ਵੱਡੀ ਮਾਤਰਾ ''ਚ ਨਸ਼ੀਲੀਆਂ ਗੋਲ਼ੀਆਂ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
Sunday, May 17, 2026 - 02:49 PM (IST)
ਘਨੌਰ (ਅਲੀ)- ਥਾਣਾ ਸ਼ੰਭੂ ਪੁਲਸ ਨੇ ਇਕ ਵਿਅਕਤੀ ਤੋਂ 25,300 ਨਸ਼ੀਲੀਆਂ ਗੋਲ਼ੀਆਂ ਬਰਾਮਦ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਥਾਣਾ ਮੁਖੀ ਸਵਰਨ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਜਸਵਿੰਦਰਪਾਲ ਸਮੇਤ ਪੁਲਸ ਪਾਰਟੀ ਗਸ਼ਤ ਦੌਰਾਨ ਬਾ-ਹੱਦ ਪਿੰਡ ਮਹਿਮਦਪੁਰ ਕੋਲ ਮੌਜੂਦ ਸੀ। ਜਦੋਂ ਪੁਲਸ ਨੇ ਇਸ ਵਿਅਕਤੀ ਨੂੰ ਸ਼ੱਕ ਦੇ ਆਧਾਰ ’ਤੇ ਰੋਕ ਕੇ ਚੈੱਕ ਕੀਤਾ ਤਾਂ ਇਸ ਕੋਲੋਂ 25 ਹਜ਼ਾਰ 300 ਖੁੱਲ੍ਹੀਆਂ ਨਸ਼ੀਲੀਆਂ ਗੋਲ਼ੀਆਂ ਬਰਾਮਦ ਹੋਈਆਂ। ਪੁਲਸ ਨੇ ਗੋਵਿੰਦ ਪ੍ਰਸ਼ਾਦ ਪੁੱਤਰ ਨਿਵਾਸ ਅਗਰਵਾਲ ਵਾਸੀ ਮਕਾਨ ਨੰਬਰ 423-6, ਕਮਲਾ ਨਗਰ, ਜ਼ਿਲ੍ਹਾ ਆਗਰਾ (ਯੂ.ਪੀ.) ਦੇ ਖ਼ਿਲਾਫ਼ ਐੱਨ. ਡੀ. ਪੀ. ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
