ਚੋਰੀ ਦੇ 15 ਮੋਟਰਸਾਈਕਲਾਂ ਸਮੇਤ ਇਕ ਕਾਬੂ

12/06/2020 2:46:01 AM

ਮੋਗਾ,(ਆਜ਼ਾਦ)- ਮੋਗਾ ਪੁਲਸ ਵਲੋਂ ਵ੍ਹੀਕਲ ਚੋਰਾਂ ਖਿਲਾਫ ਚਲਾਈ ਜਾ ਰਹੀ ਮੁਹਿੰਮ ਨੂੰ ਉਸ ਸਮੇਂ ਸਫਲਤਾ ਮਿਲੀ ਜਦੋਂ ਦੋਲੇਵਾਲਾ ਪੁਲਸ ਚੌਂਕੀ ਵਲੋਂ ਚੋਰੀ ਦੇ 15 ਮੋਟਰਸਾਈਕਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਜਦਕਿ ਉਸਦਾ ਇਕ ਸਾਥੀ ਪੁਲਸ ਦੇ ਕਾਬੂ ਨਹੀਂ ਆ ਸਕਿਆ। ਥਾਣਾ ਕੋਟ ਈਸੇ ਖਾਂ ਦੇ ਮੁੱਖ ਅਫਸਰ ਸੰਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਦੋਲੇਵਾਲਾ ਪੁਲਸ ਚੌਂਕੀ ਦੇ ਇੰਚਾਰਜ ਪਰਮਦੀਪ ਸਿੰਘ ਅਤੇ ਸਹਾਇਕ ਥਾਣੇਦਾਰ ਮੇਜਰ ਸਿੰਘ ਨੇ ਬੀਤੀ 2 ਦਸੰਬਰ ਨੂੰ ਸੰਨੀ ਨਿਵਾਸੀ ਪਿੰਡ ਜਲਾਲਾਬਾਦ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਪਿੰਡ ਮੰਦਰ ਕੋਲ ਕੀਤੀ ਨਾਕਾਬੰਦੀ ਦੌਰਾਨ ਕਾਬੂ ਕੀਤਾ ਸੀ।ਉਸਨੇ ਪੁੱਛਗਿੱਛ ਦੌਰਾਨ ਦੱਸਿਆ ਕਿ ਉਕਤ ਮੋਟਰਸਾਈਕਲ ਉਸਨੇ ਮੱਖੂ ਤੋਂ ਚੋਰੀ ਕੀਤਾ ਹੈ।

ਦੋਲੇਵਾਲਾ ਪੁਲਸ ਚੌਂਕੀ ਦੇ ਇੰਚਾਰਜ ਪਰਮਦੀਪ ਸਿੰਘ ਨੇ ਦੱਸਿਆ ਕਿ ਦੋਸ਼ੀ ਸੰਨੀ ਨੂੰ ਪੁੱਛਗਿੱਛ ਦੇ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਅਦਾਲਤ ਵਲੋਂ ਉਸਦਾ 3 ਦਿਨ ਦਾ ਪੁਲਸ ਰਿਮਾਂਡ ਦਿੱਤਾ ਗਿਆ ਸੀ। ਪੁਲਸ ਰਿਮਾਂਡ ਦੌਰਾਨ ਕੀਤੀ ਗਈ ਪੁੱਛਗਿੱਛ ਸਮੇਂ ਕਾਬੂ ਕੀਤੇ ਗਏ । ਦੋਸ਼ੀ ਸੰਨੀ ਨੇ ਕਿਹਾ ਕਿ ਚੋਰੀ ਦੇ 14 ਹੋਰ ਮੋਟਰ ਸਾਈਕਲ ਸੁਖਜਿੰਦਰ ਸਿੰਘ ਉਰਫ ਰੱਬੂ ਉਰਫ ਨਿੱਕਾ ਨਿਵਾਸੀ ਦੋਲੇਵਾਲਾ ਦੇ ਘਰ ਪਏ ਹਨ, ਜਿਸ ’ਤੇ ਪੁਲਸ ਪਾਰਟੀ ਨੇ ਛਾਪੇਮਾਰੀ ਕਰ ਕੇ ਚੋਰੀ ਦੇ 14 ਹੋਰ ਮੋਟਰ ਸਾਈਕਲ ਬਰਾਮਦ ਕੀਤੇ, ਪਰ ਦੋਸ਼ੀ ਸੁਖਜਿੰਦਰ ਸਿੰਘ ਪੁਲਸ ਦੇ ਕਾਬੂ ਨਹੀਂ ਆ ਸਕਿਆ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ ਕਾਬੂ ਕਰਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਿਸ ਦੇ ਕਾਬੂ ਆਉਣ ’ਤੇ ਹੋਰ ਵੀ ਚੋਰੀਆਂ ਦੇ ਸੁਰਾਗ ਮਿਲਣ ਦੀ ਸੰਭਾਵਨਾ ਹੈ ਅਤੇ ਇਹ ਪਤਾ ਲੱਗ ਸਕੇਗਾ ਕਿ ਬਰਾਮਦ ਕੀਤੇ ਗਏ ਮੋਟਰਸਾਈਕਲ ਕਿੱਥੋਂ ਕਿੱਥੋਂ ਚੋਰੀ ਹੋਏ ਹਨ?


Bharat Thapa

Content Editor

Related News