ਸਕੂਟਰੀ ਤੋਂ ਡਿੱਗਣ ਕਾਰਨ ਬਜ਼ੁਰਗ ਦੀ ਮੌਤ

01/10/2020 7:19:31 PM

ਮੋਗਾ,(ਸੰਜੀਵ) : ਕਸਬਾ ਬਾਘਾਪੁਰਾਣਾ ਦੇ ਪਿੰਡ ਰਾਜੇਆਣਾ ਨੇੜੇ ਅੱਜ ਸਕੂਟਰੀ ਤੋਂ ਡਿੱਗਣ 'ਤੇ ਬਜ਼ੁਰਗ ਵਿਅਕਤੀ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਬਾਘਾਪੁਰਾਣਾ ਦੇ ਹੌਲਦਾਰ ਕ੍ਰਿਸ਼ਨ ਗੋਪਾਲ ਨੇ ਦੱਸਿਆ ਕਿ 72 ਸਾਲਾ ਬਜ਼ੁਰਗ ਜਗਰਾਜ ਸਿੰਘ ਪੁੱਤਰ ਰੇਸ਼ਮ ਸਿੰਘ ਨਿਵਾਸੀ ਪਿੰਡ ਮਲਲਕੇ ਜੋ ਕਿ ਅੱਜ ਸਕੂਟਰੀ 'ਤੇ ਪਿੰਡ ਤੋਂ ਬਾਘਾਪੁਰਾਣਾ ਜਾ ਰਿਹਾ ਸੀ। ਜਦ ਉਹ ਪਿੰਡ ਰਾਜੋਆਣਾ ਨੇੜੇ ਪਹੁੰਚਿਆਂ ਤਾਂ ਸਾਹਮਣੇ ਟੋਆ ਆਉਣ ਕਾਰਨ ਉਹ ਸਕੂਟਰੀ ਤੋਂ ਹੇਠਾਂ ਡਿੱਗ ਗਿਆ। ਜਿਸ ਕਾਰਨ ਉਸ ਦਾ ਸਿਰ ਜ਼ਮੀਨ 'ਤੇ ਲੱਗਾ ਤੇ ਉਸ ਦੀ ਮੌਤ ਹੋ ਗਈ। ਪੁਲਸ ਨੇ ਮ੍ਰਿਤਕ ਦੇ ਪੁੱਤਰ ਦੇਵੇਂਦਰ ਸਿੰਘ ਦੇ ਬਿਆਨ 'ਤੇ ਕਾਰਵਾਈ ਕਰਦੇ ਹੋਏ ਲਾਸ਼ ਦਾ ਪੋਸਟਮਾਰਟ ਕਰਵਾਉਣ ਤੋਂ ਬਾਅਦ ਵਾਰਿਸਾਂ ਹਵਾਲੇ ਕਰ ਦਿੱਤੀ।


Related News