ਚੰਡੀਗੜ੍ਹ ਰੈਸਲਿੰਗ ਐਸੋਸੀਏਸ਼ਨ ਦਾ ਮਾਮਲਾ, ਸਾਬਕਾ DGP ਸੁਮੇਧ ਸੈਣੀ ਨੂੰ ਹਾਈਕੋਰਟ ਵੱਲੋਂ ਨੋਟਿਸ
Tuesday, Sep 06, 2022 - 05:23 PM (IST)
ਚੰਡੀਗੜ੍ਹ (ਹਾਂਡਾ) : ਚੰਡੀਗੜ੍ਹ ਰੈਸਲਿੰਗ ਐਸੋਸੀਏਸ਼ਨ ਖ਼ਿਲਾਫ਼ ਪੰਜਾਬ ਐਂਡ ਹਰਿਆਣਾ ਹਾਈਕੋਰਟ ’ਚ ਇਕ ਪਟੀਸ਼ਨ ਦਾਇਰ ਕੀਤੀ ਗਈ ਹੈ। ਪਟੀਸ਼ਨ ’ਚ ਦੋਸ਼ ਲਾਇਆ ਗਿਆ ਹੈ ਕਿ ਚੰਡੀਗੜ੍ਹ ਐਸੋਸੀਏਸ਼ਨ ਬਾਹਰਲੇ ਪਹਿਲਵਾਨਾਂ ਨੂੰ ਟੀਮ ’ਚ ਚੁਣਦੀ ਹੈ। ਦੋਸ਼ ਇਹ ਹੈ ਕਿ ਖਿਡਾਰੀਆਂ ਦੇ ਜਾਅਲੀ ਦਸਤਾਵੇਜ਼ ਬਣਾ ਕੇ ਚੰਡੀਗੜ੍ਹ ਤੋਂ ਟੀਮ ਬਣਾਈ ਜਾਂਦੀ ਹੈ।
ਇਹ ਵੀ ਪੜ੍ਹੋ : ਵਿਆਹ ਦੌਰਾਨ ਪਕੌੜੇ ਲਿਆਉਣ ਤੋਂ ਮਨ੍ਹਾ ਕਰਨਾ ਪਿਆ ਭਾਰੀ, ਰੰਜਿਸ਼ ’ਚ ਸੱਟਾਂ ਮਾਰ ਕੇ ਕੀਤਾ ਜ਼ਖ਼ਮੀ
ਇਸ ਮਾਮਲੇ ’ਚ ਹਾਈਕੋਰਟ ਨੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੂੰ ਨੋਟਿਸ ਜਾਰੀ ਕੀਤਾ ਹੈ। ਸੁਮੇਧ ਸੈਣੀ ਐਸੋਸੀਏਸ਼ਨ ਦੇ ਲਾਈਫ਼ ਪ੍ਰੈਜ਼ੀਡੈਂਟ ਹਨ। ਐਸੋਸੀਏਸ਼ਨ ਨੇ ਸੈਣੀ ਨੂੰ ਸਾਰੇ ਅਧਿਕਾਰ ਦਿੱਤੇ ਹੋਏ ਹਨ। ਹਾਈਕੋਰਟ ਨੇ ਐਸੋਸੀਏਸ਼ਨ ਦੇ ਬਾਕੀ ਅਹੁਦੇਦਾਰਾਂ ਨੂੰ ਵੀ ਨੋਟਿਸ ਜਾਰੀ ਕੀਤਾ ਹੈ। ਇਸ ਮਾਮਲੇ ਦੀ ਅਗਲੀ ਸੁਣਵਾਈ 4 ਨਵੰਬਰ ਨੂੰ ਹੋਵੇਗੀ।