ਜ਼ਹਿਰੀਲੀ ਦਵਾਈ ਪੀਣ ਨਾਲ ਬਜ਼ੁਰਗ ਔਰਤ ਦੀ ਮੌਤ

01/28/2020 6:48:24 PM

ਮੋਗਾ, (ਸੰਜੀਵ)– ਬੀਤੇ ਕਈ ਸਾਲਾਂ ਤੋਂ ਬੀਮਾਰ 55 ਸਾਲਾ ਔਰਤ ਵੱਲੋਂ ਜ਼ਿੰਦਗੀ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਪੀਣ ਨਾਲ ਖੁਦਕੁਸ਼ੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਥਾਣਾ ਨਿਹਾਲ ਸਿੰਘ ਵਾਲਾ ਦੇ ਹੈੱਡ ਕਾਂਸਟੇਬਲ ਰਾਜਾ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਪਤਨੀ ਨਛੱਤਰ ਸਿੰਘ ਨਿਵਾਸੀ ਪਿੰਡ ਰਣਸੀਂਹ ਕਲਾਂ ਨੇ ਬੀਤੇ ਦਿਨ ਸਵੇਰੇ ਕੋਈ ਜ਼ਹਿਰੀਲੀ ਦਵਾਈ ਪੀ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਔਰਤ ਦੇ ਪਤੀ ਦਾ ਪਹਿਲਾਂ ਹੀ ਦਿਹਾਂਤ ਹੋ ਚੁੱਕਿਆ ਹੈ ਅਤੇ ਉਸ ਦਾ ਪੁੱਤਰ ਕਰੀਬ 6 ਮਹੀਨਿਆਂ ਤੋਂ ਨਿਊਜ਼ੀਲੈਂਡ ’ਚ ਰਹਿ ਰਿਹਾ ਹੈ। ਉਸ ਦੀ ਧੀ ਉਸ ਦੀ ਦੇਖ-ਭਾਲ ਕਰਦੀ ਸੀ। ਬੀਤੇ ਦਿਨ ਸਵੇਰੇ ਜ਼ਹਿਰ ਦਾ ਸੇਵਨ ਕਰਨ ’ਤੇ ਉਸ ਦੀ ਧੀ ਅਤੇ ਰਿਸ਼ਤੇਦਾਰਾਂ ਨੇ ਉਸ ਨੂੰ ਨਿਹਾਲ ਸਿੰਘ ਵਾਲਾ ਦੇ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ, ਜਿਥੇ ਔਰਤ ਨੇ ਦਮ ਤੋਡ਼ ਦਿੱਤਾ। ਧੀ ਸਿਮਰਦੀਪ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।


Bharat Thapa

Content Editor

Related News