ਮਾਮਲਾ ਬਹੁਚਰਚਿਤ ਨੋਟਾਂ ਵਾਲੇ ਬਾਬਾ ਦਾ : ਗੁਰਦੁਆਰਾ ਸਾਹਿਬ ’ਚ ਚੱਲੀਆਂ ਡਾਂਗਾਂ

01/10/2021 5:58:53 PM

ਸੰਦੌੜ (ਰਿਖੀ) - ਨੇੜਲੇ ਪਿੰਡ ਫਿਰੋਜ਼ਪੁਰ ਕੁਠਾਲਾ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਗੁਰਦੁਆਰਾ ਭਗਤ ਸ੍ਰੀ ਰਵਿਦਾਸ ਜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀ ਭੇਟਾ ਦੇ ਨਾਮ ’ਤੇ ਚਲਾਈ ਇੱਕ ਬੇਨਾਮੀ ਸਕੀਮ ਤਹਿਤ ਸੋਸ਼ਲ ਸਾਈਟਾਂ ’ਤੇ ਮਸ਼ਹੂਰ ਹੋਏ ਬਾਬਾ ਦਾ ਮਾਮਲਾ ਵੱਧ ਰਿਹਾ ਹੈ। ਕਈ ਦਿਨਾਂ ਤੋਂ ਕਰੋੜਾਂ ਰੁਪਿਆ ਇਕੱਠਾ ਕਰਕੇ ਰੂਹਪੋਸ਼ ਹੋਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਗ੍ਰੰਥੀ ਬਾਬਾ ਗੁਰਮੇਲ ਸਿੰਘ ਦਾ ਮਾਮਲਾ ਅੱਜ ਹੋਰ ਵੱਧ ਗਿਆ। ਵੱਡੇ ਗਬਨ ਦਾ ਇਹ ਮਾਮਲਾ ਕਮੇਟੀ ਦੇ ਕੁਝ ਮੈਂਬਰਾਂ ਅਤੇ ਬਾਬੇ ਵੱਲੋਂ ਇੱਕ ਦੂਸਰੇ ਦੇ ਉੱਤੇ ਇਲਜ਼ਾਮ ਬਾਜ਼ੀ ਤੋਂ ਬਿਨਾਂ ਖੂਨੀ ਲੜਾਈ ਝਗੜੇ ਤੱਕ ਪਹੁੰਚ ਗਿਆ। 

ਪੜ੍ਹੋ ਇਹ ਵੀ ਖ਼ਬਰ - ਵਾਸਤੂ ਸ਼ਾਸਤਰ : ਪਰਸ ’ਚ ਨਾ ਰੱਖੋ ਇਹ ਚੀਜ਼ਾਂ, ਹੋ ਸਕਦੀ ਹੈ ਪੈਸੇ ਦੀ ਕਿੱਲਤ

ਜਾਣਕਾਰੀ ਅਨੁਸਾਰ ਬੀਤੀ ਰਾਤ ਗੁਰੂ ਘਰ ਵਿੱਚ ਹੀ ਖੂਨੀ ਲੜਾਈ ਦੀ ਘਟਨਾ ਵਾਪਰੀ ਹੈ। ਇਕੱਤਰ ਕੀਤੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਸ ਸਮੇਂ ਖੂਨੀ ਟਕਰਾਅ ਹੋ ਗਿਆ, ਜਦੋਂ ਗੁਰਦੁਆਰਾ ਸਾਹਿਬ ਅੰਦਰ ਇਕ ਵਿਅਕਤੀ ’ਤੇ ਅਣਪਛਾਤੇ ਲੋਕਾਂ ਨੇ ਜਾਨਲੇਵਾ ਹਮਲਾ ਕਰਕੇ ਉਸਨੂੰ ਗੰਭੀਰ ਰੂਪ ਵਿਚ ਜ਼ਖ਼ਮੀ ਕਰ ਦਿੱਤਾ। ਜ਼ਖਮੀ ਹੋਇਆ ਵਿਅਕਤੀ ਜਸਪ੍ਰੀਤ ਸਿੰਘ ਉਰਫ ਜੱਸਾ ਵਾਸੀ ਕੁਠਾਲਾ ਦੱਸਿਆ ਜਾ ਰਿਹਾ ਹੈ, ਜੋ ਸਰਕਾਰੀ ਹਸਪਤਾਲ ਮਲੇਰਕੋਟਲਾ ਵਿਖੇ ਜੇਰੇ ਇਲਾਜ਼ ਹੈ।

ਪੜ੍ਹੋ ਇਹ ਵੀ ਖ਼ਬਰ - Health Alert : ਨਹਾਉਂਦੇ ਸਮੇਂ ਇਨ੍ਹਾਂ ਕਾਰਨਾਂ ਕਰਕੇ ਪੈ ਸਕਦੈ ‘ਦਿਲ ਦਾ ਦੌਰਾ’, ਇੰਝ ਰੱਖੋ ਖ਼ਾਸ ਧਿਆਨ

ਪੜ੍ਹੋ ਇਹ ਵੀ ਖ਼ਬਰ - Health Tips : ਖਾਣ ਦੀਆਂ ਇਨ੍ਹਾਂ ਗਲਤ ਆਦਤਾਂ ਨਾਲ ਵੱਧ ਸਕਦਾ ਹੈ ‘ਦਿਲ ਦਾ ਦੌਰਾ’ ਪੈਣ ਦਾ ਖ਼ਤਰਾ

ਬੀਤੀ ਰਾਤ ਗੁਰਦੁਆਰਾ ਭਗਤ ਸ੍ਰੀ ਗੁਰੂ ਰਵਿਦਾਸ ਜੀ ਵਿਖੇ ਕੁਝ ਲੋਕ ਡਾਗਾਂ, ਸੋਟੀਆਂ ਲੈ ਕੇ ਦਾਖ਼ਲ ਹੋ ਗਏ ਅਤੇ ਉਥੇ ਮੌਜੂਦ ਜਸਪ੍ਰੀਤ ਸਿੰਘ ਨਾਲ ਕੁੱਟਮਾਰ ਕਰਨ ਲੱਗੇ। ਇਸ ਮਾਮਲੇ ’ਚ ਦੂਜੀ ਧਿਰ ਨਾਲ ਸਬੰਧਿਤ ਇਕ ਵਿਅਕਤੀ ਵੀ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਜੇਰੇ ਇਲਾਜ਼ ਹੈ। ਥਾਣਾ ਸੰਦੌੜ ਦੇ ਮੁਖੀ ਯਾਦਵਿੰਦਰ ਸਿੰਘ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ।

ਪੜ੍ਹੋ ਇਹ ਵੀ ਖ਼ਬਰ - Health Tips : ਸਰਦੀ ਦੇ ਮੌਸਮ ’ਚ ਕੀ ਤੁਸੀਂ ਹੀਟਰ ਜਾਂ ਬਲੋਅਰ ਦੀ ਕਰਦੇ ਹੋ ਵਰਤੋਂ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ

ਪੁਲਸ ਨੇ ਦੋਵੇਂ ਧਿਰਾਂ ਦੇ ਬਿਆਨ ਕਲਮਬੰਦ ਕਰਕੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਦੱਸਣਯੋਗ ਹੈ ਕਿ ਗੁਰੂ  ਘਰ ਵਿਚ ਵਾਪਰਿਆ ਇਹ ਮਾਮਲਾ ਸੀ.ਸੀ.ਟੀ.ਵੀ. ਕੈਮਰੇ ਵਿਚ ਕੈਦ ਹੋ ਗਿਆ। ਖ਼ਬਰ ਲਿਖੇ ਜਾਣ ਤੱਕ ਪੁਲਸ ਨੇ ਮਾਮਲਾ ਦਰਜ ਨਹੀਂ ਕੀਤਾ। ਪੁਲਸ ਵੱਲੋਂ ਮਾਮਲਾ ਦਰਜ ਕੀਤੇ ਜਾਣ ਮਗਰੋਂ ਹੀ ਘਟਨਾ ਬਾਰੇ ਪੱਤਾ ਲੱਗੇਗਾ। 

ਪੜ੍ਹੋ ਇਹ ਵੀ ਖ਼ਬਰ - Health Alert : ਹਾਰਟ ਅਟੈਕ ਹੋਣ ਤੋਂ ਪਹਿਲਾਂ ਦਿਖਾਈ ਦਿੰਦੇ ਨੇ ਇਹ ਲੱਛਣ, ਤਾਂ ਹੋ ਜਾਵੋ ਸਾਵਧਾਨ

 

rajwinder kaur

This news is Content Editor rajwinder kaur