ਪੰਜਾਬ ’ਚ ਰੋਜ਼ਾਨਾ ਕਿਸਾਨ ਖੁਦਕੁਸ਼ੀਆਂ ਕਰ ਰਹੇ, ਸਰਕਾਰ ਨੇ ਕਰਜ਼ਾ ਮੁਆਫੀ ਲਈ ਬਜਟ ’ਚ ਕੁਝ ਨਹੀਂ ਰੱਖਿਆ : ਲੱਖੋਵਾਲ

06/28/2022 1:42:34 PM

ਲੁਧਿਆਣਾ (ਸਲੂਜਾ) : ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਪ੍ਰਧਾਨ ਹਰਿੰਦਰ ਸਿੰਘ ਲੱਖੋਵਾਲ ਨੇ ਇਸ ਗੱਲ ’ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ ਕਿ ਪੰਜਾਬ ’ਚ ਹਰ ਰੋਜ਼ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਪਰ ਸਰਕਾਰ ਨੇ ਬਜਟ ’ਚ ਕਰਜ਼ਾ ਮੁਆਫੀ ਲਈ ਕੁਝ ਨਹੀਂ ਰੱਖਿਆ। ਉਨ੍ਹਾਂ ਕਿਹਾ ਕਿ ਪੰਜਾਬ ਨੇ ਖੇਤੀ ਵਿਭਿੰਨਤਾ ਤਹਿਤ ਮੂੰਗੀ ਦੀ ਖਰੀਦ ਲਈ 66 ਕਰੋੜ ਰੁਪਏ ਰੱਖੇ ਹਨ, ਜਦੋਂਕਿ ਸਰਕਾਰ ਮੱਕੀ ਸਮੇਤ ਹੋਰ ਫਸਲਾਂ ਦੀ ਖਰੀਦ ਸਬੰਧੀ ਆਪਣੇ ਵਾਅਦਿਆਂ ਤੋਂ ਮੁੱਕਰ ਰਹੀ ਹੈ। ਕੁਦਰਤੀ ਆਫਤਾਂ ਦੌਰਾਨ ਕਿਸਾਨਾਂ ਦੀਆਂ ਫਸਲਾਂ ਦੇ ਹੋਏ ਨੁਕਸਾਨ ਦੀ ਪੂਰਤੀ ਲਈ ਸਰਕਾਰ ਨੂੰ ਫਸਲ ਬੀਮਾ ਯੋਜਨਾ ਦਾ ਐਲਾਨ ਕਰਨਾ ਚਾਹੀਦਾ ਸੀ।

ਇਹ ਵੀ ਪੜ੍ਹੋ- ਸਿਮਰਨਜੀਤ ਮਾਨ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਲੋਕ ਸਭਾ 'ਚ ਰਿਸ਼ਤੇਦਾਰਾਂ ਦੀ ਗਿਣਤੀ ਵਧੀ

ਜ਼ਿਕਰਯੋਗ ਹੈ ਕਿ ਬੀਤੇ ਦਿਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ 2022-23 ਦਾ ਬਜਟ ਪੇਸ਼ ਕੀਤਾ ਗਿਆ। ਵਿਧਾਨ ਸਭਾ ’ਚ ਪੇਸ਼ ਕੀਤੇ ਗਏ ਬਜਟ ਦਾ ਕੁੱਲ ਆਕਾਰ ਲੱਖ 55 ਹਜ਼ਾਰ 860 ਕਰੋੜ ਰੁਪਏ ਰੱਖਿਆ ਗਿਆ ਹੈ। ਵਿੱਤ ਮੰਤਰੀ ਵੱਲੋਂ ਵੱਡੇ ਐਲਾਨ ਕੀਤੇ ਗਏ ਹਨ ਪਰ ਇਸ ਕਿਸਾਨਾਂ ਲਈ ਕਰਜ਼ਾ ਮੁਆਫ ਕਰਨ ਬਾਰੇ ਕੋਈ ਰਾਹਤ ਨਹੀਂ ਦਿੱਤੀ ਗਈ ਹੈ। ਜਿਸ ਕਾਰਨ ਕਿਸਾਨਾਂ 'ਚ ਸਰਕਾਰ ਨੂੰ ਲੈ ਕੇ ਨਾਰਾਜ਼ਗੀ ਦੇਖਣ ਨੂੰ ਮਿਲ ਰਹੀ ਹੈ। ਦੱਸ ਦੇਈਏ ਕਿ ਪੰਜਾਬ ਦਾ ਇਸ ਵਾਰ ਦਾ ਬਜਟ ਪੂਰਾ ਪੇਪਰ ਲੈੱਸ ਸੀ। ਇਹ ਵੀ ਦੱਸਣਯੋਗ ਹੈ ਕਿ ਬਜਟ ਇਜਲਾਸ 24 ਜੂਨ ਤੋਂ ਸ਼ੁਰੂ ਹੋਇਆ ਸੀ। ਇਹ ਬਜਟ ਇਜਲਾਸ 30 ਜੂਨ ਤੱਕ ਚੱਲੇਗਾ। 

ਨੋਟ- ਇਸ ਖ਼ਬਰ ਬਾਰੇ ਤੁਹਾਡੀ ਕੀ ਹੈ ਰਾਏ, ਕੁਮੈਂਟ ਕਰਕੇ ਦਿਓ ਜਵਾਬ।


Anuradha

Content Editor

Related News