ਫ਼ਿਰੋਜ਼ਪੁਰ: ਦੋ ਧਿਰਾਂ ਵਿਚਕਾਰ ਲੜਾਈ ਤੋਂ ਬਾਅਦ ਬਜ਼ੁਰਗ ਵਿਅਕਤੀ ਦੀ ਭੇਤਭਰੀ ਹਾਲਾਤ ''ਚ ਮੌਤ

09/16/2021 12:23:12 PM

ਫਿਰੋਜ਼ਪੁਰ (ਕੁਮਾਰ): ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਸ ਥਾਣਾ ਆਰਿਫ਼ ਕੇ ਦੇ ਅਧੀਨ ਪਿੰਡ ਸੱਦੂਸ਼ਾਹ ਵਾਲਾ ਵਿਖੇ ਬੀਤੀ ਸ਼ਾਮ ਪੰਚਾਇਤੀ ਜ਼ਮੀਨ ਨੂੰ ਲੈ ਕੇ ਦੋ ਧਿਰਾਂ ਵਿਚਕਾਰ ਲੜਾਈ ਹੋਈ ਸੀ ਜਿਸ 'ਚ ਇਕ ਨੌਜਵਾਨ ਜ਼ਖ਼ਮੀ ਹੋ ਗਿਆ ਸੀ, ਜਿਸ ਨੂੰ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ। ਰਾਤ ਦੇ ਸਮੇਂ ਦੂਜੀ ਧਿਰ ਦੇ ਇਕ ਬਜ਼ੁਰਗ ਵਿਅਕਤੀ ਸ਼ਮਸ਼ੇਰ ਸਿੰਘ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ :  ਮੋਗਾ ’ਚ ਕਾਲਜ ਦੀ ਪ੍ਰਧਾਨਗੀ ਨੂੰ ਲੈ ਕੇ 2 ਧਿਰਾਂ ’ਚ ਹੋਈ ਲੜਾਈ, ਚੱਲੀਆਂ ਤਲਵਾਰਾਂ

ਇਸ ਮੌਤ ਸਬੰਧੀ ਪੁਲਸ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਨੇ ਮੌਤ ਦੀ ਪੁਸ਼ਟੀ ਤਾਂ ਕੀਤੀ ਪਰ ਉਸ ਦੇ ਕਾਰਨਾਂ ਦੀ ਜਾਂਚ ਕੀਤੇ ਜਾਣ ਦੀ ਗੱਲ ਕਹੀ ਹੈ। ਉਨ੍ਹਾਂ ਨੇ ਕਿਹਾ ਕਿ ਜਾਂਚ ਪੂਰੀ ਹੋਣ ਤੋਂ ਪਹਿਲਾਂ ਮੌਤ ਦੇ ਕਾਰਨਾਂ ਬਾਰੇ ਕੁਝ ਨਹੀਂ ਕਿਹਾ ਜਾ ਸਕਦਾ।

ਇਹ ਵੀ ਪੜ੍ਹੋ : ਨਸ਼ੇ ਖ਼ਿਲਾਫ਼ ਚੱਲ ਰਹੀ ਮੁਹਿੰਮ ‘ਚ ਆਪਸ ’ਚ ਲੜੇ ਪਿੰਡ ਵਾਸੀ, ਕੁੱਟ-ਕੁੱਟ ਕੀਤਾ ਬੁਰਾ ਹਾਲ (ਵੀਡੀਓ)


Shyna

Content Editor

Related News