ਮਾਨਸਿਕ ਪ੍ਰੇਸ਼ਾਨੀ ਕਾਰਨ ਬਜ਼ੁਰਗ ਨੇ ਲਿਆ ਫਾਹਾ

05/21/2019 1:52:20 AM

ਚੰਡੀਗੜ੍ਹ, (ਸੁਸ਼ੀਲ)— ਸੈਕਟਰ-41 'ਚ ਬਜ਼ੁਰਗ ਨੇ ਸੋਮਵਾਰ ਨੂੰ ਸ਼ੱਕੀ ਸਥਿਤੀਆਂ 'ਚ ਪੱਖੇ ਨਾਲ ਫਾਹ ਲੈ ਲਿਆ। ਪੁਲਸ ਨੇ ਮੌਕੇ 'ਤੇ ਪਹੁੰਚ ਕੇ ਬਜ਼ੁਰਗ ਨੂੰ ਫਾਹੇ ਤੋਂ ਉਤਾਰਿਆ ਅਤੇ ਸੈਕਟਰ-16 ਹਸਪਤਾਲ 'ਚ ਦਾਖਲ ਕਰਵਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਹਿਚਾਣ 62 ਸਾਲਾ ਵਿਜੇ ਸ਼ਰਮਾ ਦੇ ਰੂਪ 'ਚ ਹੋਈ। ਪੁਲਸ ਨੂੰ ਘਟਨਾ ਸਥਾਨ ਤੋਂ ਸੁਸਾਈਡ ਨੋਟ ਬਰਾਮਦ ਹੋਇਆ, ਜਿਸ 'ਚ ਮ੍ਰਿਤਕ ਨੇ ਆਪਣੀ ਮੌਤ ਦਾ ਖੁਦ ਨੂੰ ਜ਼ਿੰਮੇਦਾਰ ਦੱਸਿਆ ਹੈ। ਮ੍ਰਿਤਕ ਸੈਕਟਰ-22 'ਚ ਕੱਪੜੇ ਦੀ ਦੁਕਾਨ 'ਚ ਕੰਮ ਕਰਦਾ ਸੀ। ਸੈਕਟਰ-39 ਥਾਣਾ ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਸੈਕਟਰ-39 ਥਾਣਾ ਪੁਲਸ ਨੂੰ ਸੋਮਵਾਰ ਸਵੇਰੇ ਸੂਚਨਾ ਮਿਲੀ ਕਿ ਸੈਕਟਰ-41 ਸਥਿਤ ਮਕਾਨ 'ਚ ਇਕ ਬਜ਼ੁਰਗ ਕਮਰੇ ਦਾ ਦਰਵਾਜ਼ਾ ਨਹੀਂ ਖੋਲ੍ਹ ਰਿਹਾ ਹੈ। ਸੂਚਨਾ ਮਿਲਦੇ ਹੀ ਪੀ. ਸੀ. ਆਰ. ਅਤੇ ਸੈਕਟਰ-39 ਥਾਣਾ ਪੁਲਸ ਮੌਕੇ 'ਤੇ ਪਹੁੰਚੀ ਅਤੇ ਕਮਰੇ ਦਾ ਦਰਵਾਜ਼ਾ ਧੱਕਾ ਮਾਰ ਕੇ ਖੋਲ੍ਹਿਆ ਤਾਂ ਅੰਦਰ ਬਜ਼ੁਰਗ ਪੱਖੇ ਨਾਲ ਲਟਕ ਰਿਹਾ ਸੀ। ਪੁਲਸ ਨੇ ਬਜ਼ੁਰਗ ਨੂੰ ਫਾਹੇ ਤੋਂ ਉਤਾਰਿਆ ਅਤੇ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮੁੱਢਲੀ ਜਾਂਚ 'ਚ ਪਤਾ ਲੱਗਿਆ ਕਿ ਮ੍ਰਿਤਕ ਮਾਨਸਿਕ ਰੂਪ 'ਚ ਪ੍ਰੇਸ਼ਾਨ ਚੱਲ ਰਿਹਾ ਸੀ।


KamalJeet Singh

Content Editor

Related News