ਤੇਲ ਵਾਲੇ ਟੈਂਕਰ ਨੇ ਮੋਟਰਸਾਈਕਲ ਚਾਲਕ ਨੂੰ ਮਾਰੀ ਫੇਟ, ਗੰਭੀਰ ਰੂਪ ’ਚ ਹੋਇਆ ਜ਼ਖ਼ਮੀ

04/26/2021 10:06:18 AM

ਭਵਾਨੀਗੜ੍ਹ (ਕਾਂਸਲ) - ਸਥਾਨਕ ਸ਼ਹਿਰ ਤੋਂ ਸੰਗਰੂਰ ਨੂੰ ਜਾਂਦੀ ਨੈਸ਼ਨਲ ਹਾਈਵੇ ਉਪਰ ਅੱਜ ਸਵੇਰੇ ਇਕ ਤੇਲ ਵਾਲੇ ਟੈਂਕਰ ਵੱਲੋਂ  ਮੋਟਰਸਾਈਕਲ ਨੂੰ ਫੇਟ ਮਾਰ ਦੇਣ ਕਾਰਨ ਹੋਏ ਹਾਦਸੇ ’ਚ ਮੋਟਰਸਾਈਕਲ ਚਾਲਕ ਦੇ ਗੰਭੀਰ ਰੂਪ ’ਚ ਜ਼ਖ਼ਮੀ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ।

ਪੜ੍ਹੋ ਇਹ ਵੀ ਖਬਰ - ਕੁੱਖ ’ਚ ਪਲ ਰਹੀ ਧੀ ਨੂੰ ਮਾਰਨ ਤੋਂ ਪਤਨੀ ਨੇ ਕੀਤਾ ਇਨਕਾਰ, ਤਾਂ ਪਤੀ ਨੇ ਦੋਵਾਂ ਨੂੰ ਦਿੱਤੀ ਅਜਿਹੀ ਦਰਦਨਾਕ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਸੇਵਾ ਮੁਕਤ ਫੌਜੀ ਅਜੈਬ ਸਿੰਘ ਪੁੱਤਰ ਜਾਗਰ ਸਿੰਘ ਵਾਸੀ ਆਲੋਅਰਖ ਅੱਜ ਆਪਣੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਕਿਸੇ ਕੰਮ ਲਈ ਜਾ ਰਿਹਾ ਸੀ। ਸੰਗਰੂਰ ਰੋਡ ਉਪਰ ਨਿੰਰਕਾਰੀ ਸਤਿਸੰਗ ਘਰ ਨੇੜੇ ਪਹੁੰਚਣ ’ਤੇ ਇਕ ਤੇਲ ਵਾਲੇ ਟੈਂਕਰ ਨੇ ਮੋਟਰਸਾਈਕਲ ਨੂੰ ਜੋਰਦਾਰ ਫੇਟ ਮਾਰ ਦਿੱਤੀ। ਇਸ ਹਾਦਸੇ ’ਚ ਅਜੈਬ ਸਿੰਘ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ਼ ਲਈ ਤੁੰਰਤ ਸਥਾਨਕ ਹਸਪਤਾਲ ਵਿਖੇ ਲਿਆਂਦਾ ਗਿਆ। 

ਪੜ੍ਹੋ ਇਹ ਵੀ ਖਬਰ - ਦੁਬਈ 'ਚ ਫਸੇ ਨੌਜਵਾਨਾਂ ਲਈ ਫਰਿਸ਼ਤਾ ਕਹੇ ਜਾਂਦੇ ‘ਡਾ.ਉਬਰਾਏ’ ਦਾ ਪੰਜਾਬੀਆਂ ਲਈ ਖ਼ਾਸ ਸੁਨੇਹਾ (ਵੀਡੀਓ)

ਹਾਦਸੇ ਕਾਰਨ ਉਸ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਦੇਣ ਉਪਰੰਤ ਜ਼ਖ਼ਮੀ ਨੂੰ ਪਟਿਆਲਾ ਵਿਖੇ ਰੈਫ਼ਰ ਕਰ ਦਿੱਤਾ। ਇਸ ਘਟਨਾ ਮੌਕੇ ਤੇਲ ਟੈਂਕਰ ਚਾਲਕ ਟੈਂਕਰ ਸਮੇਤ ਮੌਕੇ ਤੋਂ ਫਰਾਰ ਹੋ ਗਿਆ।

ਪੜ੍ਹੋ ਇਹ ਵੀ ਖਬਰ - ਖ਼ੌਫਨਾਕ ਵਾਰਦਾਤ : ਘਰ ਦੇ ਵਿਹੜੇ 'ਚ ਦੱਬਿਆ ਮਿਲਿਆ ਧੜ ਨਾਲੋਂ ਵੱਖ ਕੀਤਾ ਕਿਸਾਨ ਦਾ ‘ਸਿਰ’, ਇੰਝ ਹੋਇਆ ਖ਼ੁਲਾਸਾ


rajwinder kaur

Content Editor

Related News