ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ

Sunday, Oct 18, 2026 - 07:51 PM (IST)

ਅਣਪਛਾਤੇ ਵਾਹਨ ਦੀ ਟੱਕਰ ਨਾਲ 85 ਸਾਲਾ ਬਜ਼ੁਰਗ ਦੀ ਮੌਤ

ਮੋਗਾ (ਕਸ਼ਿਸ਼) - ਮੋਗਾ ਦੇ ਪਿੰਡ ਘੱਲ ਕਲਾਂ ਨੇੜੇ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਐਤਵਾਰ ਸਵੇਰੇ ਕਰੀਬ 10 ਵਜੇ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਸਾਈਕਲ ਸਵਾਰ 85 ਸਾਲਾ ਬਜ਼ੁਰਗ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਬਜ਼ੁਰਗ ਗੰਭੀਰ ਜ਼ਖ਼ਮੀ ਹੋ ਗਿਆ, ਜਦਕਿ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਤੋਂ ਬਾਅਦ ਮੌਕੇ ’ਤੇ ਮੌਜੂਦ ਲੋਕਾਂ ਨੇ ਜ਼ਖ਼ਮੀ ਬਜ਼ੁਰਗ ਨੂੰ ਇਲਾਜ ਲਈ ਮੋਗਾ ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਪਿੰਡ ਘੱਲ ਕਲਾਂ ਦੇ ਰਹਿਣ ਵਾਲੇ ਨਛੱਤਰ ਸਿੰਘ ਵਜੋਂ ਹੋਈ ਹੈ।

ਜਾਣਕਾਰੀ ਦਿੰਦਿਆਂ ਪਰਿਵਾਰਕ ਮੈਂਬਰ ਸੁਖਦੀਪ ਸਿੰਘ ਸੰਧੂ ਨੇ ਦੱਸਿਆ ਕਿ ਨਛੱਤਰ ਸਿੰਘ ਐਤਵਾਰ ਸਵੇਰੇ ਕਰੀਬ 10 ਵਜੇ ਸਾਈਕਲ ’ਤੇ ਸਵਾਰ ਹੋ ਕੇ ਪਿੰਡ ਘੱਲ ਕਲਾਂ ਵਿੱਚ ਕਿਸੇ ਨੂੰ ਮਿਲਣ ਜਾ ਰਹੇ ਸਨ। ਇਸ ਦੌਰਾਨ ਲੁਧਿਆਣਾ-ਫਿਰੋਜ਼ਪੁਰ ਰੋਡ ’ਤੇ ਪਿੱਛਿਓਂ ਆਏ ਇੱਕ ਤੇਜ਼ ਰਫ਼ਤਾਰ ਅਣਪਛਾਤੇ ਵਾਹਨ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ ਅਤੇ ਵਾਹਨ ਚਾਲਕ ਮੌਕੇ ਤੋਂ ਫ਼ਰਾਰ ਹੋ ਗਿਆ। ਹਾਦਸੇ ਤੋਂ ਬਾਅਦ ਸਥਾਨਕ ਲੋਕਾਂ ਨੇ ਜ਼ਖ਼ਮੀ ਬਜ਼ੁਰਗ ਨੂੰ ਤੁਰੰਤ ਹਸਪਤਾਲ ਪਹੁੰਚਾਇਆ, ਪਰ ਉਨ੍ਹਾਂ ਦੀ ਜਾਨ ਨਹੀਂ ਬਚਾਈ ਜਾ ਸਕੀ। ਉੱਥੇ ਹੀ ਜਾਂਚ ਅਧਿਕਾਰੀ ਏ.ਐੱਸ.ਆਈ. ਗੁਰਮੇਲ ਸਿੰਘ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਜਾਣਗੇ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।


author

Inder Prajapati

Content Editor

Related News