ਐੱਨ.ਐੱਸ.ਐੱਸ. ਕੈੱਪ ਦੇ ਤਹਿਤ ਵਿਦਿਆਰਥੀਆਂ ਨੇ ਲੋਕਾਂ ਨੂੰ ਕੀਤਾ ਜਾਗਰੂਕ
Saturday, Mar 30, 2019 - 03:38 PM (IST)
ਨਾਭਾ (ਰਾਹੁਲ) - ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਵਿਦਿਆਰਥੀ ਵਰਗ ਜਿੱਥੇ ਜਾਗਰੂਕ ਹੋ ਰਿਹਾ ਹੈ, ਉੱਥੇ ਹੀ ਆਮ ਲੋਕਾਂ ਨੂੰ ਵੀ ਵੋਟ ਦੀ ਮਹੱਤਤਾ ਦੇ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ। ਇਸੇ ਤਰ੍ਹਾਂ ਨਾਭਾ ਦੇ ਸਰਕਾਰੀ ਰਿਪੁਦਮਨ ਕਾਲਜ ਦੇ ਵਿਦਿਆਰਥੀਆ ਨੇ ਐੱਨ.ਐੱਸ.ਐੱਸ. ਕੈੱਪ ਦੌਰਾਨ ਸ਼ਹਿਰ ਦੀ ਸਫਾਈ ਕੀਤੀ ਅਤੇ ਲੋਕ ਸਭਾ ਚੋਣਾਂ ਨੂੰ ਧਿਆਨ 'ਚ ਰੱਖਦੇ ਹੋਏ ਹੱਥਾਂ 'ਚ ਸਲੋਗਨ ਫੜ ਕੇ ਹਰ ਇਕ ਵਿਅਕਤੀ ਨੂੰ ਵੋਟ ਪਾਉਣ ਲਈ ਜਾਗਰੂਕ ਵੀ ਕੀਤਾ। ਉਨ੍ਹਾਂ ਇਸ ਮੌਕੇ ਲੋਕਾਂ ਨੂੰ ਸੁਨੇਹਾ ਦਿੱਤਾ ਕਿ ਲੋਕ ਸਭਾ ਚੋਣਾਂ 'ਚ ਵੋਟਰ ਵਧ ਤੋਂ ਵਧ ਆਪਣਾ ਯੋਗਦਾਨ ਪਾਉਣ ਤਾਂ ਜੋ ਉਹ ਵਧੀਆ ਨਾਗਰਿਕ ਚੁਣ ਸਕਣ।
ਕਾਲਜ ਦੇ ਪ੍ਰੋਫੈਸਰ ਅਮਨਿੰਦਰ ਸਿੰਘ ਅਤੇ ਕਾਲਜ ਦੀ ਵਿਦਿਆਰਥਣ ਅਮਨਦੀਪ ਕੌਰ ਨੇ ਕਿਹਾ ਕਿ ਅਸੀਂ ਵੋਟਰਾਂ ਨੂੰ ਲੋਕ ਸਭਾ ਚੋਣਾਂ ਦੇ ਸਬੰਧ 'ਚ ਜਾਗਰੂਕ ਕਰਨ ਦੇ ਨਾਲ-ਨਾਲ ਸ਼ਹਿਰ ਦੀ ਸਫਾਈ ਵੀ ਕਰ ਰਹੇ ਹਾਂ।