ਹੈਰੋਇਨ ਸਣੇ ਇਕ ਮੁਲਜ਼ਮ ਗ੍ਰਿਫ਼ਤਾਰ
Sunday, May 24, 2026 - 05:55 PM (IST)
ਫਰੀਦਕੋਟ (ਰਾਜਨ)-ਥਾਣਾ ਸਦਰ ਫਰੀਦਕੋਟ ਅਧੀਨ ਪੈਂਦੀ ਚੌਕੀ ਗੋਲੇਵਾਲਾ ਦੀ ਪੁਲਸ ਨੇ ਇਕ ਵਿਅਕਤੀ ਨੂੰ 10 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਮੁਤਾਬਕ ਸਹਾਇਕ ਥਾਣੇਦਾਰ ਸੁਖਪਾਲ ਸਿੰਘ, ਇੰਚਾਰਜ ਚੌਕੀ ਗੋਲੇਵਾਲਾ, ਪੁਲਸ ਪਾਰਟੀ ਸਮੇਤ ਗਸ਼ਤ ਅਤੇ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਸਬੰਧੀ ਪਿੰਡ ਬੇਗੂਵਾਲਾ ਨੇੜੇ ਕੱਸੀ ਪੁਲ ’ਤੇ ਮੌਜੂਦ ਸਨ। ਇਸ ਦੌਰਾਨ ਪਿੰਡ ਘੁੱਗਿਆਣਾ ਵੱਲੋਂ ਇਕ ਵਿਅਕਤੀ ਆਉਂਦਾ ਵਿਖਾਈ ਦਿੱਤਾ, ਜੋ ਪੁਲਸ ਪਾਰਟੀ ਦੀ ਗੱਡੀ ਵੇਖ ਕੇ ਤੁਰੰਤ ਪਿੱਛੇ ਮੁੜਨ ਲੱਗ ਪਿਆ। ਸ਼ੱਕ ਪੈਣ ’ਤੇ ਪੁਲਸ ਨੇ ਉਸ ਨੂੰ ਕਾਬੂ ਕਰ ਕੇ ਤਲਾਸ਼ੀ ਲਈ।
ਇਹ ਵੀ ਪੜ੍ਹੋ: ਜਲੰਧਰ: ਜਿਗਰੀ ਯਾਰ ਨੇ ਕੀਤੀ ਗੱਦਾਰੀ! ਸਾਥੀ ਨਾਲ ਮਿਲ ਕੇ ਸਾਜਿਸ਼ ਰਚ ਦੋਸਤ ਨੂੰ ਉਤਾਰਿਆ ਮੌਤ ਦੇ ਘਾਟ
ਤਲਾਸ਼ੀ ਦੌਰਾਨ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁੱਛਗਿੱਛ ਦੌਰਾਨ ਮੁਲਜ਼ਮ ਦੀ ਪਛਾਣ ਰਵਿੰਦਰ ਸਿੰਘ ਵਾਸੀ ਪਿੰਡ ਘੁੱਗਿਆਣਾ, ਜ਼ਿਲ੍ਹਾ ਫਰੀਦਕੋਟ ਵਜੋਂ ਹੋਈ। ਪੁਲਸ ਨੇ ਮੁਲਜ਼ਮ ਨੂੰ ਮੌਕੇ ’ਤੇ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ ਥਾਣਾ ਸਦਰ ਫਰੀਦਕੋਟ ਵਿਖੇ ਮੁਕੱਦਮਾ ਦਰਜ ਕਰ ਲਿਆ ਹੈ। ਪੁਲਸ ਵੱਲੋਂ ਇਸ ਮਾਮਲੇ ਸਬੰਧੀ ਅਗਲੇਰੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
