ਸੁਪਰੀਮ ਕੋਰਟ ਦੇ ਆਦੇਸ਼ ''ਤੇ ਪ੍ਰਸ਼ਾਸਨ ਦੀ ਵੱਡੀ ਕਾਰਵਾਈ, ਇਕ ਦਿਨ ''ਚ ਪਰਾਲੀ ਸਾੜਨ ਦੇ 15 ਮਾਮਲੇ ਕੀਤੇ ਦਰਜ
Thursday, Nov 23, 2023 - 03:35 PM (IST)

ਜੈਤੋ (ਜਿੰਦਲ): ਪਰਾਲੀ ਨੂੰ ਅੱਗ ਲਗਾਉਣ ਨਾਲ ਹਵਾ ਵਿਚ ਫੈਲਣ ਵਾਲਾ ਪ੍ਰਦੂਸ਼ਣ ਇਨਸਾਨ ਦੀ ਸਿਹਤ ਲਈ ਬਹੁਤ ਹੀ ਖ਼ਤਰਨਾਕ ਹੈ। ਸੁਪਰੀਮ ਕੋਰਟ ਵੱਲੋਂ ਜਾਰੀ ਕੀਤੀਆਂ ਗਈਆਂ ਸਖ਼ਤ ਹਦਾਇਤਾਂ ਨੂੰ ਦੇਖਦੇ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਸ ਹਰਕਤ ਵਿੱਚ ਆ ਗਈ ਹੈ।ਪ੍ਰਸ਼ਾਸਨ ਵਲੋਂ ਪਰਾਲੀ ਅਤੇ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਵਾਤਾਵਰਣ ਨੂੰ ਦੂਸ਼ਿਤ ਕਰਨ ਵਾਲਿਆਂ ਖ਼ਿਲਾਫ਼ ਇਕ ਦਿਨ ਵਿੱਚ 15 ਮਾਮਲੇ ਦਰਜ ਕੀਤੇ ਗਏ ਹਨ ਅਤੇ ਇਹ ਸਿਲਸਿਲਾ ਲਗਾਤਾਰ ਜਾਰੀ ਹੈ।
ਇਹ ਵੀ ਪੜ੍ਹੋ- ਪਰਾਲੀ ਨੂੰ ਅੱਗ ਲਗਾਉਂਦੇ ਸਮੇਂ ਆਏ ਪ੍ਰਸ਼ਾਸਨਿਕ ਅਧਿਕਾਰੀ, ਕਾਰਵਾਈ ਦੇ ਡਰੋਂ ਕਿਸਾਨ ਨੇ ਚੁੱਕਿਆ ਖ਼ੌਫ਼ਨਾਕ ਕਦਮ
ਜਾਣਕਾਰੀ ਅਨੁਸਾਰ ਪੱਪੂ ਸਿੰਘ ਸੰਧੂ ਵਾਸੀ ਮਾਈ ਗੋਦੜੀ ਸਾਹਿਬ ਫਰੀਦਕੋਟ, ਮੇਜਰ ਸਿੰਘ ਵਾਸੀ ਕੋਠੇ ਨਰਾਇਣਗੜ੍ਹ ਫਰੀਦਕੋਟ, ਜਗਰਾਜ ਸਿੰਘ ਵਾਸੀ ਪਿੰਡ ਅਰਾਈਆਂ ਵਾਲਾ ਕਲਾਂ, ਨਿੱਕਾ ਸਿੰਘ ਵਾਸੀ ਪਿੰਡ ਪਿਪਲੀ, ਲਖਵਿੰਦਰ ਸਿੰਘ ਵਾਸੀ ਅਹਿਲ, ਗਮਦੂਰ ਸਿੰਘ ਵਾਸੀ ਪਿੰਡ ਅਹਿਲ, ਮੇਜਰ ਸਿੰਘ ਵਾਸੀ ਪਿੰਡ ਨਾਨਕਸਰ, ਗੁਰਮੀਤ ਸਿੰਘ ਵਾਸੀ ਪੰਜਗਰਾਂਈ ਕਲਾਂ, ਸੁਖਵਿੰਦਰ ਸਿੰਘ ਵਾਸੀ ਪਿੰਡ ਮੱਤਾ, ਗੁਰਸੇਵਕ ਸਿੰਘ ਵਾਸੀ ਪਿੰਡ ਗੁਰੂਸਰ, ਸੇਵਕ ਸਿੰਘ ਵਾਸੀ ਪਿੰਡ ਬਹਿਬਲ ਖੁਰਦ, ਜੀਤਾ ਸਿੰਘ ਪੁੱਤਰ ਵਾਸੀ ਪਿੰਡ ਰਾਊਵਾਲਾ, ਕੁਲਵਿੰਦਰ ਸਿੰਘ ਵਾਸੀ ਪਿੰਡ ਰਣ ਸਿੰਘ ਵਾਲਾ ਅਤੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੀ ਵੱਖ-ਵੱਖ ਥਾਣਿਆਂ ’ਚ ਮਾਮਲੇ ਦਰਜ ਕੀਤੇ ਗਏ ਹਨ।
ਇਹ ਵੀ ਪੜ੍ਹੋ- ਪੰਜਾਬ ਸਰਕਾਰ ਵੱਲੋਂ ਕੰਮ ਦੇ ਘੰਟਿਆਂ ਸਬੰਧੀ ਸਪੱਸ਼ਟੀਕਰਨ ਜਾਰੀ, ਜਾਣੋ ਕਿੱਥੇ ਹੋਈ ਇਹ ਗ਼ਲਤੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8