''27 ਤੇ 28 ਅਪ੍ਰੈਲ ਨੂੰ ਨਾਮਜ਼ਦਗੀਆਂ ਨਹੀਂ ਕੀਤੀਆਂ ਜਾ ਸਕਣਗੀਆਂ ਦਾਖਲ''

04/25/2019 7:44:45 PM

ਚੰਡੀਗੜ੍ਹ : ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਕਿਹਾ ਕਿ ਲੋਕ ਸਭਾ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਮਿਤੀ 27 ਤੇ 28 ਅਪ੍ਰੈਲ, 2019 ਨੂੰ ਨਹੀਂ ਦਾਖਲ ਕਰਵਾਏ ਜਾ ਸਕਣਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਦੱਸਿਆ ਕਿ ਐਲਾਨੇ ਗਏ ਪ੍ਰੋਗਰਾਮ ਅਨੁਸਾਰ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਪ੍ਰੀਕ੍ਰਿਆ 22 ਅਪ੍ਰੈਲ, 2019 (ਸੋਮਵਾਰ) ਨੂੰ ਨੋਟੀਫੀਕੇਸ਼ਨ ਜਾਰੀ ਹੋਣ ਦੇ ਨਾਲ ਹੀ ਸ਼ੁਰੂ ਕੀਤੀ ਗਈ ਸੀ ਅਤੇ ਨਾਮਜ਼ਦਗੀ ਪੱਤਰ ਭਰਨ ਦੀ ਆਖਿਰੀ ਮਿਤੀ 29 ਅਪ੍ਰੈਲ, 2019 (ਸੋਮਵਾਰ) ਹੈ।
ਮੁੱਖ ਚੋਣ ਅਫ਼ਸਰ, ਪੰਜਾਬ ਨੇ ਦੱਸਿਆ ਕਿ ਮਿਤੀ 27 ਅਪ੍ਰੈਲ, 2019 ਜੋ ਕਿ ਮਹੀਨੇ ਦਾ ਚੌਥਾ ਸ਼ਨੀਵਾਰ ਹੈ, ਨੈਗੋਸ਼ੀਏਬਲ ਇੰਸਟਰੁਮੈਂਟਸ ਐਕਟ 1881 ਅਧੀਨ ਛੁੱਟੀ ਵਾਲਾ ਦਿਨ ਹੈ। ਜਿਸ ਕਾਰਨ ਇਸ ਦਿਨ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ। ਮਿਤੀ 28 ਅਪ੍ਰੈਲ, 2019 ਜੋ ਕਿ ਐਤਵਾਰ ਛੁੱਟੀ ਵਾਲਾ ਦਿਨ ਹੈ, ਜਿਸ ਕਾਰਨ ਇਸ ਦਿਨ ਵੀ ਨਾਮਜ਼ਦਗੀ ਪੱਤਰ ਨਹੀਂ ਪ੍ਰਾਪਤ ਕੀਤੇ ਜਾਣਗੇ।