ਹੈਰੋਇਨ ਅਤੇ ਲਾਹਣ ਸਮੇਤ ਇਕ ਕਾਬੂ, 2 ਫਰਾਰ

11/19/2020 2:12:34 AM

ਮੋਗਾ,(ਆਜ਼ਾਦ)- ਮੋਗਾ ਪੁਲਸ ਵਲੋਂ ਨਸ਼ੇ ਵਾਲੇ ਪਦਾਰਥਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਤਹਿਤ ਉਸ ਸਮੇਂ ਸਫਲਤਾ ਮਿਲੀ, ਜਦ ਪੁਲਸ ਨੇ ਹੈਰੋਇਨ ਅਤੇ ਲਾਹਣ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਜਦਕਿ 2 ਪੁਲਸ ਦੇ ਕਾਬੂ ਨਹੀਂ ਆ ਸਕੇ। ਐਂਟੀ ਨਾਰਕੋਟਿਕ ਡਰੱਗ ਸੈੱਲ ਦੇ ਇੰਚਾਰਜ ਲਖਵਿੰਦਰ ਸਿੰਘ ਨੇ ਦੱਸਿਆ ਕਿ ਜਦ ਥਾਣੇਦਾਰ ਪਾਲ ਸਿੰਘ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਬਹੋਨਾ ਚੌਂਕ ਮੋਗਾ ਕੋਲ ਜਾ ਰਹੇ ਸੀ ਤਾਂ ਸ਼ੱਕ ਦੇ ਆਧਾਰ ’ਤੇ ਜਦ ਪੁਲਸ ਪਾਰਟੀ ਨੇ ਜਸਪ੍ਰੀਤ ਸਿੰਘ ਉਰਫ ਜੱਸਾ ਨਿਵਾਸੀ ਪਿੰਡ ਦੌਧਰ ਨੂੰ ਰੋਕਿਆ ਅਤੇ ਤਲਾਸ਼ੀ ਲੈਣ ’ਤੇ ਉਸਦੇ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਦੋਸ਼ੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

ਦੋਸ਼ੀ ਤੋਂ ਪੁੱਛ-ਗਿੱਛ ਕਰਨ ’ਤੇ ਉਸ ਨੇ ਦੱਸਿਆ ਕਿ ਉਕਤ ਹੈਰੋਇਨ ਉਹ ਹਰਬੰਸ ਸਿੰਘ ਉਰਫ ਰੈਂਬੋ ਨਿਵਾਸੀ ਪ੍ਰੀਤ ਨਗਰ ਮੋਗਾ ਤੋਂ ਲੈ ਕੇ ਆਇਆ ਸੀ, ਜਿਸ ’ਤੇ ਉਕਤ ਮਾਮਲੇ ਵਿਚ ਉਸ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ, ਜਿਸ ਦੀ ਤਲਾਸ਼ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤਰ੍ਹਾਂ ਥਾਣਾ ਮਹਿਣਾ ਦੇ ਸਹਾਇਕ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਉਹ ਪੁਲਸ ਪਾਰਟੀ ਸਮੇਤ ਇਲਾਕੇ ਵਿਚ ਗਸ਼ਤ ਕਰਦੇ ਹੋਏ ਪਿੰਡ ਰੋਲੀ ਕੋਲ ਜਾ ਰਹੇ ਸੀ ਤਾਂ ਉਨ੍ਹਾਂ ਨੂੰ ਗੁਪਤ ਸੂਤਰਾਂ ਤੋਂ ਜਾਣਕਾਰੀ ਮਿਲੀ ਕਿ ਸੁਖਪਾਲ ਸਿੰਘ ਨਿਵਾਸੀ ਪਿੰਡ ਰੋਲੀ ਨਾਜਾਇਜ਼ ਸ਼ਰਾਬ ਕੱਢਣ ਦਾ ਧੰਦਾ ਕਰਦੇ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ 15 ਲਿਟਰ ਲਾਹਣ, ਇਕ ਸ਼ਰਾਬ ਦੀ ਭੱਠੀ ਅਤੇ ਹੋਰ ਸਾਮਾਨ ਬਰਾਮਦ ਕੀਤਾ, ਜਦਕਿ ਦੋਸ਼ੀ ਪੁਲਸ ਦੇ ਕਾਬੂ ਨਹੀਂ ਆ ਸਕਿਆ। ਇਸ ਸਬੰਧ ਵਿਚ ਦੋਸ਼ੀ ਸੁਖਪਾਲ ਸਿੰਘ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।

Bharat Thapa

This news is Content Editor Bharat Thapa