ਬਜ਼ੁਰਗ ਔਰਤ ਨੂੰ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਨੇ ਮਾਰੀ ਟੱਕਰ, ਇਲਾਜ ਦੌਰਾਨ ਹੋਈ ਮੌਤ
Friday, Feb 10, 2023 - 04:37 AM (IST)

ਲੁਧਿਆਣਾ (ਅਨਿਲ) : ਥਾਣਾ ਬਸਤੀ ਜੋਧੇਵਾਲ ਦੀ ਪੁਲਸ ਨੇ ਇਕ ਬਜ਼ੁਰਗ ਔਰਤ ਨੂੰ ਟੱਕਰ ਮਾਰਨ ਵਾਲੇ ਅਣਪਛਾਤੇ ਮੋਟਰਸਾਈਕਲ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਗੁਰਮੁਖ ਸਿੰਘ ਦਿਓਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੁੱਧਵਾਰ ਨੂੰ ਬਸਤੀ ਜੋਧੇਵਾਲ ਦੀ ਰਹਿਣ ਵਾਲੀ ਬਜ਼ੁਰਗ ਤਾਰੋ ਦੇਵੀ (66) ਪਤਨੀ ਗੁਰਨਾਮ ਸਿੰਘ ਆਪਣੇ ਘਰੋਂ ਕੁਝ ਸਾਮਾਨ ਲੈਣ ਲਈ ਕੈਲਾਸ਼ ਨਗਰ ਵੱਲ ਪੈਦਲ ਜਾ ਰਹੀ ਸੀ।
ਇਹ ਵੀ ਪੜ੍ਹੋ : ਚਿੱਟੇ ਦੇ ਕਾਲੇ ਧੰਦੇ ’ਚ ਸਮੱਗਲਰਾਂ ਦੀ ਤੀਜੀ ਪੀੜ੍ਹੀ ਵੀ ਸ਼ਾਮਲ, ਮੁੰਦਰਾ ਬੰਦਰਗਾਹ ਤੱਕ ਫੈਲਿਆ ਨੈੱਟਵਰਕ
ਉਸੇ ਸਮੇਂ ਪਿੱਛੋਂ ਇਕ ਤੇਜ਼ ਰਫਤਾਰ ਮੋਟਰਸਾਈਕਲ ਚਾਲਕ ਆਇਆ, ਜਿਸ ਨੇ ਔਰਤ ਨੂੰ ਟੱਕਰ ਮਾਰ ਦਿੱਤੀ ਅਤੇ ਚਾਲਕ ਉੱਥੋਂ ਫਰਾਰ ਹੋ ਗਿਆ, ਜਿਸ ਤੋਂ ਬਾਅਦ ਗੰਭੀਰ ਹਾਲਤ ’ਚ ਜ਼ਖਮੀ ਔਰਤ ਨੂੰ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਔਰਤ ਦੀ ਇਲਾਜ ਦੌਰਾਨ ਮੌਤ ਹੋ ਗਈ। ਪੁਲਸ ਨੇ ਬਜ਼ੁਰਗ ਦੇ ਲੜਕੇ ਇਕਬਾਲਜੀਤ ਸਿੰਘ ਪੁੱਤਰ ਗੁਰਨਾਮ ਸਿੰਘ ਦੀ ਸ਼ਿਕਾਇਤ ’ਤੇ ਅਣਪਛਾਤੇ ਮੋਟਰਸਾਈਕਲ ਸਵਾਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਿਸਾਂ ਹਵਾਲੇ ਕਰ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।