50 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

Thursday, Jan 23, 2020 - 08:23 PM (IST)

50 ਗ੍ਰਾਮ ਹੈਰੋਇਨ ਸਮੇਤ ਇਕ ਗ੍ਰਿਫਤਾਰ

ਬਠਿੰਡਾ, (ਸੁਖਵਿੰਦਰ)- ਸੀ. ਆਈ. ਏ.-2 ਵੱਲੋਂ ਇਕ ਵਿਅਕਤੀ ਨੂੰ ਗ੍ਰਿਫਤਾਰ ਕਰ ਕੇ ਉਸ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਸ ਨੇ ਮੁਲਜ਼ਮ ਖਿਲਾਫ਼ ਥਾਣਾ ਸਦਰ ਵਿਖੇ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਬਾਹਰਲੇ ਸੂਬੇ ਤੋਂ ਇਕ ਵਿਅਕਤੀ ਚਿੱਟਾ (ਹੈਰੋਇਨ) ਲੈ ਕੇ ਆ ਰਿਹਾ ਹੈ। ਸੂਚਨਾ ਦੇ ਆਧਾਰ ’ਤੇ ਸੀ. ਆਈ. ਏ.-2 ਦੇ ਐੱਸ. ਆਈ. ਜਗਰੂਪ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵੱਲੋਂ ਪਿੰਡ ਜੋਧਪੁਰ ਰੋਮਾਣਾ ਵਿਖੇ ਨਾਕੇਬੰਦੀ ਕੀਤੀ ਗਈ ਸੀ। ਇਸ ਦੌਰਾਨ ਪੁਲਸ ਨੇ ਇਕ ਡਿਸਕਵਰ ਮੋਟਰਸਾਈਕਲ ਸਵਾਰ ਜਗਤਾਰ ਸਿੰਘ ਵਾਸੀ ਭਲੇਰੀਆ ਪੱਤੀ ਗੋਬਿੰਦਪੁਰਾ ਨੂੰ ਰੋਕਿਆ। ਤਲਾਸ਼ੀ ਦੌਰਾਨ ਪੁਲਸ ਨੇ ਮੁਲਜ਼ਮ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਮੁਲਜ਼ਮ ਬਾਹਰੇ ਸੂਬਿਆਂ ਤੋਂ ਹੈਰੋਇਨ ਲਿਆ ਰਿਹਾ ਸੀ। ਪੁਲਸ ਨੇ ਮੁਲਜ਼ਮ ਖਿਲਾਫ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਅਤੇ ਮੋਟਰਸਾਈਕਲ ਨੂੰ ਆਪਣੇ ਕਬਜ਼ੇ ’ਚ ਲੈ ਕੇ ਪਡ਼ਤਾਲ ਸ਼ੁਰੂ ਕਰ ਦਿੱਤੀ ਹੈ।


author

Bharat Thapa

Content Editor

Related News