ਬਠਿੰਡਾ ''ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਦੀ ਜ਼ਿੰਦਗੀ ਖ਼ਤਮ, ਦੂਜੇ ਦੀ ਹਾਲਤ ਗੰਭੀਰ

Monday, Sep 04, 2023 - 03:42 PM (IST)

ਬਠਿੰਡਾ ''ਚ ਨਸ਼ੇ ਦੀ ਓਵਰਡੋਜ਼ ਨਾਲ ਇਕ ਦੀ ਜ਼ਿੰਦਗੀ ਖ਼ਤਮ, ਦੂਜੇ ਦੀ ਹਾਲਤ ਗੰਭੀਰ

ਬਠਿੰਡਾ (ਸੁਖਵਿੰਦਰ)- ਨਸ਼ੇ ਨਾਲ ਨੌਜਵਾਨਾਂ ਦੀ ਮੌਤ ਹੋਣ ਦਾ ਮਾਮਲ ਰੁੱਕ ਨਹੀਂ ਰਿਹਾ। ਆਏ ਦਿਨ ਨੌਜਵਾਨ ਨਸ਼ੇ ਦੀ ਭੇਟ ਚੜ੍ਹ ਰਹੇ ਹਨ। ਅਜਿਹਾ ਹੀ ਮਾਮਲਾ ਬਠਿੰਡਾ ਤੋਂ ਸਾਹਮਣੇ ਆਇਆ ਹੈ, ਜਿਥੇ ਚਿੱਟੇ ਦੀ ਓਵਰਡੋਜ਼ ਨਾਲ ਇਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇਕ ਨੌਜਵਾਨ ਦੀ ਹਾਲਤ ਗੰਭੀਰ ਬਣੀ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਜਸ (22) ਪੁੱਤਰ ਗੋਰਾ ਸਿੰਘ ਗਿੱਲਪੱਤੀ ਅਤੇ ਦੂਸਰੇ ਦੀ ਪਛਾਣ ਗੁਰਬਖ਼ਸ਼ ਸਿੰਘ ਵਾਸੀ ਬਠਿੰਡਾ ਵਜੋਂ ਹੋਈ। ਦੋਵਾਂ ਨੂੰ ਸਹਾਰਾ ਦੀ ਲਾਈਫ਼ ਸੇਵਿੰਗ ਬ੍ਰਿਗੇਡ ਦੇ ਵਰਕਰਾਂ ਵੱਲੋਂ ਹਸਪਤਾਲ ਪਹੁੰਚਾਇਆ ਗਿਆ।

ਇਹ ਵੀ ਪੜ੍ਹੋ-  ਭਿਆਨਕ ਹਾਦਸੇ ਨੇ ਦੋ ਘਰਾਂ 'ਚ ਵਿਛਾਏ ਸੱਥਰ, ਗੁਰਦੁਆਰਾ ਟਾਹਲਾ ਸਾਹਿਬ ਮੱਥਾ ਟੇਕਣ ਜਾ ਰਹੀਆਂ ਦੋ ਔਰਤਾਂ ਦੀ ਮੌਤ

ਜਾਣਕਾਰੀ ਅਨੁਸਾਰ ਸੰਸਥਾ ਵਰਕਰਾਂ ਨੂੰ ਸੂਚਨਾ ਮਿਲੀ ਸੀ ਕਿ ਓੜੀਆ ਕਾਲੋਨੀ ਨਹਿਰ ਨਜ਼ਦੀਕ 2 ਨੌਜਵਾਨ ਗੰਭੀਰ ਹਾਲਤ ’ਚ ਪਏ ਹੋਏ ਹਨ, ਜਿਨ੍ਹਾਂ ਦੇ ਸਰਿੰਜਾਂ ਲੱਗੀਆਂ ਹੋਈਆਂ ਸਨ। ਸੂਚਨਾ ਮਿਲਣ ’ਤੇ ਸੰਸਥਾ ਵਰਕਰ ਮੌਕੇ ’ਤੇ ਪਹੁੰਚੇ ਤੇ ਤੁਰੰਤ ਦੋਵਾਂ ਨੂੰ ਸਿਵਲ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਵੱਲੋਂ ਇਕ ਨੌਜਵਾਨ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੂਸਰੇ ਦੀ ਹਾਲਤ ਗੰਭੀਰ ਬਣੀ ਹੋਈ ਹੈ।

ਇਹ ਵੀ ਪੜ੍ਹੋ-  ਕੁੜੀ ਦੀ ਫਾਹੇ ਨਾਲ ਲਟਕਦੀ ਮਿਲੀ ਲਾਸ਼, ਪਿਓ ਨੇ ਕਿਹਾ ਮੇਰੀ ਪਤਨੀ ਨੇ ਭਾਬੀਆਂ ਨਾਲ ਮਿਲ ਕੀਤਾ ਕਤਲ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News