ਸੜਕ ਪਾਰ ਕਰ ਰਹੇ ਬਜ਼ੁਰਗ ਨਾਲ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਲਪੇਟ ''ਚ ਆਉਣ ਨਾਲ ਤੋੜਿਆ ਦਮ

Saturday, Nov 18, 2023 - 07:24 PM (IST)

ਸੜਕ ਪਾਰ ਕਰ ਰਹੇ ਬਜ਼ੁਰਗ ਨਾਲ ਵਾਪਰਿਆ ਹਾਦਸਾ, ਤੇਜ਼ ਰਫ਼ਤਾਰ ਕਾਰ ਦੀ ਲਪੇਟ ''ਚ ਆਉਣ ਨਾਲ ਤੋੜਿਆ ਦਮ

ਮਲੋਟ (ਜੁਨੇਜਾ) : ਅੱਜ ਬਾਅਦ ਦੁਪਹਿਰ ਪਿੰਡ ਲੰਬੀ ਵਿਖੇ ਵਾਪਰੇ ਹਾਦਸੇ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਗਈ। ਇਹ ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਸੜਕ ਪਾਰ ਕਰ ਰਹੇ ਬਜ਼ੁਰਗ ਨੂੰ ਇਕ ਤੇਜ਼ ਰਫ਼ਤਾਰ ਕਾਰ ਨੇ ਆਪਣੀ ਲਪੇਟ ਵਿੱਚ ਲੈ ਲਿਆ, ਜਿਸ ਨਾਲ ਬਜ਼ੁਰਗ ਦੀ ਮੌਤ ਹੋ ਗਈ। ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਲੰਬੀ ਵਾਸੀ ਸੁਖਦੇਵ ਸਿੰਘ ਪੁੱਤਰ ਸ਼ੇਰ ਸਿੰਘ (80) ਲੰਬੀ ਵਿਖੇ ਸੜਕ ਪਾਰ ਕਰ ਰਿਹਾ ਸੀ।

ਇਹ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਨੇ ਕੀਤੀ ਖ਼ੁਦਕੁਸ਼ੀ, ਸਰਪੰਚ ਸਮੇਤ 6 ਖ਼ਿਲਾਫ਼ ਕੇਸ ਦਰਜ, ਪੜ੍ਹੋ ਪੂਰਾ ਮਾਮਲਾ

ਇਸ ਦੌਰਾਨ ਡੱਬਵਾਲੀ ਸਾਈਡ ਤੋਂ ਆ ਰਹੀ ਕਾਰ ਪੀਬੀ 15ਯੂ 5124 ਦੇ ਚਾਲਕ ਨੇ ਬਜ਼ੁਰਗ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਹਾਦਸੇ 'ਚ ਜ਼ਖ਼ਮੀ ਹੋਏ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਲੰਬੀ ਦੇ ਐੱਸਐੱਚਓ ਰਵਿੰਦਰ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਦੇ ਬਿਆਨਾਂ 'ਤੇ ਚਾਲਕ ਜਸਪਾਲ ਰਾਮ ਪੁੱਤਰ ਕਿਸ਼ਨ ਰਾਮ ਵਾਸੀ ਦਿਉਣਖੇੜਾ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


author

Mukesh

Content Editor

Related News