ਰੇਲਗੱਡੀ ਹੇਠ ਆ ਕੇ ਬਜ਼ੁਰਗ ਨੇ ਕੀਤੀ ਖੁਦਕੁਸ਼ੀ
Monday, Apr 01, 2019 - 07:54 PM (IST)

ਬਰਨਾਲਾ, (ਵਿਵੇਕ ਸਿੰਧਵਾਨੀ, ਰਵੀ)— ਦਿਮਾਗੀ ਤੌਰ 'ਤੇ ਪ੍ਰੇਸ਼ਾਨ ਇਕ ਬਜ਼ੁਰਗ ਨੇ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਮੁਤਾਬਕ ਰੇਲਵੇ ਪੁਲਸ ਚੌਕੀ ਇੰਚਾਰਜ ਗੁਰਚਰਨ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ਵਾਸੀ ਕੋਟਕਪੂਰਾ ਜਿਸ ਦੀ ਉਮਰ 64 ਸਾਲ ਹੈ, ਜੋ ਕਿ ਉਹ ਦਿਮਾਗੀ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। ਬੀਤੀ ਸ਼ਾਮ ਉਸ ਨੇ ਰੇਲਵੇ ਪਲੇਟਫਾਰਮ 'ਤੇ ਬਠਿੰਡਾ ਤੋਂ ਅੰਬਾਲਾ ਜਾਣ ਵਾਲੀ ਰੇਲਗੱਡੀ ਹੇਠ ਆ ਕੇ ਖੁਦਕੁਸ਼ੀ ਕਰ ਲਈ।s