30 ਬੋਤਲਾਂ ਨਜਾਇਜ਼ ਸ਼ਰਾਬ ਸਣੇ ਇੱਕ ਕਾਬੂ

04/16/2024 6:30:59 PM

ਸ੍ਰੀ ਮੁਕਤਸਰ ਸਾਹਿਬ (ਪਵਨ ਤਨੇਜਾ, ਖੁਰਾਣਾ) - ਜ਼ਿਲ੍ਹਾ ਪੁਲਸ ਮੁਖੀ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਦੇ ਤਹਿਤ ਸਦਰ ਪੁਲਸ ਨੂੰ ਉਸ ਵੇਲੇ ਸਫ਼ਲਤਾ ਮਿਲੀ, ਜਦ ਇੱਕ ਵਿਅਕਤੀ ਨੂੰ 30 ਬੋਤਲਾਂ ਨਜਾਇਸ਼ ਸ਼ਰਾਬ ਸਮੇਤ ਕਾਬੂ ਕਰ ਲਿਆ । ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਦਰ ਦੇ ਸਹਾਇਕ ਥਾਣੇਦਾਰ ਦਿਲਬਾਗ ਸਿੰਘ ਨੇ ਦੱਸਿਆ ਕਿ ਜਦੋਂ ਉਹ ਪੁਲਸ ਪਾਰਟੀ ਸਮੇਤ ਪਿੰਡ ਸੋਹਣੇ ਵਾਲਾ ਵੱਲ ਜਾ ਰਹੇ ਸਨ ਤਾਂ ਪਿੰਡ ਸੋਹਣੇ ਵਾਲਾ ਦੇ ਬੱਸ ਸਟੈਡ ਵਾਲੇ ਪਾਸਿਓ ਇੱਕ ਵਿਅਕਤੀ ਆਪਣੇ ਮੋਟਰਸਾਇਕਲ 'ਤੇ ਸਵਾਰ ਹੋ ਕੇ ਸ੍ਰੀ ਮੁਕਤਸਰ ਸਾਹਿਬ ਵੱਲ ਆ ਰਿਹਾ ਸੀ, ਜਿਸ ਦੇ ਮੋਟਰਸਾਇਕਲ ਦੇ ਇੱਕ ਪਾਸੇ ਪਲਾਸਟਿਕ ਦੀ ਕੈਨੀ ਬੰਨੀ ਹੋਈ ਸੀ। 

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਡਿਆ

ਇਹ ਵਿਅਕਤੀ ਪੁਲਸ ਪਾਰਟੀ ਨੂੰ ਦੇਖ ਕੇ ਮੋਟਰਸਾਇਕਲ ਹੌਲੀ ਕਰਕੇ ਪਿੱਛੇ ਨੂੰ ਮੋੜਨ ਲੱਗਾ ਤਾਂ ਪੁਲਸ ਪਾਰਟੀ ਨੇ ਸ਼ੱਕ ਦੇ ਆਧਾਰ 'ਤੇ ਰੋਕ ਕੇ ਤਲਾਸ਼ੀ ਲਈ ਤਾਂ ਉਸ ਦੇ ਮੋਟਰਸਾਈਕਲ 'ਤੇ ਬੰਨੀ ਪਲਾਸਟਿਕ ਦੀ ਕੈਨੀ ਨੂੰ ਖੋਲ ਕੇ ਚੈਕ ਕੀਤਾ, ਤਾਂ ਕੈਨੀ ਵਿੱਚੋਂ 30 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ ਹੋਈ । ਉਕਤ ਵਿਅਕਤੀ ਨੇ ਆਪਣਾ ਨਾਮ ਬਲਵੀਰ ਸਿੰਘ ਬੀਰਾ ਪੁੱਤਰ ਫੁੰਮਣ ਸਿੰਘ ਵਾਸੀ ਜੰਡਵਾਲਾ (ਮੌਲਵੀ ਵਾਲਾ) ਜ਼ਿਲਾ ਫਾਜਿਲਕਾ ਦੱਸਿਆ ।ਜਿਸ 'ਤੇ ਉਕਤ ਵਿਅਕਤੀ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਨੰਬਰ 62 ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News