜੇ ਕੋਈ ਅਧਿਕਾਰੀ ਕਰਮਚਾਰੀ ਬਿਨਾਂ ਕਿਸੇ ਵੈਲਿਡ ਰੀਜਨ ਤੋਂ ਸਿਫ਼ਾਰਿਸ਼ ਕਰਦਾ ਪਾਇਆ ਜਾਂਦਾ ਹੈ ਤਾਂ ਉਸ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਚੰਨੀ ਦੇ ਭਾਣਜੇ ਦੀ ਈ.ਡੀ. ਵਲੋਂ ਗ੍ਰਿਫ਼ਤਾਰੀ ’ਤੇ ਹਰਸਿਮਰਤ ਬਾਦਲ ਨੇ ਦਿੱਤਾ ਇਹ ਬਿਆਨ

ਉਨ੍ਹਾਂ ਨੇ ਕਿਹਾ ਕਿ ਇਹ ਦੇਖਣ ਵਿਚ ਆਇਆ ਹੈ ਕਿ ਚੋਣਾਂ ਵਿੱਚ ਕਰਮਚਾਰੀ ਬਿਨ੍ਹਾਂ ਕਿਸੇ ਕਾਰਨ ਤੋਂ ਚੋਣ ਪ੍ਰਕਿਰਿਆ ਵਿਚ ਡਿਊਟੀ ਕਰਨ ਤੋਂ ਗੁਰੇਜ਼ ਕਰਦੇ ਹਨ ਜਦਕਿ ਸਾਨੂੰ ਇਸ ਗੱਲ ਦੀ ਖੁਸ਼ੀ ਹੋਣੀ ਚਾਹੀਦੀ ਹੈ ਕਿ ਅਸੀਂ ਦੁਨੀਆਂ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣਨ ਦੇ ਲਈ ਮਹੱਤਵਪੂਰਨ ਰੋਲ ਅਦਾ ਕਰ ਰਹੇ ਹਾਂ। ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਜੇਕਰ ਕਰਮਚਾਰੀ ਸਿਹਤ ਖਰਾਬ ਹੋਣ ਜਾਂ ਕੋਈ ਫਾਲਤੂ ਕਾਰਨਾਂ ਕਰਕੇ ਡਿਊਟੀ ’ਤੇ ਹਾਜ਼ਰ ਨਹੀਂ ਹੋ ਸਕਦਾ ਤਾਂ ਇਸ ਸਬੰਧੀ ਕਮੇਟੀ ਪੂਰੀ ਤਰ੍ਹਾਂ ਨਾਲ ਜਾਂਚ ਕਰਨ ਉਪਰੰਤ ਹੀ ਡਿਊਟੀ ਤੋਂ ਛੋਟ ਸਬੰਧੀ ਫੈਸਲਾ ਦੇਵੇਗੀ। ਉਨ੍ਹਾਂ ਨੇ ਕਿਹਾ ਕਿ ਜੇ ਕੋਈ ਕਰਮਚਾਰੀ ਝੂਠ ਬੋਲ ਕੇ ਜਾਂ ਬਿਨਾਂ ਕਿਸੇ ਵੈਧ ਰੀਜ਼ਨ ਦੇ ਡਿਊਟੀ ਤੋਂ ਛੋਟ ਲੈਣ ਸਬੰਧੀ ਪਾਇਆ ਗਿਆ ਤਾਂ ਉਸਦੇ ਖ਼ਿਲਾਫ਼ ਸਖਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। 

ਇਹ ਵੀ ਪੜ੍ਹੋ : ਬੇਅਦਬੀ ਲਈ ਜ਼ਿੰਮੇਵਾਰ ਦੋਸ਼ੀਆਂ ਨੂੰ ਸਜ਼ਾ ਦੁਆਉਣਾ ਕਾਂਗਰਸ ਦੇ ਏਜੰਡੇ ’ਚ ਸਭ ਤੋਂ ਉੱਤੇ : ਸੁਖਜਿੰਦਰ ਰੰਧਾਵਾ

ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ? 

 


Anuradha

Content Editor

Related News